ਜਲੰਧਰ, 29 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਜਲੰਧਰ ਉੱਤਰੀ ਦੇ ਸਰਕਲ ਮਕਸੂਦਾਂ ਵਿਖੇ ਮੇਜਰ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਅਤੇ ਹਲਕਾ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ | ਇਸ ਮੌਕੇ ਮੇਜਰ ਸਿੰਘ ਕਾਹਲੋਂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮਕਸੂਦਾਂ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ | ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਪੰਜਾਬ ਦੇ ਲੋਕਾਂ ਦਾ ਪਾਰਟੀ ਅੰਦਰ ਵਿਸ਼ਵਾਸ ਹੋਰ ਵਧਿਆ ਹੈ ਤੇ ਆਉਂਦੀਆਂ 2027 ਦੀਆਂ ਚੋਣਾਂ 'ਚ ਪਾਰਟੀ ਵਧੀਆ ਪ੍ਰਦਰਸ਼ਨ ਕਰਦੀ ਹੋਈ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਏਗੀ | ਇਸ ਮੌਕੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਜਗਦੀਪ ਸਿੰਘ ਬਿਰਦੀ, ਦਿਲਜੀਤ ਸਿੰਘ ਲੰਮਾ ਪਿੰਡ, ਗੁਰਚਰਨ ਸਿੰਘ ਬੰਬੇ ਵਾਲੇ, ਜਸਪਾਲ ਸਿੰਘ ਕਾਲੀਆ ਫਾਰਮ, ਨਵਪ੍ਰੀਤ ਸਿੰਘ ਬਾਠ, ਹਰਪ੍ਰੀਤ ਸਿੰਘ, ਅਵਤਾਰ ਸਿੰਘ ਦਿਓਲ, ਪ੍ਰਵੀਨ ਕੁਮਾਰ, ਅਵਤਾਰ ਸਿੰਘ, ਰਣਜੀਤ ਸਿੰਘ ਘੁੰਮਣ, ਵਿਕਰਮਜੀਤ ਸਿੰਘ ਕੇਸੀ, ਤਰਸੇਮ ਸਿੰਘ, ਤਰਲੋਕ ਸਿੰਘ, ਗੁਣਤਾਜ ਸਿੰਘ ਢੀਡਸਾ, ਨਰਿੰਦਰ ਸਿੰਘ ਨਿੱਕੂ, ਗੁਰਜੰਟ ਸਿੰਘ, ਬੀਬੀ ਸੁਰਿੰਦਰ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਜਸਨਪ੍ਰੀਤ ਕੌਰ, ਬੀਬੀ ਦਲਜੀਤ ਕੌਰ, ਅਰਜਨ ਸਿੰਘ, ਸੁਖਵਿੰਦਰ ਸਿੰਘ ਢਿੱਲੋ, ਗੁਰਕਿਰਪਾਲ ਸਿੰਘ, ਕੁਲਦੀਪ ਸਿੰਘ ਕੰਬੋਜ, ਤਰਲੋਕ ਸਿੰਘ ਸਲੇਮਪੁਰ, ਨਰਿੰਦਰ ਸਿੰਘ, ਤਰਸੇਮ ਸਿੰਘ ਕਬੱਡੀ ਖਿਡਾਰੀ ਆਦਿ ਵੀ ਮੌਜੂਦ ਸਨ |