ਜਲੰਧਰ, 28 ਅਪ੍ਰੈਲ (ਪਵਨ ਖਰਬੰਦਾ)-ਨੌਵੀਂ ਨੈਸ਼ਨਲ ਚੈਂਪੀਅਨਸ਼ਿਪ-2026 ਦੀਆਂ ਖੇਡਾਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾਂ ਦੀਆਂ ਦੋਨੋਂ ਵਾਲੀਬਾਲ ਟੀਮਾਂ ਅੰਡਰ-14 ਤੇ ਅੰਡਰ-17 ਨੇ ਹਿੱਸਾ ਲਿਆ | ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ 'ਚ ਭਾਰਤ ਦੇ ਵੱਖ-ਵੱਖ ਰਾਜਾਂ ਗੁਜਰਾਤ, ਪੰਜਾਬ, ਤੇਲੰਗਾਨਾ, ਕਰਨਾਟਕਾ ਤੇ ਮਹਾਰਾਸ਼ਟਰ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਵੀ ਸ਼ਮੂਲੀਅਤ ਕੀਤੀ | ਚੈਂਪੀਅਨਸ਼ਿਪ 'ਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਦੀਆਂ ਵਾਲੀਬਾਲ ਟੀਮਾਂ ਨੇ ਪੰਜਾਬ ਦੀ ਪ੍ਰਤੀਨਿਧਤਾ ਕਰਦੇ ਹੋਏ ਅੰਡਰ-14 ਤੇ ਅੰਡਰ-17 ਵਰਗ 'ਚ ਪਹਿਲਾ ਸਥਾਨ ਹਾਸਿਲ ਕੀਤਾ ਤੇ ਓਵਰਆਲ ਟਰਾਫ਼ੀ 'ਤੇ ਕਬਜ਼ਾ ਕੀਤਾ | ਸਕੂਲ ਦੇ ਵਿਦਿਆਰਥੀਆਂ ਪ੍ਰਭਦੀਪ ਸਿੰਘ, ਹਰਵੀਰ ਸਿੰਘ, ਅੰਮਿ੍ਤਪਾਲ ਸਿੰਘ, ਕਾਰਤਿਕ ਬਾਘਾ, ਸੁਖਰਾਜ ਸਿੰਘ, ਦਿਲਰਾਜ ਸਿੰਘ, ਜਗਜੋਤ ਸਿੰਘ, ਸ਼ਿਵ, ਈਸ਼ਵਰ ਸਿੰਘ, ਗੁਰਤੇਜ ਸਿੰਘ, ਹਰਿੰਦਰ ਸਿੰਘ, ਜਸਦੀਪ ਸਿੰਘ, ਸਮਰ, ਅਮਨਦੀਪ ਸਿੰਘ, ਬਲਰਾਜ ਸਿੰਘ, ਸੁਖਰਾਜ ਸਿੰਘ ਤੇ ਸ਼ਹਿਬਾਜ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਸਕੱਤਰ ਜਸਵਿੰਦਰ ਸਿੰਘ ਮਿਨਹਾਸ ਤੇ ਪਿ੍ੰਸੀਪਲ ਨੀਤੂ ਜੇਠੀ ਨੇ ਕੋਚ ਵਿਸ਼ਾਲ ਕੁਮਾਰ ਅਤੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੇ ਜੁਆਇੰਟ ਸਕੱਤਰ ਸ. ਹਰਸ਼ਰਨ ਸਿੰਘ ਚੀਮਾ ਨੇ ਖਿਡਾਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਤਾਂ ਜੋ ਵਿਦਿਆਰਥੀ ਸਰੀਰਕ ਤੇ ਮਾਨਸਿਕ ਰੂਪ ਤੋਂ ਮਜ਼ਬੂਤ ਬਣ ਸਕਣ |