06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੇਂਟ ਫਰਾਂਸਿਸ ਕਾਨਵੈਂਟ ਸਕੂਲ 'ਚ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

10ਵੀਂ ਜਮਾਤ 'ਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਦੇ ਵਿਦਿਆਰਥੀ | ਤਸਵੀਰ : ਜਨਕ ਰਾਜ ਗਿੱਲ <br/> 02-05-2026
ਕਰਤਾਰਪੁਰ, 1 ਮਈ (ਜਨਕ ਰਾਜ ਗਿੱਲ)-ਆਈ.ਸੀ.ਐੱਸ.ਈ ਦੁਆਰਾ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ 'ਚ ਸਥਾਨਕ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਵਿਖੇ 10ਵੀਂ ਜਮਾਤ ਸ਼ਾਨਦਾਰ ਰਿਹਾ ਹੈ ਅਤੇ ਇਨ੍ਹਾਂ ਨਤੀਜਿਆਂ 'ਚ ਹਰਸ਼ਿਤ ਬੱਧਣ ਨੇ 99 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਜਸਪ੍ਰੀਤ ਸਿੰਘ ਨੇ 97.8 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਅਰਨਜੋਤ ਕੌਰ ਨੇ 97.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸਕੂਲ ਵਲੋਂ ਬੋਰਡ ਪ੍ਰੀਖਿਆਵਾਂ ਵਿੱਚ ਬੈਠੇ ਬਾਕੀ ਵਿਦਿਆਰਥੀਆਂ ਵਲੋਂ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰੈਵਰੈਂਡ ਸਿਸਟਰ ਜਸਲੀਨ ਵਲੋਂ ਵਿਦਿਆਰਥੀਆਂ ਨੂੰ ਸਿੱਖਿਆ ਖੇਤਰ 'ਚ ਇਸ ਪ੍ਰਾਪਤੀ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਬੱਚਿਆ ਦੇ ਮਾਤਾ ਪਿਤਾ ਨੂੰ ਵੀ ਵਧਾਈ ਦਿੱਤੀ |
ਪਿਛਲੀ ਖ਼ਬਰ 131 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਕਾਬੂ <br/> ਅਗਲੀ ਖ਼ਬਰ ਇਕ ਪਾਸੇ ਸਰਕਾਰ ਨੇ ਰਮਨ ਅਰੋੜਾ ਨੂੰ ਮੋੜੀ ਸੁਰੱਖਿਆ, ਦੂਜੇ ਪਾਸੇ ਨਿਗਮ ਨੇ ਸ਼ਹਿਰ 'ਚੋਂ ਬੋਰਡ ਲਾਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।