20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਆਈ. ਏ. ਐਸ. ਗੁਰਕੰਵਲ ਸਿੰਘ ਨੇ ਹੁਸ਼ਿਆਰਪੁਰ ਵਿਖੇ ਸਹਾਇਕ ਕਮਿਸ਼ਨਰ (ਯੂ. ਟੀ.) ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 29-04-2026
ਜਲੰਧਰ, 28 ਅਪ੍ਰੈਲ (ਜਤਿੰਦਰ ਪੰਮੀ)-ਮਹਾਨਗਰ ਵਾਸੀ 2025 ਬੈਚ ਦੇ ਆਈ. ਏ. ਐਸ. ਅਧਿਕਾਰੀ ਗੁਰਕੰਵਲ ਸਿੰਘ ਨੇ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ 'ਚ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਵਜੋਂ ਅਹੁਦਾ ਸੰਭਾਲ ਲਿਆ | ਉਨ੍ਹਾਂ ਦੀ ਇਹ ਪਹਿਲੀ ਫੀਲਡਿੰਗ ਪੋਸਟਿੰਗ ਹੈ ਤੇ ਇਸ ਮੌਕੇ ਉਨ੍ਹਾਂ ਦੇ ਪਿਤਾ ਸਤਪਾਲ ਸਿੰਘ ਮੁਲਤਾਨੀ ਤੇ ਮਾਤਾ ਪਰਮਜੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਦੱਸਣਯੋਗ ਹੈ ਕਿ ਗੁਰਕੰਵਲ ਸਿੰਘ ਨੇ ਥਾਪਰ ਯੂਨੀਵਰਸਿਟੀ ਪਟਿਆਲਾ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਹਾਸਿਲ ਕੀਤੀ ਹੋਈ ਹੈ | ਉਨ੍ਹਾਂ ਨੇ ਸਖਤ ਮਿਹਨਤ ਤੇ ਲਗਨ ਨਾਲ ਭਾਰਤੀ ਪ੍ਰਸ਼ਾਸਨਿਕ ਸੇਵਾ 'ਚ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੇ ਪਿਤਾ ਸਤਪਾਲ ਸਿੰਘ ਮੁਲਤਾਨੀ ਸੇਵਾਕਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਹਨ ਜਦਕਿ ਮਾਤਾ ਪਰਮਜੀਤ ਕੌਰ ਘਰੇਲੂ ਔਰਤ ਹਨ | ਚਾਰਜ ਸੰਭਾਲਣ ਉਪਰੰਤ ਗੁਰਕੰਵਲ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਦੀਆਂ ਤਰਜੀਹਾਂ ਪ੍ਰਸ਼ਾਸਕੀ ਕਾਰਜਾਂ ਵਿਚ ਪਾਰਦਰਸ਼ਤਾ ਯਕੀਨੀ ਬਣਾਉਣਾ, ਜਨਤਕ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਤੇ ਆਮ ਲੋਕਾਂ ਨੂੰ ਬਿਹਤਰੀ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੋਵੇਗਾ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗੁਰਕੰਵਲ ਸਿੰਘ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪਿ੍ੰਸੀਪਲ ਸੁਖਦੇਵ ਲਾਲ ਬੱਬਰ ਗੈਸਾ ਜਲੰਧਰ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਜਨਤਕ ਪਾਰਕਿੰਗ ਸਟੈਂਡ ਬਣ ਚੁੱਕਾ ਸਿਵਲ ਹਸਪਤਾਲ ਕੰਪਲੈਕਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।