17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਗਰਮੀ ਦੀਆਂ ਛੁੱਟੀਆਂ 'ਚ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਬੱਚਿਆਂ ਅਤੇ ਨੌਜਵਾਨਾਂ ਲਈ ਵਿਸ਼ੇਸ਼ ਗੁਰਮਤਿ ਕੈਂਪ

ਅਜੀਤ ਡੈਸਕ 10-05-2026
ਜਲੰਧਰ, 9 ਮਈ (ਐੱਮ. ਐੱਸ. ਲੋਹੀਆ)-ਨੌਜਵਾਨ ਬੱਚੇ-ਬੱਚੀਆਂ ਨੂੰ ਸਿੱਖੀ ਅਤੇ ਆਪਣੇ ਵਿਰਸੇ ਨਾਲ ਜੋੜਨ ਲਈ ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਗਰਮੀ ਦੀਆਂ ਛੁੱਟੀਆਂ 'ਚ ਵਿਸ਼ੇਸ਼ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ | ਨੌਜਵਾਨ ਸਭਾ ਗੁਰਦੁਆਰਾ ਦੀਵਾਨ ਅਸਥਾਨ ਦੇ ਪ੍ਰਧਾਨ ਜਸਕੀਰਤ ਸਿੰਘ ਜੱਸੀ ਨੇ ਜਾਣਕਾਰੀ ਦਿੱਤੀ ਕਿ ਲਗਾਏ ਜਾ ਰਹੇ ਇਨ੍ਹਾਂ ਗੁਰਮਤਿ ਕੈਂਪ 'ਚ ਬੱਚਿਆਂ ਅਤੇ ਨੌਜਵਾਨਾਂ ਦੀਆਂ ਗੁਰਮਤਿ ਕਲਾਸਾਂ ਲਗਾਈਆਂ ਜਾਣਗੀਆਂ, ਤਾਂ ਜੋ ਉਹ ਆਪਣੀ ਕੌਮ ਦੇ ਇਤਿਹਾਸ ਤੋਂ ਜਾਣੂ ਹੋ ਸਕਣ ਅਤੇ ਉਨ੍ਹਾਂ ਨੂੰ ਸਿੱਖੀ ਮਾਰਗ 'ਤੇ ਚਲਣ ਦੀ ਸੋਝੀ ਮਿਲੇ | ਜੱਸੀ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਦੀ ਸੁਚੱਜੀ ਅਗਵਾਈ 'ਚ ਇਹ ਕਾਰਜ ਚੱਲ ਰਹੇ ਹਨ, ਜਿਸਦਾ ਦਾ ਮੁੱਖ ਮਕਸਦ ਹਮੇਸ਼ਾਂ ਸੇਵਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੋੜਨਾ ਹੈ | ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੀ ਗੁਰੂ ਘਰਾਂ ਨਾਲ ਜਿੰਨੀ ਨੇੜਤਾ ਵਧੇਗੀ ਉਨਾਂ ਹੀ ਗ਼ਲਤ ਕੰਮਾਂ ਅਤੇ ਨਸ਼ਿਆਂ ਤੋਂ ਦੂਰ ਜਾਏਗੀ, ਉਨ੍ਹਾਂ ਨੂੰ ਜਿਉਣ ਦਾ ਸਲੀਕਾ ਆਏਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਛ ਦਿਨਾਂ 'ਚ ਗਰਮੀ ਦੀਆਂ ਛੁੱਟੀਆਂ 'ਚ ਬੱਚਿਆਂ ਲਈ ਅਤੇ ਨੌਜਵਾਨਾਂ ਲਈ ਗੁਰੂ ਘਰ ਵਿਖੇ ਵਿਸ਼ੇਸ਼ ਗੁਰਮਤਿ ਕੈਂਪ ਦੇ ਉਪਰਾਲੇ ਕੀਤੇ ਜਾਣਗੇ, ਜਿਸਦੀ ਸੇਵਾ ਸਾਰੀ ਨੌਜਵਾਨ ਸਭਾ ਦੇ ਮੈਂਬਰ ਬਾਵਾ ਗਾਬਾ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਪਰਮਿੰਦਰ ਸਿੰਘ, ਜਸਦੀਪ ਭਸੀਨ, ਪ੍ਰਭਗੁਣ ਸਿੰਘ, ਅਜਮੇਰ ਸਿੰਘ, ਭਵਜੋਤ ਸਿੰਘ, ਭਵਰਾਜ ਸਿੰਘ, ਹਰਪ੍ਰੀਤ ਸਿੰਘ, ਹਰਮਨ ਮੱਕੜ, ਗਗਨ ਸਿੰਘ, ਜਸਬੀਰ ਸਿੰਘ, ਦਿਮੰਤਜੀਤ ਸਿੰਘ, ਅਰਸ਼ਦੀਪ ਸਿੰਘ ਅਤੇ ਹੋਰ ਨਿਭਾਉਣਗੇ |
ਪਿਛਲੀ ਖ਼ਬਰ ਬਿ੍ਟਿਸ਼ ਓਲੀਵੀਆ ਸਕੂਲ 'ਚ ਉਤਸ਼ਾਹ ਨਾਲ ਮਨਾਇਆ 'ਮਾਂ ਦਿਵਸ' <br/> ਅਗਲੀ ਖ਼ਬਰ ਇੰਨੋਸੈਂਟ ਹਾਰਟਸ ਸਕੂਲ 'ਚ ਪਿਆਰ, ਸਤਿਕਾਰ ਨਾਲ ਮਨਾਇਆ 'ਮਾਂ ਦਿਵਸ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।