14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਦਿੱਤੀ 'ਨਵਜੰਮੇ ਬੱਚਿਆਂ ਦੀ ਦੇਖਭਾਲ' ਸੰਬੰਧੀ ਸਿਖਲਾਈ

ਅਜੀਤ ਡੈਸਕ 03-05-2026
ਜਲੰਧਰ, 2 ਮਈ (ਜਤਿੰਦਰ ਪੰਮੀ)- ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਤਾਇਨਾਤ ਮੈਡੀਕਲ ਅਫਸਰਾਂ ਲਈ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਵਿਖੇ ਵੀਰਵਾਰ ਨੂੰ ਟ੍ਰੇਨਿੰਗ ਸੈਸ਼ਨ ਦਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਰਿਆੜ ਨੇ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਇਸ ਟ੍ਰੇਨਿੰਗ ਸੈਸ਼ਨ ਦਾ ਵੱਧ ਤੋਂ ਵਧ ਲਾਭ ਲਿਆ ਜਾਵੇ ਅਤੇ ਇਹ ਟ੍ਰੇਨਿੰਗ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਸਹਾਇਕ ਸਾਬਿਤ ਹੋਵੇਗੀ | ਉਨ੍ਹਾਂ ਨੇ ਸਮੂਹ ਮੈਡੀਕਲ ਅਫਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਪ੍ਰਾਇਮਰੀ ਹੈਲਥ ਕੇਅਰ ਸਰਵਿਸਿਜ਼ ਉਪਲਬਧ ਕਰਵਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਹੋਰ ਘਟ ਕੀਤਾ ਜਾ ਸਕੇ | ਮੈਡੀਕਲ ਅਫਸਰ ਡਾ. ਰਿਸ਼ੀ ਮਾਰਕੰਡਾ ਨੇ ਨਿਊ ਬੋਰਨ ਕੇਅਰ ਸਬੰਧੀ ਪੀ.ਪੀ.ਟੀ. ਰਾਹੀਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ | ਇਸ ਦੌਰਾਨ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਮਾਤਿ੍ਤਵ ਸੁਰੱਖਿਆ ਅਭਿਆਨ, ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਫੈਮਿਲੀ ਪਲਾਨਿੰਗ, ਪੋਸਟ ਨੇਟਲ ਕੇਅਰ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਸਿਖਲਾਈ ਦਿੱਤੀ ਗਈ | ਇਸ ਮੌਕੇ ਅਰਬਨ ਕੋਆਰਡੀਨੇਟਰ ਡਾ. ਸੁਰਭੀ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ |
ਪਿਛਲੀ ਖ਼ਬਰ ਉਲੰਪੀਅਨ ਵਰਿੰਦਰ ਸਿੰਘ ਮਹਿਲਾ ਹਾਕੀ ਟੂਰਨਾਮੈਂਟ 'ਚੋਂ ਬੀ. ਐਸ. ਐਫ. ਜਲੰਧਰ ਬਣੀ ਚੈਂਪੀਅਨ <br/> ਅਗਲੀ ਖ਼ਬਰ ਪੀ. ਐਸ. ਆਈ. ਆਰ.ਪ੍ਰੀ-ਐਸ.ਆਈ.ਆਰ. ਮੈਪਿੰਗ 'ਚ ਹੋਰ ਤੇਜ਼ੀ ਲਿਆਂਦੀ ਜਾਵੇ- ਜ਼ਿਲ੍ਹਾ ਚੋਣ ਅਫਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।