16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਦਰਜ਼ ਪ੍ਰਾਈਡ ਸਕੂਲ ਨੇ ਮਜ਼ਦੂਰ ਦਿਵਸ ਮੌਕੇ ਸਫ਼ਾਈ ਕਰਮਚਾਰੀਆਂ ਨੂੰ ਵੰਡੀਆਂ ਵਰਦੀਆਂ

ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਵਿਚ ਮਜ਼ਦੂਰ ਦਿਵਸ ਮੌਕੇ ਸਫ਼ਾਈ ਕਰਮਚਾਰੀਆਂ ਨਾਲ ਮਿਲ ਕੇ ਕੇਕ ਕੱਟਦੇ ਹੋਏ ਪਿ੍ੰਸੀਪਲ ਰਜਨੀ ਬਾਲਾ, ਮੈਨੇਜਰ ਦੀਪਕ ਸਹਾਏ ਤੇ ਸਟਾਫ਼ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 03-05-2026
ਮਲਸੀਆਂ, 2 ਮਈ (ਦਲਜੀਤ ਸਿੰਘ ਸਚਦੇਵਾ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਚ ਮਜ਼ਦੂਰ ਦਿਵਸ ਬੜ੍ਹੇ ਉਤਸ਼ਾਹ ਨਾਲ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਅਤੇ ਪਿ੍ੰਸੀਪਲ ਰਜਨੀ ਬਾਲਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਸਮਾਗਮ ਵਿਚ ਸਕੂਲ ਦੇ ਸਮੂਹ ਸੇਵਾਦਾਰਾਂ, ਬੱਸ ਚਾਲਕਾਂ ਤੇ ਸਫ਼ਾਈ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕਾਂ ਤੇ ਸਟਾਫ਼ ਨੇ ਕਰਮਚਾਰੀਆਂ ਨਾਲ ਮਿਲ ਕੇ ਕੇਕ ਕੱਟਿਆ | ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਸਾਰੇ ਕਰਮਚਾਰੀਆਂ ਨੂੰ ਵਰਦੀਆਂ ਭੇਟ ਕੀਤੀਆਂ ਗਈਆਂ | ਚੇਅਰਪਰਸਨ ਕੁਮਾਰੀ ਅਰੁਣ ਜੱਸਲ ਨੇ ਕਿਹਾ ਕਿ ਇਹ ਕਰਮਚਾਰੀ ਸਿਰਫ਼ ਮਜ਼ਦੂਰ ਨਹੀਂ, ਸਗੋਂ ਸਾਡੇ ਸਕੂਲ ਰੂਪੀ ਪਰਿਵਾਰ ਦਾ ਇਕ ਅਹਿਮ ਹਿੱਸਾ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਦੀ ਸਫ਼ਲਤਾ ਵਿਚ ਇਨ੍ਹਾਂ ਦੀ ਮਿਹਨਤ ਤੇ ਇਮਾਨਦਾਰੀ ਦਾ ਵੱਡਾ ਯੋਗਦਾਨ ਹੁੰਦਾ ਹੈ | ਪਿ੍ੰਸੀਪਲ ਰਜਨੀ ਬਾਲਾ ਨੇ ਕਿਹਾ ਕਿ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ | ਮਜ਼ਦੂਰ ਦਿਵਸ ਮਨਾਉਣ ਦਾ ਅਸਲ ਮਕਸਦ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਅਤੇ ਉਨ੍ਹਾਂ ਦੇ ਆਤਮ-ਸਨਮਾਨ ਨੂੰ ਕਾਇਮ ਰੱਖਣਾ ਹੈ | ਇਸ ਮੌਕੇ ਸਮੂਹ ਕਰਮਚਾਰੀਆਂ ਨੇ ਸਕੂਲ ਮੈਨੇਜਮੈਂਟ ਦੇ ਇਸ ਉਪਰਾਲੇ ਲਈ ਧੰਨਵਾਦ ਦਿੱਤਾ | ਇਸ ਮੌਕੇ ਮੈਨੇਜਰ ਦੀਪਕ ਸਹਾਏ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਸਰੂਪ ਪਬਲਿਕ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ <br/> ਅਗਲੀ ਖ਼ਬਰ ਮਾਰਕਿਟ ਕਮੇਟੀ ਸ਼ਾਹਕੋਟ ਅਧੀਨ ਆਉਂਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ 98 ਫ਼ੀਸਦੀ ਟੀਚਾ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।