16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਆਮ ਆਦਮੀ ਪਾਰਟੀ ਦੇ ਕਈ ਆਗੂ ਭਿ੍ਸ਼ਟਾਚਾਰ ਕਾਰਨ ਈ.ਡੀ. ਤੇ ਸੀ.ਬੀ.ਆਈ. ਦੇ ਰਾਡਾਰ 'ਤੇ-ਵਿਪਨ ਕੁਮਾਰ

ਅਜੀਤ ਡੈਸਕ 10-05-2026
ਜਲੰਧਰ, 9 ਮਈ (ਪਵਨ ਖਰਬੰਦਾ)-ਸਾਬਕਾ ਕੌਂਸਲਰ ਅਤੇ ਜਿਲ੍ਹਾ ਕਾਂਗਰਸ ਕਮੇਟੀ ਜਲੰਧਰ ਦੇ ਬੁਲਾਰੇ ਵਿਪਨ ਕੁਮਾਰ ਨੇ ਕਿਹਾ ਕਿ ਰਾਜਨੀਤੀ ਦੇ ਨਾਮ 'ਤੇ ਲੋਕਾਂ ਨੂੰ ਧਰਮ, ਜਾਤ-ਪਾਤ ਅਤੇ ਭਾਵਨਾਵਾਂ ਦੇ ਆਧਾਰ 'ਤੇ ਵੰਡਿਆ ਜਾ ਰਿਹਾ ਹੈ | ਵੋਟਾਂ ਦੀ ਖਾਤਰ ਲੋਕਾਂ ਵਿੱਚ ਨਫ਼ਰਤ ਪੈਦਾ ਕੀਤੀ ਜਾਂਦੀ ਹੈ ਅਤੇ ਹਰ ਚੋਣ ਸਮੇਂ ਨਵੇਂ-ਨਵੇਂ ਸੁਪਨੇ ਦਿਖਾ ਕੇ, ਲਾਲਚ ਦੇ ਕੇ ਅਤੇ ਜਜ਼ਬਾਤੀ ਨਾਅਰੇ ਲਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਮਹਿੰਗਾਈ, ਬੇਰੁਜ਼ਗਾਰੀ, ਲੁੱਟ-ਖਸੁੱਟ, ਗੁੰਡਾਗਰਦੀ ਅਤੇ ਦਹਿਸ਼ਤਗਰਦੀ ਕਈ ਗੁਣਾ ਵੱਧ ਚੁੱਕੀ ਹੈ, ਪਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਜੀਵਨ-ਮਿਆਰ ਵਿੱਚ ਉਹ ਸੁਧਾਰ ਨਹੀਂ ਆਇਆ ਜਿਸਦੇ ਵਾਅਦੇ ਹਰ ਸਰਕਾਰ ਵੱਲੋਂ ਕੀਤੇ ਜਾਂਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾ ਕੇ ਪੰਜਾਬ ਦੇ ਲੋਕਾਂ ਨੂੰ ਪ੍ਰਭਾਵਿਤ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਨੂੰ ਬੇਰੁਜ਼ਗਾਰੀ, ਆਰਥਿਕ ਸੰਕਟ ਅਤੇ ਪ੍ਰਸ਼ਾਸਨਿਕ ਅਵਿਵਸਥਾ ਵੱਲ ਧੱਕਣ ਵਿੱਚ ਕੋਈ ਕਸਰ ਨਹੀਂ ਛੱਡੀ | ਅੱਜ ਹਾਲਾਤ ਇਹ ਹਨ ਕਿ ਕਈ ਮੰਤਰੀ ਅਤੇ ਆਗੂ ਈ.ਡੀ, ਸੀਬੀਆਈ ਵਰਗੀਆਂ ਏਜੰਸੀਆਂ ਦੀ ਜਾਂਚ ਦੇ ਘੇਰੇ ਵਿੱਚ ਆ ਰਹੇ ਹਨ ਤੇ ਕੁਝ ਆਗੂ ਆਪਣੇ ਆਪ ਨੂੰ ਸਾਫ਼ ਸੁ ਥਰਾ ਦਿਖਾਉਂਦੇ ਹੋਏ ਦੂਸਰੀਆਂ ਪਾਰਟੀਆਂ 'ਚ ਸ਼ਾਮਿਲ ਹੋ ਗਏ ਹਨ, ਜਿਸ ਨਾਲ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਵੋਟਰਾਂ ਨੂੰ ਹੋਇਆ ਹੈ, ਜਿਨ੍ਹਾਂ ਨੇ ਵੰਡੀਆਂ ਉਮੀਦਾਂ ਨਾਲ 92 ਸੀਟਾਂ ਦੇ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਭੇਜਿਆ ਸੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਮੀਦ ਸੀ ਕਿ ਮੌਜੂਦਾ ਪੰਜਾਬ ਸਰਕਾਰ ਪੰਜਾਬ ਲਈ ਨਵੀਆਂ ਨੀਤੀਆਂ ਅਤੇ ਵਿਕਾਸ ਦੀ ਦਿਸ਼ਾ ਲਿਆਉਣਗੇ, ਪਰ ਅਜਿਹਾ ਕੁਝ ਵੀ ਨਹੀਂ ਹੋਇਆ |
ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦਾ ਇਤਿਹਾਸਕ ਯੋਗਦਾਨ ਉਨ੍ਹਾਂ ਨੂੰ ਹਮੇਸ਼ਾ ਜ਼ਿੰਦਾ ਰੱਖੇਗਾ - ਪ੍ਰੋ. ਬੁੱਟਰ
ਜਲੰਧਰ, 9 ਮਈ (ਐੱਮ. ਐੱਸ. ਲੋਹੀਆ) - ਆਜ਼ਾਦੀ ਦੇ ਇਨਕਲਾਬੀ ਸੰਘਰਸ਼ ਦੇ ਉੱਘੇ ਇਤਿਹਾਸਕਾਰ ਪ੍ਰੋ. ਮਲਵਿੰਦਰਜੀਤ ਸਿੰਘ ਦੇ ਸਦੀਵੀਂ ਵਿਛੋੜੇ 'ਤੇ ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਕੀਤੀ ਸ਼ੋਕ ਸਭਾ 'ਚ ਉਨ੍ਹਾਂ ਨੂੰ ਭਾਵਪੂਰਕ ਸ਼ਰਧਾਂਜਲੀ ਦਿੱਤੀ ਗਈ | ਇਸ ਸਭਾ 'ਚ ਪਹੁੰਚੇ ਕੇਂਦਰ ਦੇ ਸਰਪ੍ਰਸਤ ਇੰਜੀਨੀਅਰ ਸੀਤਲ ਸਿੰਘ ਸੰਘਾ ਅਤੇ ਮੀਤ ਪ੍ਰਧਾਨ ਇੰਜੀਨੀਅਰ ਮਨੋਹਰ ਸਿੰਘ ਖਹਿਰਾ ਨੇ ਪ੍ਰੋ. ਵੜੈਚ ਨਾਲ ਗੁਰੂ ਨਾਨਕ ਇੰਜਿਨੀਅਰਿੰਗ ਕਾਲਜ ਲੁਧਿਆਣੇ 'ਚ ਉਨ੍ਹਾਂ ਦੇ ਵਿਦਿਆਰਥੀ ਵਜੋਂ ਗੁਜ਼ਾਰੇ ਵਕਤ ਨੂੰ ਆਪਣੇ ਜੀਵਨ ਦਾ ਅਹਿਮ ਵਕਤ ਦੱਸਿਆ | ਕੇਂਦਰ ਦੇ ਪ੍ਰਧਾਨ ਪ੍ਰੋ. ਡਾ. ਗੋਪਾਲ ਸਿੰਘ ਬੱੁਟਰ ਨੇ ਇਸ ਮੌਕੇ 'ਤੇ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪ੍ਰੋ. ਵੜੈਚ ਦਾ ਗ਼ਦਰ ਪਾਰਟੀ ਅਤੇ ਬੱਬਰ ਅਕਾਲੀ ਲਹਿਰ ਬਾਰੇ ਕੀਤਾ ਇਤਿਹਾਸਕ ਕੰਮ ਉਨ੍ਹਾਂ ਨੂੰ ਹਮੇਸ਼ਾ ਜ਼ਿੰਦਾ ਰੱਖੇਗਾ |

ਪਿਛਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗਿ੍ਫ਼ਤਾਰ ਅਗਲੀ ਖ਼ਬਰ ਸੀਵਰੇਜ ਟਰੀਟਮੈਂਟ ਪਲਾਂਟ ਮਾਮਲੇ ਵਿਚ ਜੁਰਮਾਨੇ ਨੂੰ ਲੈ ਕੇ ਠੇਕੇਦਾਰਾਂ, ਅਫ਼ਸਰਾਂ ਦੀ ਹੋਵੇਗੀ ਜਵਾਬ ਤਲਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।