04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਆਦਮਪੁਰ ਆਈ. ਟੀ. ਆਈ. ਦਾ 2 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨਕਰਨ-ਪਵਨ ਟੀਨੂੰ

ਅਜੀਤ ਡੈਸਕ 19-04-2026
ਆਦਮਪੁਰ , 18 ਅਪ੍ਰੈਲ (ਹਰਪ੍ਰੀਤ ਸਿੰਘ)-ਆਈ. ਟੀ. ਆਈ. ਆਦਮਪੁਰ ਦੇ ਪਿ੍ੰਸੀਪਲ ਪੁਸ਼ਪਿੰਦਰ ਸਿੰਘ ਸਮੇਤ ਸਮੂਹ ਸਟਾਫ ਵਲੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸਟਾਫ ਵਲੋਂ ਪਵਨ ਕੁਮਾਰ ਨੂੰ ਆਈ. ਟੀ. ਆਈ. ਦਾ ਨਾਂਅ ਬਦਲਣ ਤੇ ਇਸ ਨੂੰ ਅਪਗ੍ਰੇਡ ਕਰਾਉਣ ਦੀਆਂ ਵਧਾਈਆਂ ਦਿੱਤੀਆਂ | ਮੀਟਿੰਗ ਦੌਰਾਨ ਪਵਨ ਕੁਮਾਰ ਟੀਨੂੰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਨ ਮੌਕੇ ਪੰਜਾਬ ਸਰਕਾਰ ਵਲੋਂ ਆਦਮਪੁਰ ਆਈ. ਟੀ. ਆਈ. ਦਾ ਨਾਂਅ ਬਦਲ ਕੇ ਡਾਕਟਰ ਬੀ. ਆਰ. ਅੰਬੇਡਕਰ ਦੇ ਨਾਂਅ ਰੱਖ ਕੇ ਸੰਸਥਾ ਨੂੰ ਅਪਗ੍ਰੇਡ ਕਰਨ ਲਈ 2 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮੈਂ ਇਹ ਆਈ. ਟੀ. ਆਈ. ਬੜੀ ਚਾਵਾਂ ਤੇ ਰੀਜ ਨਾਲ ਬਣਾਈ ਸੀ ਪਰ ਦੁੱਖ ਦੀ ਗੱਲ ਇਹ ਹੈ ਕਿ ਪਿਛਲੀ ਕਾਂਗਰਸ ਸਰਕਾਰ ਕਾਰਜ ਕਾਲ ਦੌਰਾਨ ਇਸ ਆਈ. ਟੀ. ਆਈ. 'ਤੇ ਕੋਈ ਧਿਆਨ ਨਾ ਦੇਣ ਕਰਕੇ ਬੰਦ ਹੋਣ ਦੇ ਕੰਢੇ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਾ ਸਿਰਫ਼ ਇਸ ਨੂੰ ਮੁੜ ਚਾਲੂ ਕੀਤਾ, ਸਗੋਂ ਹੁਣ ਇਸ ਨੂੰ ਹਾਈ-ਟੈਕ ਬਣਾਉਣ ਦਾ ਕਾਰਜ ਵੀ ਸ਼ੁਰੂ ਕਰ ਦਿੱਤਾ ਹੈ | ਮੀਟਿੰਗ ਦੌਰਾਨ ਪਿ੍ੰਸੀਪਲ ਤੇ ਸਮੂਹ ਸਟਾਫ਼ ਮੈਂਬਰਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ | ਮੀਟਿੰਗ ਦੌਰਾਨ ਪਿ੍ੰਸੀਪਲ ਪੁਸ਼ਪਿੰਦਰ ਸਿੰਘ, ਸੁਖਵਿੰਦਰ ਕੌਰ ਸੁਪਰਡੈਂਟ, ਬਲਰਾਜ ਸਿੰਘ ਟ੍ਰੇਨਿੰਗ ਅਫਸਰ, ਅਸ਼ਵਨੀ ਕੁਮਾਰ, ਸੰਜੀਵ ਕੁਮਾਰ ਦੋਨੋਂ ਇੰਸਟਰਕਟਰ, ਗੁਰਲਾਲ ਸਿੰਘ ਸੀਨੀਅਰ ਸਹਾਇਕ, ਅਰੁਣ ਕਮਾਲ ਕਲਾਰਕ ਹਾਜ਼ਰ ਹੋਏ |
ਪਿਛਲੀ ਖ਼ਬਰ ਪਿੰਡ ਸੁੰਨੜਾ ਦੇ ਵਸਨੀਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਹੋਏ ਮਜਬੂਰ ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਬਾਬਾ ਰਜਿੰਦਰ ਸਿੰਘ ਜੌਹਲ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।