17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਐਨ.ਐਮ.ਐਮ.ਐਸ. ਪ੍ਰੀਖਿਆ 'ਚ ਧੰਨੋਵਾਲੀ ਸਕੂਲ ਦੇ ਲੜਕਿਆਂ ਨੇ ਮਾਰੀਆਂ ਮੱਲਾਂ <br/>

ਪ੍ਰੀਖਿਆ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨਾਲ ਪਿ੍ੰਸੀਪਲ ਵੰਦਨਾ, ਲੈਕਚਰਾਰ ਬਲਵਿੰਦਰ ਕੁਮਾਰ ਅਤੇ ਹੋਰ | ਅਜੀਤ ਤਸਵੀਰ <br/> 03-05-2026
ਜਲੰਧਰ, 2 ਮਈ (ਡਾ.ਜਤਿੰਦਰ ਸਾਬੀ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਨੋਵਾਲੀ (ਜਲੰਧਰ) ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਐਨ.ਐਮ.ਐਮ.ਐਸ ਪ੍ਰੀਖਿਆ 'ਚ ਦੋ ਵਿਦਿਆਰਥੀਆਂ ਸਮਰ ਪੁੱਤਰ ਨਰਿੰਦਰ ਪਾਲ ਅਤੇ ਅਰਮਾਨਦੀਪ ਸਿੰਘ ਪੁੱਤਰ ਹਰਦੀਪ ਸਿੰਘ ਨੇ ਬਹੁਤ ਹੀ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਦੇ ਵਿਦਿਆਰਥੀ ਸਮਰ ਨੇ ਜਲੰਧਰ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਇਹ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਵੰਦਨਾ ਨੇ ਦੱਸਿਆ ਕਿ ਸਕੂਲ ਦੀ ਇਸ ਪ੍ਰਾਪਤੀ 'ਤੇ ਅਸੀਂ ਬਹੁਤ ਫਖਰ ਕਰਦੇ ਹੋਏ ਵਿਦਿਆਰਥੀਆਂ ਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਉਲੰਪੀਅਨ ਵਰਿੰਦਰ ਸਿੰਘ ਮਹਿਲਾ ਹਾਕੀ ਟੂਰਨਾਮੈਂਟ 'ਚੋਂ ਬੀ. ਐਸ. ਐਫ. ਜਲੰਧਰ ਬਣੀ ਚੈਂਪੀਅਨ <br/> ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਪਿ੍ੰਸੀਪਲ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।