20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ ਸਰਕਾਰ ਵਲੋਂ ਸੂਬੇ 'ਚ ਪੈਦਾ ਕੀਤਾ ਗਿਆ ਖੇਡ ਸੱਭਿਆਚਾਰ-ਡਾ. ਚੱਬੇਵਾਲ <br/>

ਅਜੀਤ ਡੈਸਕ 29-04-2026
ਗੁਰਾਇਆ, 28 ਅਪ੍ਰੈਲ (ਬਲਵਿੰਦਰ ਸਿੰਘ)- ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਪੈਦਾ ਕੀਤਾ ਗਿਆ ਹੈ | ਉਹ ਯੂਥ ਫੁੱਟਬਾਲ ਕਲੱਬ (ਵਾਈ. ਐੱਫ.ਸੀ.) ਰੁੜਕਾ ਕਲਾਂ ਪਹੁੰਚ ਕੇ ਮੈਕਸੀਕੋ ਵਿਖੇ ਸ਼ੁਰੂ ਹੋਣ ਵਾਲੇ ਸਟਰੀਟ ਚਾਈਲਡ ਵਰਲਡ ਕੱਪ ਵਿਚ ਹਿੱਸਾ ਲੈਣ ਜਾ ਰਹੀ ਟੀਮ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਲਈ ਪਹੁੰਚੇ ਹੋਏ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਚੋਟੀ ਦੇ ਖਿਡਾਰੀਆਂ ਲਈ ਇਨਾਮੀ ਰਾਸ਼ੀ ਵਿਚ ਵਾਧਾ ਕੀਤਾ ਗਿਆ ਹੈ, ਉੱਥੇ ਤੰਦਰੁਸਤੀ ਦਾ ਸੁਨੇਹਾ ਦੇਣ ਲਈ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾ ਕੇ ਇਤਿਹਾਸਕ ਕਦਮ ਚੁੱਕਿਆ ਹੈ |
ਮੈਕਸੀਕੋ ਜਾਣ ਵਾਲੀ ਟੀਮ ਨਾਲ ਗੱਲਬਾਤ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਕਲੱਬ ਵੱਕਾਰੀ ਸਟਰੀਟ ਚਾਈਲਡ ਵਰਲਡ ਕੱਪ ਵਿਚ ਉੱਤਰੀ ਅਮਰੀਕਾ ਵਿਖੇ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਸਮਾਜ ਸਿਰਜਿਆ ਜਾ ਸਕਦਾ ਹੈ ਅਤੇ ਪੰਜਾਬ ਵਿਚ ਵਾਈ. ਐੱਫ.ਸੀ. ਮਾਡਲ ਵਰਗੇ ਉਪਰਾਲੇ ਪਿੰਡ-ਪਿੰਡ ਵਿਚ ਹੋਣੇ ਚਾਹੀਦੇ ਹਨ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜਿਆ ਜਾ ਸਕਦਾ ਹੈ | ਉਨ੍ਹਾਂ ਵਾਈ. ਐੱਫ.ਸੀ.ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਡਾ. ਚੱਬੇਵਾਲ ਨੇ ਐਲਾਨ ਕੀਤਾ ਕਿ ਜਲਦ ਹੀ ਪੰਜ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਰੁੜਕਾ ਕਲਾਂ-ਘੁੜਕਾ-ਪੰਡਵਾਂ ਤੋਂ ਮੌਲੀ 18 ਫੁੱਟੀ ਸੜਕ ਬਣਾਈ ਜਾਵੇਗੀ | ਵਾਈ. ਐੱਫ.ਸੀ. ਦੇ ਚੇਅਰਮੈਨ ਗੁਰਮੰਗਲ ਦਾਸ ਨੇ ਲੋਕ ਸਭਾ ਮੈਂਬਰ ਦਾ ਧੰਨਵਾਦ ਕਰਦਿਆਂ ਮੈਕਸੀਕੋ ਜਾ ਰਹੀ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਭਾਰਤੀ ਟੀਮ ਵਿਚ ਸੀਲਾਸ ਸਿੱਧੂ, ਅਰਸ਼ਦੀਪ, ਜਸ਼ਨਪ੍ਰੀਤ, ਰਾਜਨ ਜੱਖੂ, ਸਮੀਰ, ਰਮਿੰਦਰ ਸਿੰਘ, ਸੈਮ ਮਸੀਹ, ਸ਼ਮਸ਼ੇਰ ਸਿੰਘ ਆਕਾਸ਼ (ਗੋਲ-ਕੀਪਰ), ਰੌਣਕ, ਮੁੱਖ ਕੋਚ ਅਨਵਰ ਅਲੀ, ਟੀਮ ਲੀਡਰ ਹਰਸ਼ ਜੈਸੁਖ ਚੋਟਾਲੀਆ ਅਤੇ ਟੀਮ ਮੈਨੇਜਰ ਨੂਪੁਰ ਨਾਗ ਸ਼ਾਮਿਲ ਹਨ | ਇਸ ਮੌਕੇ ਪਿ੍ੰਸੀਪਲ ਪ੍ਰੇਮ ਕੁਮਾਰ (ਹਲਕਾ ਇੰਚਾਰਜ), ਸਰਪੰਚ ਅਕਵਿੰਦਰ ਕੌਰ, ਪਾਲਾ ਮੌਲੀ, ਰਿੰਕੀ ਰਾਣੀ (ਮੈਂਬਰ ਬਲਾਕ ਸਮਿਤੀ), ਟੋਨੀ ਸੰਧੂ, ਸੁਰਜੀਤ ਸਿੰਘ, ਦਲਜੀਤ ਕੁਮਾਰ, ਰਾਜੇਸ਼ ਮੈਣੀ, ਸੰਜੇ ਨਾਗਪਾਲ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਨਕੋਦਰ ਦੀਆਂ ਆਉਣ ਵਾਲੀਆਂ ਚੋਣਾਂ 'ਚ, ਚੋਣ ਨਿਗਮਾਂ ਦੀਆਂ ਉਲੰਘਣਾਵਾਂ ਨੂੰ ਲੈ ਕੇ ਡਾ. ਦਾਹੀਆ ਨੂੰ ਦਿੱਤਾ... ਅਗਲੀ ਖ਼ਬਰ ਭਾਜਪਾ ਵਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ 'ਚ ਆਪਣੇ ਸੰਗਠਨ ਦਾ ਵਿਸਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।