20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਐਸ. ਡੀ. ਐਮ. ਵਲੋਂ ਸਿਵਲ ਹਸਪਤਾਲ ਦਾ ਨਿਰੀਖਣ, ਸਿਹਤ ਸੇਵਾਵਾਂ ਤੇ ਬੁਨਿਆਦੀ ਸਹੂਲਤਾਂ ਦਾ ਲਿਆ ਜਾਇਜ਼ਾ <br/>

ਮੰਗਲਵਾਰ ਨੂੰ ਸਿਵਲ ਹਸਪਤਾਲ ਦੇ ਅਚਨਚੇਤ ਨਿਰੀਖਣ ਲਈ ਪੁੱਜੇ ਐਸ. ਡੀ. ਐਮ. ਜਲੰਧਰ-1 ਨਵਦੀਪ ਸਿੰਘ ਪਰਚੀ ਕਾਊਾਟਰ ਦੇਖਦੇ ਹੋਏ | (ਵਿਚਕਾਰ) ਸਿਵਲ ਹਸਪਤਾਲ ਦਾ ਓ. ਪੀ. ਡੀ. ਰਜਿਸਟਰ ਚੈੱਕ ਕਰਦੇ ਹੋਏ ਐਸ. ਡੀ. ਐਮ. ਨਵਦੀਪ ਸਿੰਘ | ਨਾਲ ਐਮ. ਐਸ. ਡਾ. ਨਮਿਤਾ ਘਈ ਤੇ ਹੋਰ | (ਸੱਜੇ) ਵਾਰਡ 'ਚ ਜਾ ਕੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਕੋਲੋਂ ਮਿਲਣ ਵਾਲੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲੈਂਦੇ ਹੋਏ ਐਸ. ਡੀ. ਐਮ. | ਤਸਵੀਰਾਂ : ਜੀ. ਪੀ. ਸਿੰਘ <br/> 29-04-2026
ਜਲੰਧਰ, 28 ਅਪ੍ਰੈਲ (ਜਤਿੰਦਰ ਪੰਮੀ)-ਐਸ. ਡੀ. ਐਮ. ਜਲੰਧਰ-1 ਨਵਦੀਪ ਸਿੰਘ ਵਲੋਂ ਮੰਗਲਵਾਰ ਸਵੇਰੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਪੀਣ ਵਾਲੇ ਸਾਫ ਪਾਣੀ ਦੀ ਉਪਲਬਧਤਾ, ਸਾਫ-ਸਫਾਈ ਖਾਸ ਕਰ ਬਾਥਰੂਮਾਂ ਦੀ ਸਫਾਈ ਸਮੇਤ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਖਾਮੀਆਂ ਪਾਏ ਜਾਣ 'ਤੇ ਮੌਕੇ ਉਪਰ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ | ਐਸ. ਡੀ. ਐਮ. ਨੇ ਮਰੀਜ਼ਾਂ ਨੂੰ ਸਿਵਲ ਹਸਪਤਾਲ 'ਚੋਂ ਮਿਲ ਰਹੀਆਂ ਦਵਾਈਆਂ ਦੀ ਉਪਲਬਧਤਾ ਬਾਰੇ ਫੀਡਬੈਕ ਵੀ ਹਾਸਿਲ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਮਿਲ ਰਹੀਆਂ ਸਿਹਤ ਸੇਵਾਵਾਂ ਤੇ ਹੋਰ ਸਹੂਲਤਾਂ ਬਾਰੇ ਪੁੱਛਿਆ | ਇਸ ਦੌਰਾਨ ਉਨ੍ਹਾਂ ਲੈਬੋਰੇਟਰੀਜ਼ ਤੇ ਡੇਂਗੂ ਵਾਰਡ ਦਾ ਵੀ ਜਾਇਜ਼ਾ ਲਿਆ | ਓਧਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਆਉਣੀ ਚਾਹੀਦੀ | ਮਰੀਜ਼ਾਂ ਤੇ ਅਟੈਂਡੈਂਟਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ | ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਪੀਣ ਵਾਲੇ ਸਾਫ ਪਾਣੀ ਦੇ ਸੁਚੱਜੇ ਪ੍ਰਬੰਧਾਂ ਤੋਂ ਇਲਾਵਾ ਵਾਰਡਾਂ ਤੇ ਬਾਥਰੂਮਾਂ ਦੀ ਸਾਫ-ਸਫਾਈ ਯਕੀਨੀ ਬਣਾਈ ਜਾਵੇ | ਡੀ. ਸੀ. ਵਾਲੀਆ ਨੇ ਪੰਜਾਬ ਸਰਕਾਰ ਵਲੋਂ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੁਚਾਰੂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੌਰਾਨ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਅਜਿਹੇ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਤੇ ਮਰੀਜ਼ਾਂ ਤੋਂ ਮਿਲ ਰਹੀਆਂ ਸਹੂਲਤਾਂ ਬਾਰੇ ਫੀਡਬੈਕ ਵੀ ਪ੍ਰਾਪਤ ਕੀਤੀ ਜਾਵੇਗੀ |

ਪਿਛਲੀ ਖ਼ਬਰ ਟਿ੍ਨਿਟੀ ਕਾਲਜ ਦੇ 25ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸਿਲਵਰ ਜੁਬਲੀ ਸਮਾਗਮ <br/> ਅਗਲੀ ਖ਼ਬਰ ਏ. ਐਨ. ਐਮਜ਼ ਨੇ ਆਰ. ਸੀ. ਐਚ 2.0 ਦੇ ਆਨਲਾਈਨ ਕੰਮ ਦਾ ਕੀਤਾ ਬਾਈਕਾਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।