18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਤਿੰਨ ਦਿਨਾ ਗੁਰਮਤਿ ਸਮਾਗਮ ਅੱਜ ਤੋਂ

ਅਜੀਤ ਡੈਸਕ 03-05-2026
ਸ਼ਾਹਕੋਟ, 2 ਮਈ (ਸੁਖਦੀਪ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ 3 ਤੋਂ 5 ਮਈ ਤੱਕ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਕਰਵਾਏ ਜਾ ਰਹੇ ਹਨ | ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਜਗਰੂਪ ਸਿੰਘ ਰੂਪ ਖ਼ਾਲਸਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਪ੍ਰੋ. ਮਨਿੰਦਰਪਾਲ ਸਿੰਘ (ਰੋਪੜ ਵਾਲੇ), ਭਾਈ ਰਜਿੰਦਪਾਲ ਸਿੰਘ (ਲੁਧਿਆਣਾ ਵਾਲੇ), ਗਿਆਨੀ ਜੈਦੀਪ ਸਿੰਘ (ਫਗਵਾੜੇ ਵਾਲੇ), ਭਾਈ ਗੁਰਪ੍ਰੀਤ ਸਿੰਘ (ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਾਲੇ) ਅਤੇ ਭਾਈ ਮਨਪ੍ਰੀਤ ਸਿੰਘ (ਸ਼ਾਹਕੋਟ ਵਾਲੇ) ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ Oman ਤੋਂ Jalandhar ਪਹੁੰਚੀ ਲੜਕੀ ਦੀ ਲਾਸ਼ ਅਗਲੀ ਖ਼ਬਰ ਪੰਚਾਇਤ ਅਫ਼ਸਰ ਭੁਪਿੰਦਰ ਸਿੰਘ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।