20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਭਾਈ ਘਨਈਆ ਜੀ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ ਪਹਿਲੀ ਨੂੰ <br/>

ਅਜੀਤ ਡੈਸਕ 29-04-2026
ਜਲੰਧਰ, 28 ਅਪ੍ਰੈਲ (ਐੱਮ. ਐੱਸ. ਲੋਹੀਆ)-ਭਾਈ ਘਨ੍ਹਈਆ ਜੀ ਸੇਵਕ ਦਲ ਜਲੰਧਰ ਵਲੋਂ ਭਾਈ ਘਨ੍ਹਈਆ ਜੀ ਦੀ ਮਿੱਠੀ ਯਾਦ 'ਚ 1 ਮਈ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਜਥੇਬੰਦੀ ਦੇ ਮੁਖੀ ਸਤਪਾਲ ਸਿੰਘ ਸਿਦਕੀ, ਨਰਿੰਦਰਪਾਲ ਸਿੰਘ, ਹਰਮੀਤ ਸਿੰਘ, ਸਤਪਾਲ ਸਿੰਘ ਜੱਬਲ, ਜਸਵਿੰਦਰ ਸਿੰਘ ਤੇ ਪ੍ਰਭਚਰਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੰਥ ਰਤਨ ਸੱਚਖੰਡ ਵਾਸੀ ਭਾਈ ਜਸਬੀਰ ਸਿੰਘ ਖ਼ਾਲਸਾ (ਖੰਨੇ ਵਾਲੇ) ਤੇ ਮਹੰਤ ਤੀਰਥ ਸਿੰਘ ਗੁਨਿਆਣਾ ਮੰਡੀ ਵਾਲਿਆਂ ਦੀ ਪ੍ਰੇਰਣਾ ਸਦਕਾ ਇਹ ਗੁਰਮਤਿ ਸਮਾਗਮ 1 ਮਈ ਦੀ ਸ਼ਾਮ 6.30 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਨਾਨਕ ਮਿਸ਼ਨ ਚੌਕ, ਜਲੰਧਰ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮਹੰਤ ਕਾਹਨ ਸਿੰਘ (ਗੁਨਿਆਣਾ ਮੰਡੀ), ਭਾਈ ਦਵਿੰਦਰ ਸਿੰਘ (ਖੰਨੇ ਵਾਲੇ), ਭਾਈ ਹਰਵਿੰਦਰ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ), ਭਾਈ ਮਨਿੰਦਰ ਸਿੰਘ ਤੇ ਭਾਈ ਸਤਨਾਮ ਸਿੰਘ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਨਗੇ | ਉਨ੍ਹਾਂ ਕਿਹਾ ਕਿ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਪ੍ਰਬੰਧਕਾਂ ਨੇ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮ 'ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ |

ਪਿਛਲੀ ਖ਼ਬਰ ਤਾਲਾਬੰਦ ਘਰ 'ਚੋਂ ਦਿਨ ਦਿਹਾੜੇ ਚੋਰੀ <br/> ਅਗਲੀ ਖ਼ਬਰ ਭਾਜਪਾ ਨੇ ਸਿਵਲ ਹਸਪਤਾਲਾਂ ਦੀਆਂ ਖਾਮੀਆਂ ਸੰਬੰਧੀ ਮੈਡੀਕਲ ਸੁਪਰਡੈਂਟ ਨੂੰ ਸੌਂਪਿਆ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।