14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਤੇ ਸਕੱਤਰ ਨਿਯੁਕਤ

ਅਜੀਤ ਡੈਸਕ 03-05-2026
ਜਲੰਧਰ, 2 ਮਈ (ਜਤਿੰਦਰ ਪੰਮੀ) : ਆਮ ਆਦਮੀ ਪਾਰਟੀ ਵਲੋਂ ਸਨਿਚਰਵਾਰ ਨੂੰ ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜਾਂ ਤੇ ਜ਼ਿਲ੍ਹਾ ਸਕੱਤਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ | ਪਾਰਟੀ ਹਾਈਕਮਾਨ ਵਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਯੂਥ ਵਿੰਗ ਜਲੰਧਰ ਦੇ ਜ਼ਿਲ੍ਹਾ ਸ਼ਹਿਰੀ ਇੰਚਾਰਜ ਰੂਬਰ ਸੰਧੂ ਨੂੰ ਲਾਇਆ ਗਿਆ ਜਦੋਂਕਿ ਜ਼ਿਲ੍ਹਾ ਦਿਹਾਤੀ ਇੰਚਾਰਜ ਗਗਨਦੀਪ ਸਿੰਘ ਚਕਰਾਲਾ ਨੂੰ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਸਕੱਤਰ ਗਗਨਦੀਪ ਸਿੰਘ ਮਿੰਕੂ ਤੇ ਜ਼ਿਲ੍ਹਾ ਦਿਹਾਤੀ ਸਕੱਤਰ ਸੰਦੀਪ ਕੁਮਾਰ ਨੂੰ ਲਾਇਆ ਗਿਆ ਹੈ | ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਦੇ ਜ਼ਿਲ੍ਹਾ ਸਕੱਤਰ ਸ਼ਹਿਰੀ ਨਿਯੁਕਤ ਕੀਤੇ ਜਾਣ 'ਤੇ ਗਗਨਦੀਪ ਸਿੰਘ ਮਿੰਕੂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਦਿੱਤੀ ਗਈ ਜ਼ਿੰਮੇਵਾਰੀ ਮਿਨਹਤ ਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ |
ਪਿਛਲੀ ਖ਼ਬਰ ਛੋਟੀਆਂ ਸਨਅਤੀ ਇਕਾਈਆਂ ਨੂੰ ਸਬਸਿਡੀ ਮਿਲਣੀ ਸ਼ਲਾਘਾਯੋਗ-ਕਪੂਰ ਅਗਲੀ ਖ਼ਬਰ ਪੈਰਾਮੈਡੀਕਲ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਨੇ ਮਨਾਇਆ ਅੰਤਰਰਾਸ਼ਟਰੀ ਮਜ਼ਦੂਰ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।