ਜਲੰਧਰ, 28 ਅਪ੍ਰੈਲ (ਜਤਿੰਦਰ ਪੰਮੀ)-ਗੜ੍ਹਾ ਇਲਾਕੇ 'ਚ ਰੇਲਵੇ ਲਾਈਨਾਂ ਨੇੜਿਓਾ ਆਟੋ ਚਾਲਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਲਾਸ਼ ਮਿਲੀ ਹੈ | ਮਿ੍ਤਕ ਦੀ ਪਛਾਣ ਰਾਜੇਸ਼ ਵਾਸੀ ਕੈਂਟ ਵਜੋਂ ਦੱਸੀ ਜਾ ਰਹੀ ਹੈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਜੀ. ਆਰ. ਪੀ. ਦੀ ਪੁਲਿਸ ਮੌਕੇ 'ਤੇ ਪੁੱਜੀ ਜਾਂਚ ਸ਼ੁਰੂ ਕਰ ਦਿੱਤੀ | ਜਾਣਕਾਰੀ ਅਨੁਸਾਰ ਰਾਜੇਸ਼ ਸੋਮਵਾਰ ਸਵੇਰੇ ਘਰੋਂ ਕੰਮ 'ਤੇ ਗਿਆ ਸੀ ਪਰ ਦੇਰ ਤੱਕ ਉਹ ਘਰ ਨਾ ਪਰਤਿਆ ਤੇ ਰਾਜੇਸ਼ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਸੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ | ਮੰਗਲਵਾਰ ਸਵੇਰੇ ਕਰੀਬ 11 ਵਜੇ ਰਾਹਗੀਰਾਂ ਨੇ ਰੇਲਵੇ ਲਾਈਨਾਂ ਕੋਲ ਉਸ ਲਾਸ਼ ਦੇਖੀ ਤੇ ਪੁਲਿਸ ਨੂੰ ਸੂਚਨਾ ਦਿੱਤੀ | ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਉਹ ਰਾਜੇਸ਼ ਨਿਕਲੀ | ਪੁਲਿਸ ਮੁਤਾਬਕ ਰਾਜੇਸ਼ ਦੇ ਸਰੀਰ 'ਤੇ ਗੰਭੀਰ ਜ਼ਖ਼ਮਾਂ ਦੇ ਨਿਸ਼ਾਨ ਸਨ, ਜਿਸ ਕਾਰਨ ਇਸ ਨੂੰ ਹੱਤਿਆ ਮੰਨਿਆ ਜਾ ਰਿਹਾ ਹੈ | ਜੀ. ਆਰ. ਪੀ. ਥਾਣਾ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਲੱਗਦਾ ਹੈ | ਪੁਲਿਸ ਨੇ ਲਾਸ਼ ਕਬਜ਼ੇੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ | ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲਗਾਉਣ ਲਈ ਘਟਨਾ ਸਥਾਨ ਦੇ ਆਸ-ਪਾਸ ਸੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ | ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ |