20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਰਾਮ ਮੰਦਰ ਭੋਗਪੁਰ ਵਿਖੇ ਸ਼ਿਵ ਕਥਾ ਕੱਲ੍ਹ ਤੋਂ <br/>

ਅਜੀਤ ਡੈਸਕ 29-04-2026
ਜਲੰਧਰ, 28 ਅਪ੍ਰੈਲ (ਜਸਪਾਲ ਸਿੰਘ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਭੋਗਪੁਰ ਸਥਿਤ ਰਾਮ ਮੰਦਰ ਜੰਜਘਰ ਵਿਖੇ 30 ਅਪ੍ਰੈਲ ਤੋਂ 3 ਮਈ ਤੱਕ ਸ਼ਿਵ ਕਥਾ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਸਮਾਗਮ ਦੇ ਮੁੱਖ ਪ੍ਰਬੰਧਕ ਰਾਜ ਕੁਮਾਰ ਭੱਲਾ ਤੇ ਅਸ਼ਵਨ ਭੱਲਾ ਨੇ ਦੱਸਿਆ ਕਿ ਇਸ ਪਵਿੱਤਰ ਕਥਾ ਪ੍ਰੋਗਰਾਮ ਰਾਹੀਂ ਸ਼ਰਧਾਲੂਆਂ ਨੂੰ ਭਗਵਾਨ ਸ਼ਿਵ ਦੀ ਮਹਿਮਾ, ਭਗਤੀ, ਵੈਰਾਗ ਤੇ ਜੀਵਨ ਦੇ ਉੱਚ ਮੁੱਲਾਂ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ | ਕਥਾ ਦੌਰਾਨ ਭਗਤਾਂ ਨੂੰ ਆਧਿਆਤਮਿਕ ਗਿਆਨ, ਭਜਨ-ਕੀਰਤਨ ਤੇ ਸਤਸੰਗ ਰਾਹੀਂ ਆਤਮਿਕ ਸ਼ਾਂਤੀ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ | ਸ੍ਰੀ ਅਸ਼ਵਨ ਭੱਲਾ ਨੇ ਇਸ ਪਹਿਲ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਤੇ ਸਮਾਜਿਕ ਆਯੋਜਨ ਸਮਾਜ ਵਿਚ ਸਕਾਰਾਤਮਕ ਊਰਜਾ ਦਾ ਸੰਚਾਰ ਕਰਦੇ ਹਨ ਅਤੇ ਲੋਕਾਂ ਨੂੰ ਨੈਤਿਕ ਮੁੱਲਾਂ ਵੱਲ ਪ੍ਰੇਰਿਤ ਕਰਦੇ ਹਨ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਖੁਦ ਵੀ ਇਸ ਆਯੋਜਨ 'ਚ ਸ਼ਾਮਿਲ ਹੋਣਗੇ ਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨਗੇ | ਸੰਸਥਾ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਭਗਵਾਨ ਸ਼ਿਵ ਕਥਾ ਦੌਰਾਨ ਹਰ ਰੋਜ਼ ਭਜਨ-ਕੀਰਤਨ, ਪ੍ਰਵਚਨ ਤੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਸ਼ਰਧਾਲੂ ਭਗਵਾਨ ਸ਼ਿਵ ਦੀਆਂ ਦਿਵਿਆ ਕਥਾਵਾਂ ਆਨੰਦ ਮਾਨਣਗੇ | ਇਸ ਤੋਂ ਇਲਾਵਾ ਆਯੋਜਨ ਸਥਾਨ 'ਤੇ ਭਗਤਾਂ ਲਈ ਉਚਿਤ ਵਿਵਸਥਾਵਾਂ ਵੀ ਯਕੀਨੀ ਬਣਾਈਆਂ ਜਾ ਰਹੀਆਂ ਹਨ, ਤਾਂ ਜੋ ਸਾਰੇ ਸ਼ਰਧਾਲੂ ਆਸਾਨੀ ਨਾਲ ਪ੍ਰੋਗਰਾਮ ਦਾ ਲਾਭ ਲੈ ਸਕਣ |

ਪਿਛਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਦੇ 4 ਵਿਦਿਆਰਥੀਆਂ ਦੀ ਪ੍ਰਸਿੱਧ ਹੋਟਲਾਂ 'ਚ ਹੋਈ ਚੋਣ <br/> ਅਗਲੀ ਖ਼ਬਰ ਪਿ੍ੰਸੀਪਲ ਸੁਖਦੇਵ ਲਾਲ ਬੱਬਰ ਗੈਸਾ ਜਲੰਧਰ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।