14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੁਸ਼ੀਲ ਦੁਸਾਂਝ ਨੂੰ ਮਿਲੇਗਾ 'ਸੰਤ ਜਗਦੀਸ਼ ਸਿੰਘ ਵਰਿਆਮ ਯਾਦਗਾਰੀ ਪੁਰਸਕਾਰ'

ਅਜੀਤ ਡੈਸਕ 03-05-2026
ਜਲੰਧਰ, 2 ਮਈ (ਐੱਮ. ਐੱਸ. ਲੋਹੀਆ) -ਪੰਜਾਬੀ ਲੇਖਕ ਸਭਾ (ਰਜਿ.) ਜਲੰਧਰ ਵਲੋਂ ਹਰ ਸਾਲ ਦਿੱਤਾ ਜਾਂਦਾ 'ਸੰਤ ਜਗਦੀਸ਼ ਸਿੰਘ ਯਾਦਗਾਰੀ ਪੁਰਸਕਾਰ 2026' ਇਸ ਵਾਰ ਚੰਡੀਗੜ੍ਹ ਤੋਂ ਛਪਦੇ 'ਹੁਣ' ਮੈਗਜ਼ੀਨ ਦੇ ਸੰਪਾਦਕ ਸੁਸ਼ੀਲ ਦੁਸਾਂਝ ਨੂੰ ਦਿੱਤਾ ਜਾਵੇਗਾ | ਇਹ ਐਲਾਨ ਸਭਾ ਦੇ ਸਰਪ੍ਰਸਤ ਡਾ. ਵਰਿਆਮ ਸਿੰਘ ਸੰਧੂ, ਪ੍ਰਧਾਨ ਡਾ. ਰਘਬੀਰ ਕੌਰ, ਜਨਰਲ ਸਕੱਤਰ ਡਾ. ਉਮਿੰਦਰ ਜੌਹਲ ਅਤੇ ਸਨਮਾਨ ਕਮੇਟੀ ਦੇ ਕਨਵੀਨਰ ਡਾ. ਲਖਵਿੰਦਰ ਸਿੰਘ ਜੌਹਲ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਸਾਹਿਤਕ ਰਸਾਲੇ ਦੇ ਸੰਪਾਦਕ ਨੂੰ ਦਿੱਤਾ ਜਾਂਦਾ ਹੈ, ਜਿਸ 'ਚ 21,000 ਰੁਪਏ ਨਗਦ, ਸਨਮਾਨ ਚਿੰਨ੍ਹ ਅਤੇ ਦੁਸ਼ਾਲਾ ਭੇਟ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ 'ਸੰਤ ਜਗਦੀਸ਼ ਸਿੰਘ ਵਰਿਆਮ' ਦੀ ਸਪੁੱਤਰੀ ਡਾ. ਰਜਵੰਤ ਕੌਰ ('ਵਰਿਆਮ' ਰਸਾਲੇ ਦੀ ਸੰਪਾਦਕ) ਅਤੇ ਉਨ੍ਹਾਂ ਦੇ ਛੋਟੇ ਭਰਾ ਸੰਤ ਨਰੈਣ ਸਿੰਘ ਨੇ ਦੱਸਿਆ ਕਿ ਇਹ ਪੁਰਸਕਾਰ ਇਕ ਵਿਸ਼ੇਸ਼ ਸਮਾਗਮ ਦੌਰਾਨ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਪੁਰਸਕਾਰ 'ਸਿਰਜਣਾ' ਰਸਾਲੇ ਦੇ ਸੰਪਾਦਕ ਡਾ. ਰਘਬੀਰ ਸਿੰਘ 'ਸਿਰਜਣਾ' ਅਤੇ 'ਏਕਮ' ਰਸਾਲੇ ਦੀ ਸੰਪਾਦਕ ਅਰਤਿੰਦਰ ਸੰਧੂ ਨੂੰ ਦਿੱਤਾ ਜਾ ਚੁੱਕਾ ਹੈ |
ਪਿਛਲੀ ਖ਼ਬਰ ਏ.ਪੀ.ਜੇ. ਸਕੂਲ ਰਾਮਾ ਮੰਡੀ 'ਚ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਭਾਈ ਘੱਨ੍ਹਈਆ ਜੀ ਦੀ ਯਾਦ 'ਚ ਕਰਵਾਏ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।