ਸ਼ਰਧਾ ਨਾਲ ਮਨਾਇਆ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
ਅਜੀਤ ਡੈਸਕ
01-05-2026
ਜਲੰਧਰ, 30 ਅਪ੍ਰੈਲ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਅਮਰਦਾਸ, ਡਿਫੈਂਸ ਕਾਲੋਨੀ-ਦਸਮੇਸ਼ ਨਗਰ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ | ਇਸ ਤਹਿਤ ਅੱਜ ਸਜਾਏ ਗਏ ਸ਼ਾਮ ਦੇ ਦੀਵਾਨਾਂ ਅੰਦਰ ਪੰਥ ਪ੍ਰਸਿੱਧ ਰਾਗੀ ਭਾਈ ਅਮਰਜੀਤ ਸਿੰਘ (ਪਟਿਆਲਾ) ਕੀਰਤਨ ਦੁਆਰਾ ਗੁਰਬਾਣੀ ਦੀ ਛਹਿਬਰ ਲਗਾਈ ਅਤੇ ਪਿ੍ੰਸੀਪਲ ਹਰਭਜਨ ਸਿੰਘ (ਡਾਇਰੈਕਟਰ ਸ.ਜ.ਸ. ਮਿਸ਼ਨਰੀ ਕਾਲਜ, ਰੋਪੜ) ਗੁਰਬਾਣੀ ਕਥਾ ਦੁਆਰਾ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਅਤੇ ਸਰਪਰਸਤ ਐਡਵੋਕੇਟ ਗੁਰਨਾਮ ਸਿੰਘ ਪੇਲੀਆ ਨੇ ਜਾਣਕਾਰੀ ਦਿੱਤੀ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਵੇਰੇ 5 ਵਜੇ ਤੋਂ ਸਜਾਏ ਵਿਸ਼ੇਸ਼ ਦੀਵਾਨਾਂ ਅੰਦਰ ਨਿਤਨੇਮ ਪੰਜ ਬਾਣੀਆਂ ਸੰਗਤੀ ਰੂਪ 'ਚ ਹੋਈਆਂ, ਉਪਰੰਤ ਭਾਈ ਬਲਵਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਆਸਾ ਜੀ ਕੀ ਵਾਰ ਦਾ ਕੀਰਤਨ ਹੋਇਆ, ਉਪਰੰਤ ਭਾਈ ਗੁਰਦਿੱਤ ਸਿੰਘ ਕਥਾ ਦੁਆਰਾ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਬੀਬੀ ਬਲਜਿੰਦਰ ਕੌਰ (ਖੰਡੂਰ ਸਾਹਿਬ) ਅਤੇ ਭਾਈ ਗੁਰਪ੍ਰੀਤ ਸਿੰਘ (ਸ੍ਰੀ ਅਨੰਦਪੁਰ ਸਾਹਿਬ) ਨੇ ਕੀਰਤਨ ਦੀ ਹਾਜ਼ਰੀ ਭਰੀ | ਇਸ ਮੌਕੇ ਅਵਤਾਰ ਸਿੰਘ ਵਾਲੀਆ, ਪਿ੍ੰਸ ਸੰਧੂ, ਜਤਿੰਦਰ ਸਿੰਘ ਬਾਹੀਆ, ਸੁਲੱਖਣ ਸਿੰਘ ਕੰਗ, ਇੰਦਰ ਮੋਹਣ ਸਿੰਘ, ਹਰਬਲਬੀਰ ਸਿੰਘ, ਜਸਵਿੰਦਰ ਸਿੰਘ ਲਾਲੀ, ਸਤਿੰਦਰ ਪਾਲ ਸਿੰਘ, ਸੁਰਿੰਦਰ ਸਿੰਘ ਸੈਣੀ, ਅਜੀਤ ਸਿੰਘ, ਮਹੀਪਾਲ ਸਿੰਘ, ਸਿਮਰਨਜੀਤ ਸਿੰਘ, ਗੁਰਦੇਵ ਸਿੰਘ ਗਿੱਲ, ਸੂਚਾ ਸਿੰਘ, ਟੀ.ਐੱਸ. ਖਹਿਰਾ, ਗੁਰਮੀਤ ਸਿੰਘ ਅਰਨੇਜਾ, ਬੀਬੀ ਪ੍ਰਕਾਸ਼ ਕੌਰ, ਚਰਨਪ੍ਰੀਤ ਕੌਰ, ਕੁਲਵਿੰਦਰ ਜੀਤ ਕੌਰ, ਪਰਮਿੰਦਰ ਕੌਰ ਭਮਰਾ, ਹਰਜੀਤ ਕੌਰ, ਹਰਿੰਦਰ ਕੌਰ ਸੈਣੀ, ਮਨਿੰਦਰ ਕੌਰ, ਚਰਨਜੀਤ ਕੌਰ, ਸੁਖਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ |
ਅੱਜ ਰਾਤ 8 ਵਜੇ ਤੋਂ 10 ਵਜੇ ਤੱਕ ਹੋਵੇਗਾ ਕਵੀ ਦਰਬਾਰ
ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ 1 ਮਈ ਦਿਨ ਸ਼ੁਕਰਵਾਰ ਨੂੰ ਸਵੇਰੇ 5 ਵਜੇ ਤੋਂ 8 ਵਜੇ ਤੱਕ ਸਵੇਰ ਦੇ ਦੀਵਾਨਾਂ ਉਪਰੰਤ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਚਿਆਂ ਦੇ ਕੀਰਤਨ ਸਮਾਗਮ ਹੋਣਗੇ | ਉਨ੍ਹਾਂ ਕਿਹਾ ਕਿ ਸ਼ਾਮ ਦੇ ਦੀਵਾਨਾਂ ਉਪਰੰਤ ਰਾਤ 8 ਵਜੇ ਤੋਂ 10 ਵਜੇ ਤੱਕ ਕਵੀ ਦਰਬਾਰ ਕਰਵਾਇਆ ਜਾਵੇਗਾ, ਜਿਸ 'ਚ ਪੰਜਾਬ ਦੇ ਰਫ਼ੀ ਵਜੋਂ ਜਾਣੇ ਜਾਂਦੇ ਕਵੀ ਰਛਪਾਲ ਸਿੰਘ 'ਪਾਲ', ਇੰਜੀਨੀਅਰ ਕਰਮਜੀਤ ਸਿੰਘ 'ਨੂਰ' ਬਲਵੀਰ ਸਿੰਘ 'ਕੰਵਲ' ਅਤੇ ਬੀਬੀ ਜਤਿੰਦਰ ਕੌਰ 'ਅਨੰਦਪੁਰੀ' ਆਪਣੀਆਂ ਰਚਨਾਵਾਂ ਦੁਆਰਾ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨਗੇ |
ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ
ਜਲੰਧਰ, (ਐੱਮ. ਐੱਸ. ਲੋਹੀਆ) ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ, ਜਲੰਧਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਦਰਬਾਰ ਹਾਲ ਨੂੰ ਫੁੱਲਾਂ ਨਾਲ ਅਤੇ ਗੁਰਦੁਆਰਾ ਸਾਹਿਬ ਨੂੰ ਲਾਈਟਾਂ ਨਾਲ ਸਜਾਇਆ ਗਿਆ | ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਸਾਖੀਆਂ ਅਤੇ ਕਵਿਤਾਵਾਂ ਦੁਆਰਾ ਗੁਰੂ ਸਾਹਿਬ ਦੇ ਜੀਵਨ 'ਤੇ ਰੋਸ਼ਨੀ ਪਾਉਂਦੇ ਹੋਏ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ ਗਿਆ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸਕੂਲ ਦੀ ਧਾਰਮਿਕ ਅਧਿਆਪਕਾ ਜਸਜੀਤ ਕੌਰ ਵਲੋਂ, ਅਰਦਾਸ ਤੇ ਹੁਕਮਨਾਮੇ ਦੀ ਸੇਵਾ ਵਿਦਿਆਰਥੀਆਂ ਵਲੋਂ ਬਾਖ਼ੂਬੀ ਨਿਭਾਈ ਗਈ | ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਡਾ. ਅਪਰਨਾ ਮਹਿਤਾ, ਵਾਇਸ ਪਿ੍ੰਸੀਪਲ ਜੈਸਮੀਨ ਕੌਰ ਅਤੇ ਗੁਰੂ ਘਰ 'ਚ ਨਤਮਸਤਕ ਹੋਏ ਪਤਵੰਤੇ ਸੱਜਣਾਂ ਵਲੋਂ ਵਿਦਿਆਰਥੀਆਂ ਨੂੰ ਸਿਰੋਪਾਓ ਅਤੇ ਸਨਮਾਨਿਤ ਧਨ ਰਾਸ਼ੀ ਦੇ ਕੇ ਗੁਰੂ ਘਰ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਲੜੀ ਤਹਿਤ ਸ਼ਾਮ ਦੇ ਦੀਵਾਨ ਸਜਾਏ ਗਏ, ਜਿਸ ਦੌਰਾਨ ਪ੍ਰੋਫੈਸਰ ਅਮਨਦੀਪ ਸਿੰਘ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਵਲੋਂ ਰਸ ਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ | ਸਮਾਗਮਾਂ ਦੌਰਾਨ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਗਗਨਦੀਪ ਸਿੰਘ ਸੇਠੀ ਅਤੇ ਮਨਮੀਤ ਸਿੰਘ ਸੋਢੀ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
ਗੁਰਦੁਆਰਾ ਗੁਰਦੇਵ ਨਗਰ
ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧੀ ਸਜਾਏ ਵਿਸ਼ੇਸ਼ ਦੀਵਾਨਾਂ ਅੰਦਰ ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵਲੋਂ ਸੰਗਤ ਨੂੰ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਅਤੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ (ਬੰਬੇ ਵਾਲੇ) ਨੇ ਸੰਗਤ ਨੂੰ ਗੁਰ ਇਤਿਹਾਸ ਅਤੇ ਮਨੋਹਰ ਗੁਰਬਾਣੀ ਰਾਹੀਂ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਨੇ ਗੁਰੂ ਅਮਰਦਾਸ ਜੀ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਪਾਸੋਂ ਪ੍ਰਾਪਤ ਹੋਈਆਂ ਦਾਤਾਂ ਦਾ ਵਿਖਿਆਨ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਨੀਟੂ, ਕਿਰਪਾਲ ਸਿੰਘ, ਅਮਰ ਸਿੰਘ (ਗੁਰਦੇਵ ਨਗਰ), ਹਰਪ੍ਰੀਤ ਸਿੰਘ ਸੋਨੂੰ, ਰਵਿੰਦਰ ਸਿੰਘ, ਚਰਨਜੀਤ ਸਿੰਘ ਸੇਠੀ, ਜਪਨੂਰ ਸਿੰਘ, ਪਵਨਪ੍ਰੀਤ ਸਿੰਘ, ਹਰਮਨਜੋਤ ਸਿੰਘ, ਫਤਿਹ ਵੀਰ ਸਿੰਘ, ਗਗਨਦੀਪ ਸਿੰਘ ਪਾਰਸ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਜਸਜੀਤ ਕੌਰ, ਨਵਲਦੀਪ ਕੌਰ, ਸਰਬਪ੍ਰੀਤ ਕੌਰ, ਰਜਿੰਦਰ ਕੋਰ, ਸੁਰਜੀਤ ਕੋਰ, ਪਰਮਜੀਤ ਕੌਰ, ਸਤਵੰਤ ਕੌਰ, ਹਰਲੀਨ ਕੌਰ ਅਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ
ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਬੰਧੀ ਕੀਤੇ ਉਪਰਾਲੇ ਤਹਿਤ ਅੰਮਿ੍ਤ ਵੇਲੇ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ 'ਚ ਹਜ਼ੂਰੀ ਰਾਗੀ ਜਥਿਆਂ ਵਲੋਂ ਕੀਰਤਨ ਅਤੇ ਕਥਾ ਦੇ ਪ੍ਰਵਾਹ ਉਪਰੰਤ ਬੀਬੀ ਨਵਦੀਪ ਕੌਰ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਬੇਅੰਤ ਸਿੰਘ ਸਰਹੱਦੀ ਨੇ ਸੰਗਤ ਨੂੰ ਵਧਾਈ ਦਿੱਤੀ ਅਤੇ ਰਾਗੀ ਜਥਿਆਂ ਦਾ ਧੰਨਵਾਦ ਕੀਤਾ, ਉਨ੍ਹਾਂ ਅੱਜ ਦੇ ਪਾਵਨ ਦਿਹਾੜੇ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਅਮਰਦਾਸ ਜੀ ਨੇ ਮਾਨਵਤਾ ਦੇ ਪਰਉਪਕਾਰ ਲਈ ਸਤੀ ਪ੍ਰਥਾ ਨੂੰ ਖ਼ਤਮ ਕੀਤਾ ਅਤੇ ਸਿੱਖ ਪੰਥ 'ਚ 'ਪਹਿਲੇ ਪੰਗਤ ਪਾਛੈ ਸੰਗਤ' ਦੀ ਪ੍ਰਥਾ ਨੂੰ ਪ੍ਰਚਲਿਤ ਕੀਤਾ | ਉਨ੍ਹਾਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਾਣੀ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਬਾਉਲੀ ਸਾਹਿਬ ਦੀ ਉਸਾਰੀ ਕਰਵਾਈ | ਗੁਰੂ ਅਮਰਦਾਸ ਜੀ ਨੇ ਅਨੰਦ ਸਾਹਿਬ ਅਤੇ ਹੋਰ ਅੰਮਿ੍ਤਮਈ ਬਾਣੀ ਦੀ ਰਚਨਾ ਕੀਤੀ | ਸਟੇਜ ਸਕੱਤਰ ਦੀ ਸੇਵਾ ਇੰਦਰਪਾਲ ਸਿੰਘ ਵਲੋਂ ਨਿਭਾਈ ਗਈ | ਸਮਾਗਮ ਦੌਰਾਨ ਵੱਡੀ ਗਿਣਤੀ 'ਚ ਹਾਜ਼ਰੀ ਭਰ ਕੇ ਸੰਗਤ ਨੇ ਕੀਰਤਨ ਦਾ ਅਨੰਦ ਮਾਣਿਆ |
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ, ਸਵੇਰ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ਸਜਾਏ ਗਏ ਇਨ੍ਹਾਂ ਦੀਵਾਨਾਂ ਦੌਰਾਨ ਸੰਗਤੀ ਰੂਪ 'ਚ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਰਣਜੀਤ ਸਿੰਘ, ਭਾਈ ਗੁਰਸੇਵਕ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਅੰਮਿ੍ਤ ਬਾਣੀ ਰਾਹੀਂ ਨਿਹਾਲ ਕੀਤਾ | ਇਸ ਮੌਕੇ ਬੱਚਿਆਂ ਵਲੋਂ ਵੀ ਕੀਰਤਨ ਦੀ ਸੇਵਾ ਕੀਤੀ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਧਾਨ ਭੁਪਿੰਦਰ ਪਾਲ ਸਿੰਘ ਖ਼ਾਲਸਾ ਨੇ ਗੁਰੂ ਸਾਹਿਬਾਨ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਹਰਜਿੰਦਰ ਸਿੰਘ ਧਮੀਜਾ, ਦਲਜੀਤ ਸਿੰਘ ਵਾਲੀਆ, ਬਲਵਿੰਦਰ ਸਿੰਘ, ਪਿ੍ਤਪਾਲ ਸਿੰਘ, ਰਵਿੰਦਰ ਸਿੰਘ ਭਾਟੀਆ, ਭਾਈ ਸਤਪਾਲ ਸਿੰਘ, ਡਾ. ਜਗਜੀਤ ਕੌਰ ਬਜਾਜ, ਕੈਪਟਨ ਗੁਰਬਚਨ ਸਿੰਘ, ਦਵਿੰਦਰ ਨਰੂਲਾ, ਰਾਮ ਸਿੰਘ, ਨਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਦੀਵਾਨ ਅਸਥਾਨ : ਪ੍ਰਬੰਧਕ ਕਮੇਟੀ ਨੇ ਬੀਬੀਆਂ ਨੂੰ ਕੀਤਾ ਸਨਮਾਨਿਤ
ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ | ਇਸ ਸਬੰਧੀ ਸਜਾਏ ਦੀਵਾਨਾਂ ਅੰਦਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਉਪਰੰਤ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸੰਗਤ ਨੂੰ ਸੇਵਾ ਅਤੇ ਸਿਮਰਨ ਨਾਲ ਜੁੜਨ ਅਤੇ ਬੱਚਿਆਂ ਨੂੰ ਗੁਰੂ ਘਰਾਂ ਦੀਆਂ ਸੇਵਾਵਾਂ 'ਚ ਸ਼ਾਮਿਲ ਹੋਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਪ੍ਰਬੰਧਕ ਕਮੇਟੀ ਨੇ ਨਿਵੇਕਲੀ ਪਹਿਲ ਕਰਦਿਆਂ ਹਫ਼ਤਾਵਾਰੀ ਸੁਖਮਨੀ ਸਾਹਿਬ ਦੇ ਪਾਠਾਂ 'ਚ ਲਗਾਤਾਰ ਸ਼ਾਮਿਲ ਹੋਣ ਵਾਲੀਆਂ ਬੀਬੀਆਂ ਨੂੰ ਸਨਮਾਨਿਤ ਕੀਤਾ, ਤਾਂ ਜੋ ਹੋਰ ਸੰਗਤ ਵੀ ਸਵੇਰੇ ਸ਼ਾਮ ਦੇ ਦੀਵਾਨਾਂ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਵਲੋਂ ਕੀਤੇ ਜਾ ਰਹੇ ਹਫ਼ਤਾਵਾਰੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ 'ਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਹੋਵੇ | ਇਸ ਮੌਕੇ ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਬੀਬੀ ਪਿ੍ਤਪਾਲ ਕੌਰ, ਬੀਬੀ ਜਸਬੀਰ ਕੌਰ, ਬੀਬੀ ਪਰਮਿੰਦਰ ਕੌਰ, ਬੀਬੀ ਅਵਿਨਾਸ਼ ਕੌਰ, ਬੀਬੀ ਕੰਵਲਜੀਤ ਕੌਰ, ਹਰਵਿੰਦਰ ਕੌਰ ਬਹਿਲ, ਪਰਮਜੀਤ ਕੌਰ, ਅਮਰਜੀਤ ਕੌਰ, ਹਰਭਜਨ ਕੌਰ, ਕੀਰਤੀ ਕੌਰ, ਅਕਸ਼ੇ ਗੁਪਤਾ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ | ਇਨ੍ਹਾਂ ਦੀਵਾਨਾਂ 'ਚ ਭਾਈ ਰਵਿੰਦਰ ਸਿੰਘ 'ਵਾਂ' ਨੇ ਕਥਾ ਅਤੇ ਭਾਈ ਸਰਬਜੀਤ ਸਿੰਘ ਨੇ ਕੀਰਤਨ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਮਨਪ੍ਰੀਤ ਸਿੰਘ ਸਚਦੇਵਾ, ਤੀਰਥ ਸਿੰਘ, ਨਵਦੀਪ ਸਿੰਘ ਕੂਨਰ, ਜਤਿੰਦਰ ਸਿੰਘ, ਕੈਪਟਨ ਪੀ. ਐੱਸ. ਭੱਲਾ, ਸੁਖਪ੍ਰੀਤ ਸਿੰਘ, ਰਵਿੰਦਰ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ ਖੋਜੀ ਅਤੇ ਹੋਰ ਹਾਜ਼ਰ ਸਨ |