19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਹਲਕਾ ਨਕੋਦਰ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ <br/>

ਅਜੀਤ ਡੈਸਕ 29-04-2026
ਨਕੋਦਰ, 28 ਅਪ੍ਰੈਲ (ਗੁਰਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਨਕੋਦਰ ਖੇਤਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਨਕੋਦਰ ਤੇ ਨੂਰਮਹਿਲ ਮੰਡੀਆਂ ਵਿਚ ਆਪਣੀ ਫਸਲ ਲੈ ਕੇ ਆਏ ਕਿਸਾਨਾਂ ਤੇ ਕੰਮ ਕਰ ਰਹੇ ਮਜ਼ਦੂਰ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਹਾਸਿਲ ਕੀਤੀ | ਵਡਾਲਾ ਨੇ ਕਿਹਾ ਕਿ ਅੰਨਦਾਤਾ ਅੱਜ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੈ, ਜੋ ਕਿ ਬੇਹੱਦ ਮੰਦਭਾਗੀ ਗੱਲ ਹੈ | ਮੰਡੀਆਂ 'ਚ ਪਹੁੰਚੇ ਜਥੇਦਾਰ ਵਡਾਲਾ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ ਕੀਤੇ ਗਏ ਦਾਅਵੇ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਨਜ਼ਰ ਆ ਰਹੇ ਹਨ | ਲਿਫਟਿੰਗ ਦੀ ਗੰਭੀਰ ਸਮੱਸਿਆ 'ਤੇ ਗੱਲ ਕਰਦਿਆਂ ਜਥੇਦਾਰ ਵਡਾਲਾ ਨੇ ਕਿਹਾ ਕਿ ਮੰਡੀਆਂ ਵਿਚ ਫਸਲ ਦੇ ਅੰਬਾਰ ਲੱਗੇ ਹੋਏ ਹਨ ਪਰ ਪੰਜਾਬ ਸਰਕਾਰ ਵਲੋਂ ਚੁਕਾਈ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੰਮ ਕਰਨ ਵਿਚ ਵੱਡੀ ਦਿੱਕਤ ਆ ਰਹੀ ਹੈ | ਆੜ੍ਹਤੀਆਂ ਨੇ ਜਥੇਦਾਰ ਵਡਾਲਾ ਨੂੰ ਦੱਸਿਆ ਕਿ ਬਾਰਦਾਨੇ ਤੇ ਟਰਾਂਸਪੋਰਟ ਦੀ ਬਹੁਤ ਵੱਡੀ ਘਾਟ ਕਾਰਨ ਸਾਰਾ ਕੰਮ ਪ੍ਰਭਾਵਿਤ ਹੋ ਰਿਹਾ ਹੈ | ਅਖੀਰ ਵਿਚ ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਨੇ ਪ੍ਰਸ਼ਾਸਨ ਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਮੰਡੀਆਂ 'ਚੋਂ ਫਸਲ ਦੀ ਲਿਫਟਿੰਗ ਤੁਰੰਤ ਤੇਜ਼ ਕੀਤੀ ਜਾਵੇ ਤੇ ਕਿਸਾਨਾਂ ਦੀ ਅਦਾਇਗੀ ਵਿਚ ਕੋਈ ਦੇਰੀ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਕਿਸਾਨਾਂ ਦੇ ਹੱਕ ਵਿਚ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ | ਇਸ ਮੌਕੇ ਅਵਤਾਰ ਸਿੰਘ ਕਲੇਰ, ਸੁਰਤੇਜ ਸਿੰਘ ਬਾਸੀ, ਲਖਵਿੰਦਰ ਸਿੰਘ ਹੋਠੀ, ਰਵਿੰਦਰ ਸਿੰਘ ਮੀਰਾਂਪੁਰ, ਹਰਜੋਤ ਸਿੰਘ ਫਰਵਾਲਾ, ਨੰਦ ਕਿਸ਼ੋਰ ਗਿੱਲ ਐਮ. ਸੀ., ਤਰਸੇਮ ਸਿੰਘ ਮੀਰਾਂਪੁਰ, ਅਵਤਾਰ ਸਿੰਘ ਸੰਧੂ, ਸਾਬਕਾ ਸਰਪੰਚ ਸੋਨੂੰ ਤਲਵੰਡੀ ਭਰੋ, ਜੀਤਾ ਬਹਾਦਰਪੁਰ, ਕੁਲਵੰਤ ਸਿੰਘ ਬਾੜਾ ਸਿੱਧਪੁਰ, ਡਾ. ਗੁਲਸ਼ਨ, ਦੀਪਕ ਭੱਟੀ, ਹਰਦੀਪ ਸਿੰਘ ਮੁੱਤੀ ਬਿੱਲਾ, ਸੰਨੀ, ਆੜ੍ਹਤੀਆ ਭੱਲਾ, ਆੜ੍ਹਤੀਆ ਰਾਜਾ ਆਦਿ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਸਾਹਿਬਾਨ ਅਤੇ ਅਹੁਦੇਦਾਰ ਤੇ ਵਰਕਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸਰਕਾਰੀ ਸਕੂਲ ਵਿਖੇ ਸਨਮਾਨ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਜਗਜੋਤ ਆਹਲੂਵਾਲੀਆ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।