06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਮਨਾਇਆ 'ਪਿ੍ੰਸੀਪਲ' ਤੇ 'ਮਜ਼ਦੂਰ' ਦਿਵਸ

ਅਜੀਤ ਡੈਸਕ 02-05-2026
ਜਲੰਧਰ, 1 ਮਈ (ਐੱਮ. ਐੱਸ. ਲੋਹੀਆ)–ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ, ਜਲੰਧਰ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਅਤੇ ਪਿ੍ੰਸੀਪਲ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਸਕੂਲ ਦੇ ਪਿ੍ੰਸੀਪਲ ਡਾ. ਅਪਰਣਾ ਮਹਿਤਾ ਅਤੇ ਵਾਈਸ ਪਿ੍ੰਸੀਪਲ ਜੈਸਮੀਨ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਿਹਾ ਕਿ ਪਿ੍ੰਸੀਪਲ ਸਕੂਲ ਦੇ ਸੁਚੱਜੇ ਪ੍ਰਬੰਧਾਂ ਲਈ ਦਿਸ਼ਾ-ਨਿਰਦੇਸ਼ ਨਿਰਧਾਰਿਤ ਕਰਦੇ ਹੋਏ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਵਿਚਕਾਰ ਪੁੱਲ ਦਾ ਕੰਮ ਕਰਦੇ ਹਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਹਰ ਸਮੇਂ ਤੱਤਪਰ ਰਹਿੰਦੇ ਹਨ | ਉਨ੍ਹਾਂ ਕਿਹਾ ਕਿ 1886 'ਚ ਸ਼ੁਰੂ ਹੋਇਆ ਇਹ ਦਿਨ ਕਿਰਤੀਆਂ ਦੇ ਹੱਕਾਂ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦਿੰਦਾ ਹੈ | ਇਸ ਮੌਕੇ ਪ੍ਰਬੰਧਕਾਂ ਵਲੋਂ ਮਜ਼ਦੂਰਾਂ ਦੀ ਸਖ਼ਤ ਘਾਲਣਾ ਅਤੇ ਸਮਾਜ 'ਚ ਉਨ੍ਹਾਂ ਦੇ ਬਣਦੇ ਯੋਗਦਾਨ ਨੂੰ ਧਿਆਨ 'ਚ ਰੱਖਦੇ ਹੋਏ ਕਲਾਸ-ਫੋਰ (ਚੌਥੀ ਸ਼੍ਰੇਣੀ) ਕਰਮਚਾਰੀਆਂ ਨੂੰ ਧਨ ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਐੱਮ.ਐੱਫ਼ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰ ਦਿਹਾੜੇ 'ਤੇ ਮਜ਼ਦੂਰ ਸਮਾਗਮ ਅਤੇ ਮੁਜ਼ਾਹਰਾ ਅਗਲੀ ਖ਼ਬਰ ਕਿਸਾਨ ਯੂਨੀਅਨ ਨੇ ਬਿਜਲੀ ਦੀ ਸਪਲਾਈ ਨਿਰੰਤਰ ਜਾਰੀ ਰੱਖਣ ਲਈ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।