17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕਾਂਗਰਸ ਵਿਧਾਇਕ ਕੋਟਲੀ ਨੇ ਵਿਧਾਨ ਸਭਾ 'ਚ ਚੁੱਕੀ ਮਜ਼ਦੂਰਾਂ ਦੇ ਹੱਕ 'ਚ ਆਵਾਜ਼ ਕੰਮ ਦੇ ਘੰਟਿਆਂ ਤੋਂ ਲੈ ਕੇ ਤਨਖਾਹ ਤੱਕ ਚੁੱਕੇ ਸਵਾਲ <br/>

ਅਜੀਤ ਡੈਸਕ 04-05-2026
ਜਲੰਧਰ, 3 ਮਈ (ਜਸਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਜ਼ਦੂਰ ਹੱਕਾਂ ਦਾ ਮੁੱਦਾ ਇੱਕ ਵਾਰ ਫਿਰ ਕੇਂਦਰ ਵਿੱਚ ਆ ਗਿਆ, ਜਦੋਂ ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਪਾਰਟੀ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਤਾਂ ਕਰਦੀ ਹੈ, ਪਰ ਹਕੀਕਤ ਵਿੱਚ ਕਿਸੇ ਵੀ ਆਮ ਮਜ਼ਦੂਰ ਨੂੰ ਰਾਜ ਸਭਾ ਵਿੱਚ ਨਹੀਂ ਭੇਜਿਆ ਗਿਆ | ਕੋਟਲੀ ਨੇ ਇਸ ਨੂੰ ਸਾਫ਼ ਦੋਹਰਾ ਚਿਹਰਾ ਕਰਾਰ ਦਿੰਦਿਆਂ ਕਿਹਾ ਕਿ ਜੇ ਸੱਚਮੁੱਚ ਮਜ਼ਦੂਰ ਵਰਗ ਦੀ ਭਲਾਈ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਸੱਤਾ ਦੇ ਕੇਂਦਰਾਂ ਵਿੱਚ ਹਿੱਸੇਦਾਰੀ ਵੀ ਦੇਣੀ ਚਾਹੀਦੀ ਸੀ | ਲੇਬਰ ਡੇ ਦੇ ਮੌਕੇ 'ਤੇ ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦੇ ਹੋਏ ਕੋਟਲੀ ਨੇ ਕਿਹਾ ਕਿ ਇਹ ਦਿਨ ਦੁਨੀਆ ਭਰ ਦੇ ਮਜ਼ਦੂਰਾਂ ਦੀ ਮਿਹਨਤ ਨੂੰ ਸਲਾਮ ਕਰਨ ਦਾ ਦਿਨ ਹੈ, ਪਰ ਦੁੱਖ ਦੀ ਗੱਲ ਹੈ ਕਿ ਅੱਜ ਵੀ ਮਜ਼ਦੂਰ ਆਪਣੇ ਬੁਨਿਆਦੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਪਰ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਅਜੇ ਵੀ ਯੋਗ ਸਨਮਾਨ ਅਤੇ ਹੱਕ ਨਹੀਂ ਮਿਲ ਰਹੇ |
8 ਘੰਟਿਆਂ ਤੋਂ 12 ਘੰਟਿਆਂ ਤੱਕ ਕੰਮ : ਮਜ਼ਦੂਰਾਂ ਨਾਲ ਧੋਖਾ?
ਕੋਟਲੀ ਨੇ ਆਪਣੇ ਸੰਬੋਧਨ ਦੌਰਾਨ ਸਭ ਤੋਂ ਪਹਿਲਾਂ ਉਸ ਨੋਟੀਫਿਕੇਸ਼ਨ ਦਾ ਜ਼ਿਕਰ ਕੀਤਾ ਜਿਸਦੇ ਤਹਿਤ ਮਜ਼ਦੂਰਾਂ ਦੇ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਕਰਨ ਦੀ ਗੱਲ ਕੀਤੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਸਿੱਧਾ-ਸਿੱਧਾ ਮਜ਼ਦੂਰਾਂ ਦੇ ਹੱਕਾਂ 'ਤੇ ਚੋਟ ਹੈ | ਉਨ੍ਹਾਂ ਨੇ ਕਿਹਾ, 'ਇੱਕ ਪਾਸੇ ਅਸੀਂ ਲੇਬਰ ਡੇ ਮਨਾਉਂਦੇ ਹਾਂ ਤੇ ਦੂਜੇ ਪਾਸੇ ਮਜ਼ਦੂਰਾਂ ਨੂੰ ਹੋਰ ਵੱਧ ਕੰਮ ਕਰਨ ਲਈ ਮਜਬੂਰ ਕਰ ਰਹੇ ਹਾਂ | ਇਹ ਨਾ ਸਿਰਫ਼ ਉਨ੍ਹਾਂ ਦੀ ਸਿਹਤ ਲਈ ਖ਼ਤਰਨਾਕ ਹੈ, ਸਗੋਂ ਉਨ੍ਹਾਂ ਦੇ ਪਰਿਵਾਰਕ ਜੀਵਨ 'ਤੇ ਵੀ ਬੁਰਾ ਅਸਰ ਪਾਉਂਦਾ ਹੈ |' ਆਪਣੇ ਸੰਬੋਧਨ ਦੇ ਅੰਤ 'ਚ ਕੋਟਲੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਜ਼ਦੂਰਾਂ ਦੀ ਭਲਾਈ ਲਈ ਬਣਾਈਆਂ ਗਈਆਂ ਨੀਤੀਆਂ ਨੂੰ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਾ ਰੱਖਿਆ ਜਾਵੇ, ਸਗੋਂ ਉਨ੍ਹਾਂ ਨੂੰ ਜਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇ | ਵਿਧਾਇਕ ਕੋਟਲੀ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਣਦਾ 18% ਡੀ ਏ ਦਾ 15 ਹਜ਼ਾਰ ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਵਿਧਾਨ ਸਭਾ ਵਿੱਚ ਐਲਾਨ ਕੀਤੇ ਜਾਣ ਦੀ ਗੱਲ ਕਹੀ ਕਿ ਬਕਾਇਆ ਰਾਸ਼ੀ ਨਾ ਦੇਣਾ ਮੁਲਾਜ਼ਮਾਂ ਨਾਲ ਧੋਖਾ ਹੈ |

ਪਿਛਲੀ ਖ਼ਬਰ ਸਰਕਾਰ ਅਤੇ ਮੌਜੂਦਾ ਵਿਧਾਇਕ ਤੋਂ ਨਿਰਾਸ਼ ਹੋ ਕੇ 80 ਤੋਂ ਵੱਧ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ <br/... ਅਗਲੀ ਖ਼ਬਰ ਰਿਟੇਲ ਕੈਮਿਸਟਸ ਐਸੋਸੀਏਸ਼ਨ ਜਲੰਧਰ ਦੀ ਹੋਈ 23ਵੀਂ ਸਾਲਾਨਾ ਜਨਰਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।