17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

'ਆਪ' ਦੇ ਟਰੇਡ ਤੇ ਮਹਿਲਾ ਵਿੰਗ ਨੇ ਵਪਾਰਕ ਗੈਸ ਦੀਆਂ ਕੀਮਤਾਂ 'ਚ ਵਾਧੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ <br/>

ਐਤਵਾਰ ਨੂੰ ਕੰਪਨੀ ਬਾਗ ਚੌਕ 'ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧੇ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ 'ਆਪ' ਵਪਾਰ ਵਿੰਗ ਤੇ ਮਹਿਲਾ ਵਿੰਗ ਦੇ ਆਗੂ ਤੇ ਕਾਰਕੁੰਨ | ਤਸਵੀਰ-ਜੀਪੀ ਸਿੰਘ <br/> 04-05-2026
ਜਲੰਧਰ, 3 ਮਈ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਵਪਾਰ ਵਿੰਗ ਤੇ ਮਹਿਲਾ ਵਿੰਗ ਨੇ ਐਤਵਾਰ ਨੂੰ ਵਪਾਰਕ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਕੀਤੇ ਗਏ ਬੇਤਹਾਸ਼ਾ ਵਾਧੇ ਵਿਰੁੱਧ ਕੰਪਨੀ ਬਾਗ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ 'ਆਪ' ਦੇ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਵਿਰੁੱਧ ਜ਼ੋਰਦਾਰ ਨਾਅਰਬਾਜ਼ੀ ਕਰਦਿਆਂ ਗੈਸ ਸਿਲੰਡਰ ਵੀ ਲਹਿਰਾਏ | ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਸੂਬਾ ਸਕੱਤਰ ਹਰਿੰਦਰਪਾਲ ਸਿੰਘ ਮਨੋਚਾ ਨੇ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ 'ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ | ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਇਹ ਲਗਾਤਾਰ ਤੀਜਾ ਮਹੀਨਾਵਾਰ ਵਾਧਾ ਹੈ, ਜੋ ਮਾਰਚ ਤੋਂ ਬਾਅਦ ਕੁੱਲ 1,300 ਤੋਂ ਵੱਧ ਦਾ ਵਾਧਾ ਹੈ | ਵਪਾਰ ਵਿੰਗ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਇੰਦਰਵੰਸ਼ ਸਿੰਘ ਚੱਢਾ ਨੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕੇਂਦਰ ਆਰਥਿਕ ਮੋਰਚੇ 'ਤੇ ਅਸਫਲ ਰਿਹਾ ਹੈ ਜਦੋਂ ਕਿ ਭਾਰਤੀ ਮੁਦਰਾ ਅਮਰੀਕੀ ਡਾਲਰ ਦੇ ਮੁਕਾਬਲੇ ਸੰਘਰਸ ਕਰ ਰਹੀ ਹੈ | ਉਕਤ ਆਗੂਆਂ ਨੇ ਕਿਹਾ ਕਿ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ ਹਲਵਾਈਆਂ, ਛੋਟੇ ਰੈਸਟੋਰੈਂਟ ਮਾਲਕਾਂ ਅਤੇ ਗਲੀ ਵਿਕਰੇਤਾਵਾਂ ਦਾ ਲੱਕ ਤੋੜ ਦੇਵੇਗਾ ਜੋ ਪਹਿਲਾਂ ਹੀ ਅੱਤ ਦੀ ਮਹਿੰਗਾਈ ਤੋਂ ਪੀੜਤ ਹਨ | ਵਪਾਰ ਵਿੰਗ ਤੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਤੇ ਵਲੰਟੀਅਰਾਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ਼ੋਭਾ ਭਗਤ, ਵਪਾਰ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਿਨ ਕੋਹਲੀ, ਹਲਕਾ ਕੋਆਰਡੀਨੇਟਰ ਕੇਂਦਰੀ ਸੁਮਿਤ ਸ਼ਰਮਾ, ਕੈਂਟ ਨਵਨੀਤ ਜੁਨੇਜਾ, ਪੱਛਮੀ ਨਰਿੰਦਰ ਸਿੰਘ, ਉੱਤਰੀ ਸੁਖਵਿੰਦਰ ਸਿੰਘ, ਕਰਤਾਰਪੁਰ ਚਰਨਜੀਤ ਸਿੰਘ ਪੁਰੇਵਾਲ, ਨਕੋਦਰ: ਅਜੈ ਵਰਮਾ, ਬਲਾਕ ਕੋਆਰਡੀਨੇਟਰ ਜਗਤਾਰ ਸਿੰਘ, ਵਿਨੋਦ ਕੁਮਾਰ, ਭੁਪਿੰਦਰ ਸਿੰਘ, ਹਰਜੀਤ ਸਿੰਘ, ਹਰਨੀਤ ਮਧੋਕ, ਗੁਲਸ਼ਨ ਜੈਨ, ਸੂਰਜ, ਵਰਿੰਦਰ, ਮਨਵਿੰਦਰ, ਸੁਭਾਸ਼, ਸੰਜੇ ਗਿੱਲ, ਅਜੈ ਗਿੱਲ, ਅੰਕੁਰ ਸਿਆਲ, ਅਤੇ ਰੋਹਿਤ ਗਿੱਲ ਮੌਜੂਦ ਸਨ |

ਪਿਛਲੀ ਖ਼ਬਰ ਝੱਖੜ ਚੱਲਣ ਨਾਲ ਬਿਜਲੀ ਲਾਈਨਾਂ ਨੂੰ ਪੁੱਜਾ ਭਾਰੀ ਨੁਕਸਾਨ, 97 ਫੀਡਰਾਂ 'ਤੇ ਬਿਜਲੀ ਸਪਲਾਈ ਰਹੀ ਪ੍ਰਭਾਵਿਤ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਪਿੰਡ ਜੈਤੇਵਾਲੀ ਵਿਖੇ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।