ਲੋਹੀਆਂ ਖਾਸ, 28 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਵਿਚ ਭਾਗ ਲੈਂਦੇ ਹੋਏ ਸਕੂਲ ਦੀ ਟੀਮ ਨੇ ਟਰਾਫੀ ਹਾਸਿਲ ਕਰਕੇ ਸਕੂਲ ਤੇ ਆਪਣਾ ਨਾਂਅ ਰੌਸ਼ਨ ਕੀਤਾ ਹੈ | ਅਕਾਲ ਗਲੈਕਸੀ ਕਾਨਵੈਂਟ ਸਕੂਲ, ਸਿੱਧੂਪੁਰ ਲੋਹੀਆਂ ਖਾਸ ਦੇ ਪਿ੍ੰਸੀਪਲ ਮੈਡਮ ਅਮਨਪ੍ਰੀਤ ਕÏਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿਖੇ ਸ੍ਰੀ ਰਾਮ ਗਲੋਬਲ ਸਕੂਲ ਵਿਚ ਆਯੋਜਿਤ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਵਿਚ ਜਿਲ੍ਹੇ ਤੇ ਇਲਾਕੇ ਦੇ 8 ਸਕੂਲਾਂ ਨੇ ਭਾਗ ਲਿਆ | ਮੁਕਾਬਲੇ 'ਚ ਸਾਡੇ ਸਕੂਲ ਦੇ 12 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਟਰਾਫ਼ੀ ਹਾਸਿਲ ਕਰਕੇ ਸਕੂਲ ਦਾ ਨਾਂਅ ਰÏਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਸਾਡੇ ਵਿਦਿਆਰਥੀਆਂ ਨੇ ਕੁਲ 12 ਤਗਮੇ ਜਿੱਤੇ, ਜਿਸ ਵਿਚ 3 ਸੋਨ ਤਗਮੇ, 6 ਚਾਂਦੀ ਤਗਮੇ, 3 ਬਰਾਂਜ ਮੈਡਲ ਸ਼ਾਮਿਲ ਹਨ | ਸਕੂਲ ਐੱਮ. ਡੀ. ਸੁਖਦੇਵ ਸਿੰਘ ਜੱਜ ਤੇ ਪਿ੍ੰਸੀਪਲ ਮੈਡਮ ਅਮਨਪ੍ਰੀਤ ਕÏਰ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਤੀ |