ਜਲੰਧਰ, 28 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ, ਡਿਫੈਂਸ ਕਾਲੋਨੀ-ਦਸਮੇਸ਼ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ | ਇਸ ਤਹਿਤ ਅੱਜ ਸਜਾਏ ਸ਼ਾਮ ਦੇ ਦੀਵਾਨਾਂ ਅੰਦਰ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਤੇ ਭਾਈ ਇੰਦਰਜੀਤ ਸਿੰਘ 'ਫੱਕਰ' ਪਟਿਆਲੇ ਵਾਲਿਆਂ ਦੇ ਜਥਿਆਂ ਨੇ ਅਨੰਦਮਈ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਤੇ ਸਰਪਰਸਤ ਐਡਵੋਕੇਟ ਗੁਰਨਾਮ ਸਿੰਘ ਪੇਲੀਆ ਨੇ ਜਾਣਕਾਰੀ ਦਿੱਤੀ ਕਿ ਅੱਜ ਸਵੇਰੇ ਦੇ ਦੀਵਾਨਾਂ ਉਪਰੰਤ ਸਵੇਰੇ ਤੋਂ ਸ਼ਾਮ ਤੱਕ ਇਸਤਰੀ ਸਤਿਸੰਗ ਸਮਾਗਮ ਹੋਏ, ਜਿਨ੍ਹਾਂ ਅੰਦਰ ਜਲੰਧਰ ਸ਼ਹਿਰ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ | ਸਜਾਏ ਗਏ ਸ਼ਾਮ ਦੇ ਦੀਵਾਨਾਂ ਅੰਦਰ ਭਾਈ ਪਰਮਿੰਦਰ ਸਿੰਘ (ਹੈੱਡ ਗ੍ਰੰਥੀ) ਵਲੋਂ ਸੋਦਰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ ਗਏ ਰਾਗੀ ਜਥਿਆਂ ਵਲੋਂ ਕੀਰਤਨ ਦੀ ਹਾਜ਼ਰੀ ਲਗਵਾਈ ਗਈ | ਉਨ੍ਹਾਂ ਦੱਸਿਆ ਕਿ 29 ਅਪ੍ਰੈਲ ਨੂੰ ਸਵੇਰੇ 6 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਮੌਕੇ ਬਾਬਾ ਜੀਤ ਸਿੰਘ (ਨਿਰਮਲ ਕੁਟੀਆ, ਜੌਹਲਾਂ) ਉਚੇਚੇ ਤੌਰ 'ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ 'ਚ ਚਾਉਰ ਸਾਹਿਬ ਦੀ ਸੇਵਾ ਨਿਭਾਉਣਗੇ | ਨਗਰ ਕੀਰਤਨ ਗੜ੍ਹਾ ਰੋਡ, ਬੱਸ ਅੱਡਾ, ਗ੍ਰੀਨ ਪਾਰਕ, ਮੋਤਾ ਸਿੰਘ ਨਗਰ, ਗੁਰਜੇਪਾਲ ਨਗਰ, ਛੋਟੀ ਬਾਰਾਂਦਰੀ ਪਾਰਟ-2, ਗੋਲਡਨ ਐਵੇਨਿਊ ਫੇਜ਼-1 ਅਤੇ 2, ਛੋਟੀ ਬਾਰਾਂਦਰੀ ਪਾਰਟ-1 ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਨਗਰ ਕੀਰਤਨ ਦੇ ਮਾਰਗ 'ਚ ਗੁਰਮੁੱਖ ਪਰਿਵਾਰਾਂ ਵਲੋਂ ਸੰਗਤ ਦਾ ਸਵਾਗਤ ਕੀਤਾ ਜਾਵੇਗਾ ਤੇ ਵੱਖ-ਵੱਖ ਪਦਾਰਥਾਂ ਨਾਲ ਸੇਵਾ ਕੀਤੀ ਜਾਵੇਗੀ | ਪ੍ਰਬੰਧਕਾਂ ਨੇ ਸੰਗਤ ਨੂੰ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ | ਇਸ ਮੌਕੇ ਅਵਤਾਰ ਸਿੰਘ ਵਾਲੀਆ, ਪਿ੍ੰਸ ਸੰਧੂ, ਜਤਿੰਦਰ ਸਿੰਘ ਬਾਹੀਆ, ਸੁਲੱਖਣ ਸਿੰਘ ਕੰਗ, ਇੰਦਰ ਮੋਹਣ ਸਿੰਘ, ਹਰਬਲਬੀਰ ਸਿੰਘ, ਜਸਵਿੰਦਰ ਸਿੰਘ ਲਾਲੀ, ਸਤਿੰਦਰ ਪਾਲ ਸਿੰਘ, ਸੁਰਿੰਦਰ ਸਿੰਘ ਸੈਣੀ, ਅਜੀਤ ਸਿੰਘ, ਮਹੀਪਾਲ ਸਿੰਘ, ਸਿਮਰਨਜੀਤ ਸਿੰਘ, ਗੁਰਦੇਵ ਸਿੰਘ ਗਿੱਲ, ਸੂਚਾ ਸਿੰਘ, ਟੀ. ਐੱਸ. ਖਹਿਰਾ, ਗੁਰਮੀਤ ਸਿੰਘ ਅਰਨੇਜਾ, ਬੀਬੀ ਪ੍ਰਕਾਸ਼ ਕੌਰ, ਚਰਨਪ੍ਰੀਤ ਕੌਰ, ਕੁਲਵਿੰਦਰ ਜੀਤ ਕੌਰ, ਪਰਮਿੰਦਰ ਕੌਰ ਭਮਰਾ, ਹਰਜੀਤ ਕੌਰ, ਹਰਿੰਦਰ ਕੌਰ ਸੈਣੀ, ਮਨਿੰਦਰ ਕੌਰ, ਚਰਨਜੀਤ ਕੌਰ, ਸੁਖਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ |