04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਵਿਖੇ ਵਿਦਿਆਰਥੀਆਂ ਦੇ ਤਿੰਨ ਰੋਜ਼ਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 09-05-2026
ਨਕੋਦਰ, 8 ਮਈ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਵਿੱਚ ਨਰਸਰੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਤਿੰਨ ਰੋਜ਼ਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ ਨਾਲ ਵਿਦਿਆਰਥੀਆਂ ਵਿੱਚ ਨਵਾਂ ਉਤਸ਼ਾਹ ਅਤੇ ਨਵੀਂ ਚੇਤਨਾ ਪੈਦਾ ਹੋਈ | ਪਹਿਲੇ ਦਿਨ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ, ਦੂਜੇ ਦਿਨ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਤੀਜੇ ਦਿਨ ਕੇ.ਜੀ ਵਿੰਗ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਗੀਤ, ਗਾਇਨ, ਭਾਸ਼ਣ ਕਲਾ, ਸਾਹਿਤ, ਲਿਖਣ ਕਲਾ, ਗਿੱਧਾ, ਭੰਗੜਾ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ | ਸਕੂਲ ਦੇ ਪਿ੍ੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਇਸ ਕਲਾ ਨੂੰ ਹੋਰ ਵਧੀਆ ਬਣਾਉਣਾ ਚਾਹੀਦਾ ਹੈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਸੋਹਲ ਅਤੇ ਮੈਂਬਰ ਹਰਦੇਵ ਸਿੰਘ ਔਜਲਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਵਿਦਿਆਰਥੀਆਂ ਨੂੰ ਇਨਾਮ ਵੰਡੇ | ਸਕੂਲ ਦੀ ਪਿ੍ੰਸੀਪਲ ਮੈਡਮ ਨੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਕੂਲ ਸਟਾਫ ਦਾ ਧੰਨਵਾਦ ਕਰਦਿਆਂ ਹੋਇਆ, ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋਵੇ |

ਪਿਛਲੀ ਖ਼ਬਰ ਸੀ.ਐੱਚ.ਸੀ. ਬੜਾ ਪਿੰਡ ਵਲੋਂ ਡੇਂਗੂ ਦੀ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ <br/> ਅਗਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।