11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਅੱਜ

ਅਜੀਤ ਡੈਸਕ 30-04-2026
ਜਲੰਧਰ, 29 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਖਿਲਾਫ 30 ਅਪ੍ਰੈਲ ਨੂੰ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਇਆ ਜਾ ਰਿਹਾ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਬੂਟਾ ਮੰਡੀ ਸਥਿਤ ਐਕਸੀਅਨ ਦਫਤਰ ਦੇ ਬਾਹਰ ਸਵੇਰੇ 10 ਵਜੇ ਧਰਨਾ ਦਿੱਤਾ ਜਾ ਰਿਹਾ ਹੈ | ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਵੇਰੇ 9 ਵਜੇ ਪਠਾਨਕੋਟ ਚੌਕ ਨਜ਼ਦੀਕ ਸਥਿਤ ਪੂਰਬੀ ਬਿਜਲੀ ਘਰ ਦਫਤਰ ਦੇ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਧਰਨੇ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਲਾਇਕੀ ਕਾਰਨ ਸਮੁੱਚੇ ਪੰਜਾਬ ਦੀ ਜਨਤਾ ਸਜ਼ਾ ਭੁਗਤ ਰਹੀ ਹੈ ਕਿਉਂਕਿ ਸਰਕਾਰ ਨੇ ਬਿਜਲੀ ਸਮਝੌਤੇ ਲਾਗੂ ਕਰਨ ਸਮੇਂ ਸਹੀ ਰਣਨੀਤੀ ਨਹੀਂ ਅਪਣਾਈ, ਜਿਸ ਕਾਰਨ ਜਨਤਾ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਮੀਟਿੰਗ 'ਚ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਅਵਤਾਰ ਸਿੰਘ ਘੁੰਮਣ, ਭਜਨ ਲਾਲ ਚੋਪੜਾ ਪ੍ਰਧਾਨ ਐਸਸੀ ਵਿੰਗ, ਜਗਦੀਪ ਸਿੰਘ ਵਿਰਦੀ ਸਰਕਲ ਪ੍ਰਧਾਨ, ਕਰਤਾਰ ਸਿੰਘ ਬਿੱਲਾ ਸਰਕਲ ਪ੍ਰਧਾਨ, ਮੇਜਰ ਸਿੰਘ ਕਾਹਲੋਂ ਸਰਕਲ ਪ੍ਰਧਾਨ, ਪਲਵਿੰਦਰ ਸਿੰਘ ਭਾਟੀਆ ਸਰਕਲ ਪ੍ਰਧਾਨ, ਜਗਜੀਤ ਸਿੰਘ ਖਾਲਸਾ ਸਰਕਲ ਪ੍ਰਧਾਨ, ਮਹਿੰਦਰ ਸਿੰਘ ਜੰਬਾ ਸਰਕਲ ਪ੍ਰਧਾਨ, ਸਤਪਾਲ ਸਿੰਘ ਸਰਕਲ ਪ੍ਰਧਾਨ, ਤਰਲੋਚਨ ਸਿੰਘ ਬੀਸੀ ਵਿੰਗ ਦੇ ਪ੍ਰਧਾਨ, ਬੀਬੀ ਸਤਨਾਮ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਬੀਬੀ ਲਖਵਿੰਦਰ ਕੌਰ ਮੀਤ ਪ੍ਰਧਾਨ, ਅਭਿਸ਼ੇਕ ਕੁਮਾਰ ਬਖਸ਼ੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੇਜਰ ਸਿੰਘ ਕਾਹਲੋਂ ਸ਼੍ਰੋਮਣੀ ਅਕਾਲੀ ਦਲ ਸਰਕਲ ਮਕਸੂਦਾਂ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।