20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਦਿਹਾਤੀ ਪੁਲਿਸ ਨੇ ਜ਼ਿਲ੍ਹੇ 'ਚ ਵੱਖ-ਵੱਖ ਇਲਾਕਿਆਂ 'ਚ ਚਲਾਇਆ ਕਾਸੋ ਆਪ੍ਰੇਸ਼ਨ, ਨਸ਼ੀਲੇ ਪਦਾਰਥ ਬਰਾਮਦ <br/>

ਮੰਗਲਵਾਰ ਨੂੰ ਦਿਹਾਤੀ ਪੁਲਿਸ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਚਲਾਏ ਗਏ ਕਾਸੋ ਆਪ੍ਰੇਸ਼ਨ ਦੌਰਾਨ ਇਕ ਘਰ ਅੰਦਰ ਤਲਾਸ਼ੀ ਲੈਂਦੇ ਹੋਏ ਮੁਲਾਜ਼ਮ | (ਸੱਜੇ) ਦਿਹਾਤੀ ਖੇਤਰ 'ਚ ਤਲਾਸ਼ੀ ਮੁਹਿੰਮ ਦੌਰਾਨ ਸੁੰਨਸਾਨ ਥਾਂ 'ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਪੁਲਿਸ ਮੁਲਾਜ਼ਮ | ਅਜੀਤ ਤਸਵੀਰਾਂ <br/> 29-04-2026
ਜਲੰਧਰ, 28 ਅਪ੍ਰੈਲ (ਜਤਿੰਦਰ ਪੰਮੀ)-ਦਿਹਾਤੀ ਪੁਲਿਸ ਨੇ ਮੰਗਲਵਾਰ ਨੂੰ ਜ਼ਿਲ੍ਹਾ ਪੁਲਿਸ ਮੁਖੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਇਲਾਕਿਆਂ ਵਿਚ ਕਾਸੋ ਆਪ੍ਰੇਸ਼ਨ ਚਲਾਇਆ | ਇਸ ਆਪ੍ਰੇਸਨ ਦੀ ਅਗਵਾਈ ਐਸ. ਪੀ. ਹੈੱਡਕੁਆਰਟਰ ਮੁਕੇਸ਼ ਕੁਮਾਰ ਵਲੋਂ ਕੀਤੀ ਗਈ ਜਦਕਿ ਵੱਖ-ਵੱਖ ਸਬ-ਡਵੀਜਨਾਂ ਵਿਚ ਡੀ. ਐਸ. ਪੀਜ਼ ਨੇ ਇਸ ਮੁਹਿੰਮ ਦੀ ਨਿਗਰਾਨੀ ਕੀਤੀ | ਪੁਲਿਸ ਦੀਆਂ ਟੀਮਾਂ ਵਲੋਂ ਉਨ੍ਹਾਂ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ ਜਿਥੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ | ਐਸ. ਐਸ. ਪੀ. ਵਿਰਕ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲਗਪਗ 255 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ | ਨਿਸ਼ਾਨਦੇਹੀ ਵਾਲੇ ਇਲਾਕਿਆਂ ਵਿਚ ਵਿਸ਼ਾਲ ਪੱਧਰ 'ਤੇ ਤਲਾਸ਼ੀ ਲਈ ਤੇ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਆਪ੍ਰੇਸ਼ਨ ਖਾਸ ਤੌਰ 'ਤੇ ਸੁੰਨਸਾਨ ਤੇ ਸੰਵੇਦਨਸੀਲ ਥਾਵਾਂ ਜਿਵੇਂ ਕਿ ਖਾਲੀ ਪਏ ਘਰ, ਸੁੰਨਸਾਨ ਇਲਾਕੇ, ਬੱਸ ਅੱਡੇ, ਰੇਲਵੇ ਸਟੇਸ਼ਨ ਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਕੇਂਦਿ੍ਤ ਰਿਹਾ | ਇਨ੍ਹਾਂ ਥਾਵਾਂ 'ਤੇ ਗਹਿਰਾਈ ਨਾਲ ਤਲਾਸ਼ੀ ਤੇ ਨਿਗਰਾਨੀ ਕੀਤੀ ਗਈ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਰੋਕ ਲੱਗੇ ਅਤੇ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਐਸ. ਐਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਵੱਖ-ਵੱਖ ਪੁਲਿਸ ਥਾਣਿਆਂ 'ਚ ਕੁਲ 9 ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਤੇ 13 ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ | ਆਪ੍ਰੇਸ਼ਨ ਦੌਰਾਨ 21 ਬੋਤਲਾਂ ਗੈਰ-ਕਾਨੂੰਨੀ ਸ਼ਰਾਬ, 42 ਪਾਬੰਦੀਸ਼ੁਦਾ ਗੋਲੀਆਂ ਤੇ 2 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦਾ ਮੁੱਖ ਉਦੇਸ਼ ਨਸ਼ਾ ਕਰਨ ਵਾਲਿਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਰਾਹੀਂ ਇਲਾਜ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਮੁੜ ਮੁੱਖ ਧਾਰਾ 'ਚ ਆ ਸਕਣ | ਇਸ ਦੇ ਨਾਲ ਹੀ ਨਸ਼ੇ ਦੀ ਵਿਕਰੀ ਜਾਂ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦਿਹਾਤੀ ਪੁਲਿਸ ਵਲੋਂ ਆਉਣ ਵਾਲੇ ਦਿਨਾਂ ਵਿਚ ਵੀ ਇਸ ਤਰ੍ਹਾਂ ਦੇ ਨਸ਼ਾ ਵਿਰੋਧੀ ਅਭਿਆਨ ਲਗਾਤਾਰ ਜਾਰੀ ਰਹਿਣਗੇ |

ਪਿਛਲੀ ਖ਼ਬਰ 'ਆਪ' ਵਿਧਾਇਕਾਂ, ਹਲਕਾ ਇੰਚਾਰਜਾਂ ਤੇ ਆਬਜ਼ਰਵਰਾਂ ਨਾਲ ਸੂਬਾ ਪ੍ਰਧਾਨ ਤੇ ਇੰਚਾਰਜ ਕਰਨਗੇ ਮੰਥਨ ਅਗਲੀ ਖ਼ਬਰ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਡਿਫ਼ੈਂਸ ਕਾਲੋਨੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।