17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

12 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗਿ੍ਫ਼ਤਾਰ <br/>

ਹੈਰੋਇਨ ਸਮੇਤ ਕਾਬੂ ਕੀਤਾ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ ਅਤੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਰਵਣ ਸਿੰਘ ਬੱਲ¢ ਤਸਵੀਰ: ਬਾਂਸਲ <br/> 10-05-2026
ਸ਼ਾਹਕੋਟ, 9 ਮਈ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ)-ਸ਼ਾਹਕੋਟ ਪੁਲਿਸ ਵੱਲੋਂ ਡੀ.ਐੱਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐੱਸ.ਆਈ. ਦਿਲਬਾਗ ਸਿੰਘ ਮੁੱਖ ਅਫ਼ਸਰ ਥਾਣਾ ਸ਼ਾਹਕੋਟ ਦੀ ਦੇਖ ਰੇਖ ਹੇਠ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ 12 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਏ.ਐੱਸ.ਆਈ. ਪੂਰਨ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦÏਰਾਨ ਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਨਛੱਤਰ ਸਿੰਘ ਵਾਸੀ ਹਵੇਲੀ ਪੱਤੀ ਮਲਸੀਆਂ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ ਉਸ ਪਾਸੋਂ 12 ਗ੍ਰਾਮ ਹੈਰਇਨ ਅਤੇ ਇੱਕ ਡਿਜੀਟਲ ਕੰਡਾ ਬਰਾਮਦ ਕੀਤਾ ਗਿਆ¢ ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਦਿਨ-ਦਿਹਾੜੇ ਲੁਟੇਰੇ ਕਿਸਾਨ 'ਤੇ ਹਮਲਾ ਕਰ ਕੇ ਮੋਬਾਈਲ ਤੇ ਨਕਦੀ ਖੋਹ ਕੇ ਫ਼ਰਾਰ ਅਗਲੀ ਖ਼ਬਰ ਚੰਨ ਗੁਰਾਇਆ ਵਾਲਾ ਦੀ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਪੁੱਜ ਕੇ ਉਨ੍ਹਾਂ ਦੀ ਯਾਦਗਾਰ ਬਣਾਉਣ ਦਾ ਐਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।