16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਹਿਲਾ ਮੰਡਲ ਸ਼ਾਹਕੋਟ ਨੇ ਮਜ਼ਦੂਰਾਂ ਨੂੰ ਤੋਹਫ਼ੇ ਵੰਡ ਕੇ ਮਨਾਇਆ ਮਜ਼ਦੂਰ ਦਿਵਸ

ਮਜ਼ਦੂਰ ਦਿਵਸ ਮੌਕੇ ਮਜ਼ਦੂਰਾਂ ਨੂੰ ਤੋਹਫ਼ੇ ਭੇਟ ਕਰਦੇ ਹੋਏ ਮਹਿਲਾ ਮੰਡਲ ਸ਼ਾਹਕੋਟ ਦੀ ਪ੍ਰਧਾਨ ਸੁਖਜੀਤ ਕੌਰ, ਕੁਲਵਿੰਦਰ ਕੌਰ ਸਾਗਰ, ਮਨਮੋਹਨ ਸਿੰਘ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 03-05-2026
ਸ਼ਾਹਕੋਟ, 2 ਮਈ (ਦਲਜੀਤ ਸਿੰਘ ਸਚਦੇਵਾ)-ਮਹਿਲਾ ਮੰਡਲ ਸ਼ਾਹਕੋਟ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸੰਸਥਾ ਦੀ ਪ੍ਰਧਾਨ ਸੁਖਜੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿਚ ਮਜ਼ਦੂਰ ਵਰਗ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਹਿਲਾ ਮੰਡਲ ਵਲੋਂ ਮਜ਼ਦੂਰਾਂ ਨੂੰ ਤੋਹਫੇ ਭੇਟ ਕੀਤੇ ਗਏ ਤੇ ਲੰਗਰ ਵੀ ਛਕਾਇਆ ਗਿਆ | ਪ੍ਰਧਾਨ ਸੁਖਜੀਤ ਕੌਰ ਨੇ ਕਿਹਾ ਕਿ ਕੋਈ ਵੀ ਦੇਸ਼ ਜਾਂ ਸਮਾਜ ਮਜ਼ਦੂਰਾਂ ਦੀ ਮਿਹਨਤ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ | ਸਾਨੂੰ ਸਭ ਨੂੰ ਮਿਲ ਕੇ ਹੱਥੀਂ ਕਿਰਤ ਕਰਨ ਵਾਲੇ ਕਿਰਤੀਆਂ ਦਾ ਪੂਰਾ ਸਨਮਾਨ ਕਰਨਾ ਚਾਹੀਦਾ ਹੈ | ਮਜ਼ਦੂਰ ਸਿਰਫ ਦਿਹਾੜੀਦਾਰ ਨਹੀਂ, ਸਗੋਂ ਸਮਾਜ ਦੇ ਸਿਰਜਣਹਾਰੇ ਹਨ | ਜੇਕਰ ਅਸੀਂ ਉਨ੍ਹਾਂ ਦੀ ਮਿਹਨਤ ਦੀ ਕਦਰ ਕਰਾਂਗੇ, ਤਾਂ ਹੀ ਅਸੀਂ ਇਕ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ | ਇਸ ਮੌਕੇ ਕੁਲਵਿੰਦਰ ਕੌਰ ਸਾਗਰ, ਰਮਾ ਰਾਣੀ, ਪਿ੍ਅੰਕਾ ਪੁਰੀ, ਸੁਰਿੰਦਰ ਕੌਰ, ਮਨਮੋਹਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਰਕਿਟ ਕਮੇਟੀ ਸ਼ਾਹਕੋਟ ਅਧੀਨ ਆਉਂਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ 98 ਫ਼ੀਸਦੀ ਟੀਚਾ ਮੁਕੰਮਲ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਘੇਲਾ ਤੋਂ ਸੁਖਵਿੰਦਰ ਸਿੰਘ ਸਕੂਲ ਇੰਚਾਰਜ ਹੋਏ ਸੇਵਾ ਮੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।