17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੁੱਖ ਮੰਤਰੀ ਪੰਜਾਬ ਦਾ ਬਿਆਨ ਬੇਬੁਨਿਆਦ ਅਤੇ ਨਿੰਦਣਯੋਗ : ਰਣਜੀਤ ਪਵਾਰ

ਅਜੀਤ ਡੈਸਕ 10-05-2026
ਅੱਪਰਾ, 9 ਮਈ (ਦਲਵਿੰਦਰ ਸਿੰਘ ਅੱਪਰਾ)-ਬੀਤੇ ਦਿਨੀਂ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਭਾਜਪਾ 'ਤੇ ਲਗਾਏ ਇਲਜ਼ਾਮਾਂ ਦੀ ਰਣਜੀਤ ਸਿੰਘ ਪਵਾਰ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਭਾਜਪਾ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | 'ਅਜੀਤ' ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ 'ਚ ਹੋ ਰਹੇ ਬੰਬ ਧਮਾਕਿਆਂ ਸਬੰਧੀ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣ ਵਾਲਾ ਮੁੱਖ ਮੰਤਰੀ ਦਾ ਬਿਆਨ ਬੇਬੁਨਿਆਦ ਅਤੇ ਨਿੰਦਣਯੋਗ ਹੈ | ਮੁੱਖ ਮੰਤਰੀ ਪੰਜਾਬ ਪਾਸ ਭਾਜਪਾ 'ਤੇ ਲਗਾਏ ਇਲਜ਼ਾਮਾਂ ਸਬੰਧੀ ਕੋਈ ਸਬੂਤ ਹਨ ਤਾਂ ਉਨ੍ਹਾਂ ਸਬੂਤਾਂ ਨੂੰ ਜਨਤਕ ਕੀਤਾ ਜਾਵੇ, ਨਹੀਂ ਤਾਂ ਮੁੱਖ ਮੰਤਰੀ ਨੂੰ ਇਸ ਗੁੰਮਰਾਹਕੁੰਨ ਬਿਆਨ ਸਬੰਧੀ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ | ਰਣਜੀਤ ਪਵਾਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ 'ਚ ਅਸਫਲ ਹੋ ਰਹੀ ਹੈ ਅਤੇ ਮੁੱਖ ਮੰਤਰੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਬੇਬੁਨਿਆਦ ਬਿਆਨ ਦਾਗ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ | ਮੁੱਖ ਮੰਤਰੀ ਵਲੋਂ ਬਿਨਾਂ ਸੋਚੇ ਸਮਝੇ ਦਿੱਤੇ ਗਏ ਇਹੋ ਜਿਹੇ ਬਿਆਨਾਂ ਦਾ ਖ਼ਮਿਆਜ਼ਾ 2027 ਦੀਆਂ ਚੋਣਾਂ 'ਚ ਭੁਗਤਣ ਲਈ ਆਮ ਆਦਮੀ ਪਾਰਟੀ ਨੂੰ ਤਿਆਰ ਰਹਿਣਾ ਚਾਹੀਦਾ ਹੈ |
ਪਿਛਲੀ ਖ਼ਬਰ ਲੋਹੀਆਂ ਦੇ ਜਲੰਧਰ ਪਬਲਿਕ ਸਕੂਲ ਵਿੱਚ ਮਨਾਇਆ 'ਮਾਂ ਦਿਵਸ' <br/> ਅਗਲੀ ਖ਼ਬਰ ਦਿਨ-ਦਿਹਾੜੇ ਲੁਟੇਰੇ ਕਿਸਾਨ 'ਤੇ ਹਮਲਾ ਕਰ ਕੇ ਮੋਬਾਈਲ ਤੇ ਨਕਦੀ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।