20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕਵਾੜ ਦੀ ਦੁਕਾਨ 'ਤੇ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ <br/>

ਅਜੀਤ ਡੈਸਕ 29-04-2026
ਬਿਲਗਾ, 28 ਅਪ੍ਰੈਲ (ਤਜਿੰਦਰ ਕੁਮਾਰ)-ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਨੇ ਦੱਸਿਆ ਕਿ ਮੇਰੀ ਪਿੰਡ ਮੀਓਾਵਾਲ ਵਿਖੇ ਕਵਾੜ ਦੀ ਦੁਕਾਨ ਹੈ | ਮੈਂ ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ ਵੀ ਦੁਕਾਨ ਬੰਦ ਕਰਕੇ ਆਪਣੇ ਘਰ ਗਿਆ ਤਾਂ ਦੁਕਾਨ ਦੇ ਨਾਲ ਦੇ ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਅੰਦਰ ਅੱਗ ਲੱਗ ਹੋਈ ਹੈ | ਜਦੋਂ ਤੱਕ ਮੈਂ ਦੁਕਾਨ 'ਤੇ ਪਹੁੰਚਿਆ ਤਾਂ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ | ਫੋਨ ਕਰਕੇ ਫਾਇਰ ਬਿਗੇਡ ਨੂੰ ਬੁਲਾਇਆ, ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ | ਦੁਕਾਨ ਦੇ ਅੰਦਰ ਬੰਨਿਆਂ ਕੁੱਤਾ ਵੀ ਅੱਗ ਦੀ ਲਪੇਟ ਵਿਚ ਆ ਗਿਆ ਅਤੇ ਇਕ ਮੋਟਰਸਾਈਕਲ ਵੀ ਸੜ ਕੇ ਸੁਆਹ ਹੋ ਗਿਆ | ਦੁਕਾਨਦਾਰ ਨੇ ਕਿਹਾ ਮੇਰਾ ਤਕਰੀਬਨ ਤਿੰਨ ਤੋਂ ਚਾਰ ਲੱਖ ਦਾ ਨੁਕਸਾਨ ਹੋਇਆ ਹੈ ਤੇ ਇਹ ਅੱਗ ਲਗਾਉਣ ਦਾ ਕੰਮ ਕਿਸੇ ਸ਼ਰਾਰਤੀ ਅਨਸਰ ਦਾ ਹੈ | ਸੂਚਨਾ ਤੇ ਸ਼ਿਕਾਇਤ ਮਿਲਣ 'ਤੇ ਪਹੁੰਚੇ ਥਾਣਾ ਬਿਲਗਾ ਮੁਖੀ ਗੁਰਸ਼ਰਨ ਸਿੰਘ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਬੜੀ ਬਰੀਕੀ ਨਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਜਗਜੋਤ ਆਹਲੂਵਾਲੀਆ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨਿਯੁਕਤ <br/> ਅਗਲੀ ਖ਼ਬਰ ਚੇਅਰਪਰਸਨ ਮੈਡਮ ਸੰਦੀਪ ਕੌਰ ਵਲੋਂ 34 ਪਿੰਡਾਂ ਨੂੰ 1 ਕਰੋੜ 8 ਲੱਖ ਦੀਆਂ ਗਰਾਂਟਾਂ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।