13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮੈਡੀਕਲ ਸਟੋਰ ਅੰਦਰ ਬੈਠੀ ਮਹਿਲਾ 'ਤੇ ਹਮਲਾ ਕਰਕੇ ਲੁਟੇਰੇ ਸੋਨੇ ਦੀ ਚੇਨ ਲੁੱਟ ਕੇ ਫ਼ਰਾਰ

ਅਜੀਤ ਡੈਸਕ 03-05-2026
ਜਲੰਧਰ, 2 ਮਈ (ਜਤਿੰਦਰ ਪੰਮੀ)-ਨਕੋਦਰ ਰੋਡ ਸਥਿਤ ਪ੍ਰੀਤ ਮਾਰਕੀਟ ਵਿੱਚ ਮੈਡੀਕਲ ਦੀ ਦੁਕਾਨ 'ਤੇ ਬੈਠੀ ਮਹਿਲਾ 'ਤੇ ਨਕਾਬਪੋਸ਼ ਲੁਟੇਰਿਆਂ ਨੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਸੋਨੇ ਦੀ ਚੇਨ ਲੁੱਟ ਕੇ ਫਰਾਰ ਹੋ ਗਏ | ਸੂਚਨਾ ਮਿਲਦੇ ਹੀ ਥਾਣਾ ਚਾਰ ਦੀ ਇੰਚਾਰਜ ਅਨੂ ਪਲਿਆਣ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਪੀੜਤ ਮਹਿਲਾ ਦੀ ਪਛਾਣ ਆਸ਼ਾ ਪਤਨੀ ਜੈ ਕਰਣ ਵਾਸੀ ਪ੍ਰੀਤ ਮਾਰਕੀਟ ਵਜੋਂ ਹੋਈ ਹੈ | ਪੀੜਤ ਆਸ਼ਾ ਨੇ ਦੱਸਿਆ ਕਿ ਇੱਕ ਨੌਜਵਾਨ, ਜਿਸ ਦਾ ਮੂੰਹ ਢਕਿਆ ਹੋਇਆ ਸੀ, ਦੁਕਾਨ ਅੰਦਰ ਆਇਆ ਜਦਕਿ ਦੋ ਹੋਰ ਬਾਹਰ ਖੜ੍ਹੇ ਸਨ | ਅੰਦਰ ਆਏ ਲੁਟੇਰੇ ਨੇ ਲੋਹੇ ਦੀ ਕਿਸੇ ਚੀਜ਼ ਨਾਲ ਉਸ 'ਤੇ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਸੋਨੇ ਦੀ ਚੇਨ ਲੁੱਟ ਕੇ ਫਰਾਰ ਹੋ ਗਿਆ | ਘਟਨਾ ਤੋਂ ਬਾਅਦ ਇਲਾਕਾ ਕੌਂਸਲਰ ਸ਼ੈਰੀ ਚੱਢਾ ਵੀ ਮੌਕੇ 'ਤੇ ਪਹੁੰਚੇ ਅਤੇ ਵਾਰਦਾਤ ਦੀ ਨਿੰਦਾ ਕੀਤੀ | ਦੱਸਿਆ ਜਾ ਰਿਹਾ ਹੈ ਕਿ ਲੁੱਟ ਦੀ ਇਸ ਵਾਰਦਾਤ ਵਿੱਚ ਦੋ ਤੋਂ ਵੱਧ ਲੁਟੇਰੇ ਸ਼ਾਮਿਲ ਸਨ | ਮੌਕੇ 'ਤੇ ਮੌਜੂਦ ਲੋਕਾਂ ਵਲੋਂ ਜ਼ਖਮੀ ਮਹਿਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਨੂ ਪਲਿਆਣ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਮਹਿਲਾ ਆਪਣੀ ਮੈਡੀਕਲ ਦੀ ਦੁਕਾਨ 'ਤੇ ਬੈਠੀ ਸੀ, ਜਦੋਂ ਇੱਕ ਨੌਜਵਾਨ ਮੂੰਹ ਢਕ ਕੇ ਅੰਦਰ ਆਇਆ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਇਸ ਵਾਰਦਾਤ ਵਿੱਚ ਕਿੰਨੇ ਲੋਕ ਸ਼ਾਮਿਲ ਸਨ | ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮਾਮਲਾ ਹੱਲ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਨਿਊ ਰੂਬੀ ਹਸਪਤਾਲ ਵਿਖੇ ਬਾਲ ਰੋਗ ਅਤੇ ਨਿਓਨੈਟੋਲੋਜੀ ਯੂਨਿਟ ਦੀ ਸ਼ੁਰੂਆਤ <br/> ਅਗਲੀ ਖ਼ਬਰ ਕਬੂਤਰਬਾਜ਼ੀ ਦਾ ਸ਼ੌਕੀਨ ਵਿਦਿਆਰਥੀ 4 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।