02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਰੋਧੀ ਧਿਰ ਕਰਕੇ ਔਰਤਾਂ ਨੂੰ ਰਾਖਵਾਂਕਰਨ ਦਾ ਬਿੱਲ ਪਾਸ ਨਹੀਂ ਹੋਇਆ- ਸਰੀਨ

ਅਜੀਤ ਡੈਸਕ 19-04-2026
ਜਲੰਧਰ, 18 ਅਪ੍ਰੈਲ (ਸ਼ਿਵ)-ਸ਼ੁੱਕਰਵਾਰ ਨੂੰ ਭਾਜਪਾ ਐਨ. ਡੀ. ਏ. ਸਰਕਾਰ ਨੇ ਦੇਸ਼ ਦੀ ਲੋਕ ਸਭਾ ਵਿਚ 33 ਫੀਸਦੀ ਰਾਖਵੇਂਕਰਨ ਦਾ ਬਿੱਲ ਪਾਸ ਕਰਕੇ ਦੇਸ਼ ਦੀਆਂ ਔਰਤਾਂ ਨੂੰ ਸਤਿਕਾਰ ਤੇ ਅਧਿਕਾਰ ਦੇਣ ਦੀ ਕੋਸ਼ਿਸ਼ ਕੀਤੀ ਪਰ ਕਾਂਗਰਸ, 'ਆਪ', ਅਕਾਲੀ ਦਲ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਭਾਜਪਾ ਤੇ ਐਨ. ਡੀ. ਏ. ਦੇ ਵਿਰੁੱਧ ਵੋਟ ਦਿੱਤੀ ਤੇ ਔਰਤਾਂ ਦੇ ਅਧਿਕਾਰਾਂ ਵਾਲੇ ਇਤਿਹਾਸਕ ਬਿੱਲ ਨੂੰ ਪਾਸ ਨਹੀਂ ਹੋਣ ਦਿੱਤਾ | ਇਹ ਦੋਸ਼ ਲਗਾਉਂਦੇ ਹੋਏ ਜਲੰਧਰ ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਸਾਰੀਆਂ ਭਾਜਪਾ ਵਿਰੋਧੀ ਪਾਰਟੀਆਂ ਨੇ ਸਿਰਫ ਔਰਤਾਂ ਦੇ ਅਧਿਕਾਰਾਂ ਨੂੰ ਕੁਚਲਣ ਦਾ ਕੰਮ ਕੀਤਾ ਕਿਉਂਕਿ ਭਾਜਪਾ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀਆਂ ਕਰੋੜਾਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਦੇ ਕੇ ਮਜਬੂਤ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਦਾ ਭਾਜਪਾ ਵਿਰੋਧੀ ਪਾਰਟੀਆਂ ਨੇ ਨਾ ਸਿਰਫ ਔਰਤਾਂ ਦੀ ਖ਼ਾਤਰ, ਸਗੋਂ ਦੇਸ਼ ਦੀ ਤਰੱਕੀ ਲਈ ਵੀ ਸਿਰਫ਼ ਰਾਜਨੀਤਿਕ ਹਿੱਤਾਂ ਲਈ ਵਿਰੋਧ ਕੀਤਾ ਹੈ |
ਪਿਛਲੀ ਖ਼ਬਰ ਰਾਉਵਾਲੀ ਮੋੜ 'ਤੇ ਖੂਨੀ ਹਾਦਸਾ, ਕਈ ਜ਼ਖ਼ਮੀ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੂਜਾ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।