13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਿਤਿਨ ਕੋਹਲੀ ਵਲੋਂ ਲਾਜਪਤ ਨਗਰ 'ਚ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ <br/>

ਸਨਿਚਰਵਾਰ ਨੂੰ ਲਾਜਪਤ ਨਗਰ 'ਚ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਨ ਪੁੱਜੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੂੰ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ ਗੋਲਡੀ ਮਰਵਾਹਾ, ਧੀਰਜ ਸੇਠ, ਅਜੈ ਚੋਪੜਾ, ਵਿੱਕੀ ਤੁਲਸੀ, ਮਨੀਸ਼ ਸ਼ਰਮਾ ਅਤੇ ਇਲਾਕਾ ਵਾਸੀ | ਤਸਵੀਰ-ਮੁਨੀਸ਼ | <br/> 03-05-2026
ਜਲੰਧਰ, 2 ਮਈ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਵਲੋਂ ਸਨਿਚਰਵਾਰ ਨੂੰ ਲਾਜਪਤ ਨਗਰ ਵਿਖੇ ਸੜਕਾਂ ਦੇ ਨਵੀਨੀਕਰਨ ਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਸੁਚੱਜੀਆਂ ਤੇ ਆਧੁਨਿਕ ਸੜਕ ਸਹੂਲਤਾਂ ਪ੍ਰਦਾਨ ਕਰਨ ਦੀ ਦਿਸਾ ਵਿੱਚ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ | ਉਦਘਾਟਨ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਹਰ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ | ਉਨ੍ਹਾਂ ਨੇ ਕਿਹਾ ਕਿ ਸੜਕਾਂ, ਸੀਵਰੇਜ ਅਤੇ ਹੋਰ ਜਨਤਕ ਸਹੂਲਤਾਂ ਦੇ ਕੰਮ ਜਮੀਨੀ ਪੱਧਰ 'ਤੇ ਨਜ਼ਰ ਆਉਣ ਵਾਲੇ ਬਦਲਾਅ ਦੇ ਰੂਪ ਵਿੱਚ ਸਾਹਮਣੇ ਆ ਰਹੇ ਹਨ | ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਕਾਸ ਕਾਰਜ ਸਿਰਫ ਐਲਾਨਾਂ ਤੱਕ ਸੀਮਤ ਨਹੀਂ ਰਹਿਣਗੇ, ਬਲਕਿ ਹਰ ਗਲੀ ਤੇ ਹਰ ਮੁਹੱਲੇ ਵਿੱਚ ਅਸਲੀ ਤਬਦੀਲੀ ਲਿਆਉਣਾ ਮੁੱਖ ਉਦੇਸ਼ ਹੈ | ਲਾਜਪਤ ਨਗਰ ਦੀਆਂ ਸੜਕਾਂ ਦੇ ਸੁਧਾਰ ਨਾਲ ਆਵਾਜਾਈ ਸੁਚਾਰੂ ਹੋਵੇਗੀ ਤੇ ਸਥਾਨਕ ਵਪਾਰਕ ਗਤੀਵਿਧੀਆਂ ਨੂੰ ਵੀ ਉਤਸ਼ਾਹ ਮਿਲੇਗਾ | ਇਸ ਮੌਕੇ ਗੋਲਡੀ ਮਰਵਾਹਾ, ਧੀਰਜ ਸੇਠ, ਅਜੈ ਚੋਪੜਾ, ਵਿੱਕੀ ਤੁਲਸੀ, ਮਨੀਸ਼ ਸ਼ਰਮਾ ਸਮੇਤ ਇਲਾਕੇ ਦੇ ਕਈ ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਦੁਕਾਨਦਾਰ ਤੇ ਨਾਗਰਿਕ ਮੌਜੂਦ ਸਨ |

ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਵਧ ਰਹੀ ਲੋਕਪਿ੍ਅਤਾ ਤੋਂ ਪੰਥ ਵਿਰੋਧੀ ਪ੍ਰੇਸ਼ਾਨ - ਸਿੱਖ ਤਾਲਮੇਲ ਕਮੇਟੀ <br/> ਅਗਲੀ ਖ਼ਬਰ ਈਸ਼ ਰਾਓ ਦੇ ਦੋਹਰੇ ਸੈਂਕੜੇ ਨਾਲ ਨਵਾਂਸ਼ਹਿਰ ਦੀ ਅੰਡਰ-23 ਅੰਤਰ ਜ਼ਿਲ੍ਹਾ ਟੂਰਨਾਮੈਂਟ ਵਿੱਚ ਪਕੜ ਹੋਈ ਮਜ਼ਬੂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।