10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਜਲੰਧਰ ਦਿਹਾਤੀ ਪੁਲਿਸ ਦੀ ਕਾਰਵਾਈ: ਕਾਲਜ ਬੱਸ ਘਟਨਾ 'ਚ 6 ਗਿ੍ਫ਼ਤਾਰ

ਅਜੀਤ ਡੈਸਕ 30-04-2026
ਨਕੋਦਰ , 29 ਅਪ੍ਰੈਲ (ਗੁਰਵਿੰਦਰ ਸਿੰਘ)-ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਗੰਭੀਰ ਅਪਰਾਧਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਕਾਲਜ ਦੀ ਬੱਸ ਨੂੰ ਘੇਰ ਕੇ ਵਿਦਿਆਰਥੀ ਦੀ ਕੁੱਟਮਾਰ ਕਰਨ ਅਤੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਵਾਲੇ ਮਾਮਲੇ 'ਚ 6 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਂਕਾਰ ਸਿੰਘ ਬਰਾੜ, ਉਪ-ਕਪਤਾਨ ਪੁਲਿਸ, ਸਬ-ਡਵੀਜ਼ਨ ਨਕੋਦਰ ਨੇ ਦੱਸਿਆ ਕਿ ਮਿਤੀ 28.ਅਪ੍ਰੈਲ 2026 ਨੂੰ ਸੀ.ਟੀ ਕਾਲਜ ਜਲੰਧਰ ਦੀ ਬੱਸ ਵਿਦਿਆਰਥੀਆਂ ਨੂੰ ਛੱਡਣ ਲਈ ਜਲੰਧਰ ਤੋਂ ਨਕੋਦਰ ਵੱਲ ਆ ਰਹੀ ਸੀ | ਜਦੋਂ ਬੱਸ ਜੀਓ ਪੈਟਰੋਲ ਪੰਪ ਮੁੱਦਾਂ ਨੇੜੇ ਕਰੀਬ 5:00 ਵਜੇ ਪਹੁੰਚੀ, ਤਾਂ ਤਿੰਨ ਗੱਡੀਆਂ (ਬੋਲੇਰੋ, ਥਾਰ ਰੋਕਸ, ਸਕਾਰਪਿਉ) ਅਤੇ ਕੁਝ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਬੱਸ ਨੂੰ ਘੇਰ ਕੇ ਰੋਕ ਲਿਆ ਗਿਆ | ਦੋਸ਼ੀਆਂ ਵਲੋਂ ਦਸਤੀ ਹਥਿਆਰਾਂ (ਡੰਡੇ, ਬੇਸਬਾਲ, ਹਾਕੀਆਂ, ਕਿਰਪਾਨਾਂ ਆਦਿ) ਨਾਲ ਲੈਸ ਹੋ ਕੇ ਬੱਸ 'ਚ ਦਾਖਲ ਹੋ ਕੇ ਵਿਦਿਆਰਥੀ ਹਰਸਾਹਿਲ ਸਿੰਘ ਉਰਫ ਸਾਹਿਲ ਪੁੱਤਰ ਬਲਵਿੰਦਰ ਸਿੰਘ ਵਾਸੀ ਇਸਮਾਈਲਪੁਰ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਦਿੱਤੀਆਂ ਗਈਆਂ | ਇਸ ਘਟਨਾ ਕਾਰਨ ਬੱਸ ਵਿੱਚ ਸਵਾਰ ਵਿਦਿਆਰਥੀਆਂ ਅਤੇ ਇਲਾਕੇ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ | ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਿਨੀਤ ਅਹਿਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ ਤਫਤੀਸ਼ ਅਤੇ ਉਂਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਇੰਸਪੈਕਟਰ ਪਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਸਦਰ ਨਕੋਦਰ ਅਤੇ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੀਆਂ ਟੀਮਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਆਧੁਨਿਕ ਅਤੇ ਟੈਕਨੀਕਲ ਢੰਗ ਨਾਲ ਤਫਤੀਸ਼ ਕਰਕੇ 13 ਨਾਮਜ਼ਦ ਅਤੇ 10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਤਫਤੀਸ਼ ਦੌਰਾਨ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ 06 ਨਾਮਜ਼ਦ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 2 ਗੱਡੀਆਂ (ਥਾਰ ਰੋਕਸ ਅਤੇ ਸਕਾਰਪਿਉ) ਸਮੇਤ ਹਥਿਆਰ ਬਰਾਮਦ ਕੀਤੇ ਗਏ ਹਨ | ਗਿ੍ਫਤਾਰ ਦੋਸ਼ੀਆਂ ਦੀ ਪਹਿਚਾਣ ਦਲਵੀਰ ਸਿੰਘ ਉਰਫ ਬਾਵਾ ਪੁੱਤਰ ਰਾਜ ਕੁਮਾਰ ਵਾਸੀ ਇਸਮਾਈਲਪੁਰ,ਤਲਵਿੰਦਰ ਸਿੰਘ ਉਰਫ ਤੇਜੀ ਪੁੱਤਰ ਪਰਮਜੀਤ ਸਿੰਘ ਵਾਸੀ ਖਾਨਪੁਰ ਢੱਡਾ,ਅਸ਼ਨ ਕੁਮਾਰ ਉਰਫ ਅਸ਼ਨ ਪੁੱਤਰ ਮਨਜੀਤ ਸਿੰਘ ਵਾਸੀ ਤਲਵੰਡੀ ਸਲੇਮ, ਪਰਵਿੰਦਰ ਸਿੰਘ ਉਰਫ ਪਰਮ ਪੁੱਤਰ ਸੁੱਚਾ ਸਿੰਘ ਵਾਸੀ ਨਸ਼ੀਰੇਵਾਲ, ਜ਼ਿਲ੍ਹਾ ਕਪੂਰਥਲਾ , ਹਰਦੀਪ ਸਿੰਘ ਦੀਪਾ ਪੁੱਤਰ ਸਾਬੀ ਵਾਸੀ ਤਲਵੰਡੀ ਸਲੇਮ,ਸਾਗਰ ਪੁੱਤਰ ਅਰਜਨ ਉਰਫ ਬਿੱਟੂ ਵਾਸੀ ਤਲਵੰਡੀ ਸਲੇਮ ਵਜੋਂ ਹੋਈ ਹੈ | ਪੁਲਿਸ ਵੱਲੋਂ ਗਿ੍ਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ | ਬਾਕੀ ਦੋਸ਼ੀਆਂ ਦੀ ਗਿ੍ਫਤਾਰੀ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਜਲਦ ਗਿ੍ਫਤਾਰ ਕੀਤਾ ਜਾਵੇਗਾ |
ਪਿਛਲੀ ਖ਼ਬਰ ਆਈ.ਪੀ.ਐੱਲ.-2026 ਅਗਲੀ ਖ਼ਬਰ ਨੂਰਮਹਿਲ ਸਬ ਤਹਿਸੀਲ 'ਚ ਡਿਊਟੀ 'ਤੇ ਮੌਜੂਦ ਪਟਵਾਰੀ ਦੀ ਨੌਜਵਾਨ ਵਲੋਂ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।