06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ-ਡੀ.ਸੀ. ਵਾਲੀਆ <br/>

ਅਜੀਤ ਡੈਸਕ 02-05-2026
ਜਲੰਧਰ, 1 ਮਈ (ਜਤਿੰਦਰ ਪੰਮੀ)-ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਜ਼ਿਲ੍ਹੇ ਅੰਦਰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ | ਇਹ ਦਿਸ਼ਾ-ਨਿਰਦੇਸ਼ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਲੋਕ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਦਿੱਤੇ | ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣਾਏ ਜਾ ਰਹੇ ਕਾਰਡਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਰਾਜ ਸਰਕਾਰ ਦੀ ਇਸ ਮਹੱਤਵਪੂਰਣ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨ ਲਈ ਐੱਸ.ਡੀ.ਐਮਜ਼ ਨੂੰ ਯੋਜਨਾ ਦੀ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਕਾਰਡ ਬਣਾਉਣ ਲਈ ਲਾਏ ਜਾ ਰਹੇ ਕੈਂਪਾਂ ਦੀ ਲਗਾਤਾਰ ਸਮੀਖਿਆ ਦੇ ਨਾਲ-ਨਾਲ ਆਪ੍ਰੇਟਰਾਂ ਨਾਲ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਜੇਕਰ ਕਿਤੇ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਤਾਂ ਉਸ ਨੂੰ ਫੌਰੀ ਹੱਲ ਕੀਤਾ ਜਾਵੇ | ਉਨ੍ਹਾਂ ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ 'ਤੇ ਵੀ ਜ਼ੋਰ ਦਿੱਤਾ | ਡਿਪਟੀ ਕਮਿਸ਼ਨਰ ਨੇ ਇਕ ਵੱਖਰੀ ਮੀਟਿੰਗ ਦੌਰਾਨ ਸਵਾਮਿਤਵ-ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਗਰਾਊਾਡ ਟਰੂਥਿੰਗ (ਡੋਰ-ਟੂ-ਡੋਰ ਸਰਵੇ) ਦੇ ਕੰਮ ਦੀ ਸਮੀਖਿਆ ਕਰਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੁਝ ਪਿੰਡਾਂ ਵਿੱਚ ਲੰਬਿਤ ਗਰਾਊਾਡ ਟਰੂਥਿੰਗ ਦੇ ਕੰਮ ਨੂੰ ਤਰਜੀਹ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ | ਉਨ੍ਹਾਂ ਨੇ ਈਜ਼ੀ ਰਜਿਸਟ੍ਰੇਸ਼ਨ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਤੋਂ ਇਲਾਵਾ ਸਮੂਹ ਐੱਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਮੁਸਤੈਦੀ ਵਰਤਣ ਦੇ ਨਿਰਦੇਸ਼
ਇਕ ਹੋਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਅਧਿਕਾਰੀਆਂ ਨੂੰ ਫੀਲਡ ਵਿੱਚ ਪੂਰੀ ਮੁਸਤੈਦੀ ਵਰਤਣ ਤੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਨੇੜਿਓਾ ਨਜ਼ਰ ਰੱਖੀ ਜਾਵੇ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ 24 ਘੰਟੇ ਦੇ ਅੰਦਰ ਪੜਤਾਲ ਕਰਕੇ ਰਿਪੋਰਟ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਰਾਹੀਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ |

ਪਿਛਲੀ ਖ਼ਬਰ ਜਲੰਧਰ ਵਿੱਚ ਦੋ ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ 78 ਕਰੋੜ ਦੇ ਸਪੋਰਟਸ ਹੱਬ ਨੂੰ ਪੂਰਾ ਹੋਣ ਲਈ ਲੱਗੇਗਾ ਅਜੇ ਹੋਰ ਸਮਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।