17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਮੌਕੇ ਵਿਦਿਆਰਥੀਆਂ ਨਾਲ ਸਕੂਲ ਪਿ੍ੰਸੀਪਲ ਸ਼ਾਲੂ ਗੁਪਤਾ ਤੇ ਹੋਰ | ਤਸਵੀਰ ਗੁਰਵਿੰਦਰ ਸਿੰਘ <br/> 10-05-2026
ਨਕੋਦਰ, 9 ਮਈ (ਗੁਰਵਿੰਦਰ ਸਿੰਘ)-ਅਪੈਕਸ ਸਕੂਲ ਨਕੋਦਰ ਵਿਖੇ 2025-26 ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਗੀਤਾਂਜਲੀ ਦੇ ਸਵਾਗਤ ਭਾਸ਼ਣ ਨਾਲ ਹੋਈ, ਜਿਸ ਤੋਂ ਬਾਅਦ ਸਰਵਸ਼ਕਤੀਮਾਨ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਸ਼ਮਾ ਰੌਸ਼ਨ ਕੀਤੀ ਗਈ | ਕਲਾਸ 6ਵੀਂ ਅਤੇ 7ਵੀਂ ਦੇ ਵਿਦਿਆਰਥੀਆਂ ਨੇ ਪਿਆਰ ਅਤੇ ਦੇਖਭਾਲ ਦੇ ਬੰਧਨ ਨੂੰ ਦਰਸਾਉਂਦੇ ਹੋਏ ਮਾਂ ਦਿਵਸ ਦਾ ਨਿ੍ਤ ਪੇਸ਼ ਕੀਤਾ | ਛੋਟੇ ਬੱਚਿਆਂ ਨੇ ਮਾਵਾਂ ਪ੍ਰਤੀ ਆਪਣੇ ਪਿਆਰ ਨੂੰ ਦਰਸਾਉਂਦੇ ਹੋਏ ਆਪਣਾ ਮਨਮੋਹਕ ਨਾਚ ਪੇਸ਼ ਕੀਤਾ | ਵਿਦਿਆਰਥੀ ਪ੍ਰੀਸ਼ਦ ਦੇ ਮੈਂਬਰਾਂ ਨੇ ਮਾਂ ਦਿਵਸ 'ਤੇ ਕਵਿਤਾਵਾਂ ਸੁਣਾਈਆਂ | ਸ਼ਾਨਦਾਰ ਨਤੀਜਿਆਂ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮੈਡਮ ਸ਼ਾਲੂ ਗੁਪਤਾ ਦੁਆਰਾ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਬੱਚਿਆਂ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਮਾਵਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਸਾਰੇ ਮਾਪਿਆਂ ਦਾ ਆਪਣੇ ਬੱਚਿਆਂ ਦੇ ਬਿਹਤਰ ਅਕਾਦਮਿਕ ਨਤੀਜਿਆਂ ਲਈ ਨਿਰੰਤਰ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ | ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਅਤੇ ਪਿ੍ੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਸਾਰੇ ਵਿਦਿਆਰਥੀਆਂ ਅਤੇ ਸਾਰੇ ਮਾਪਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਕਿਵੇਂ ਇੱਕ ਮਾਂ ਆਪਣੇ ਬੱਚੇ ਦਾ ਹੱਥ ਹਮੇਸ਼ਾ ਲਈ ਫੜ੍ਹੀ ਰੱਖਦੀ ਹੈ ਅਤੇ ਉਨ੍ਹਾਂ ਦੇ ਬਿਹਤਰ ਜੀਵਨ ਅਤੇ ਭਵਿੱਖ ਲਈ ਇੱਕ ਮਸ਼ਾਲ ਵਾਂਗ ਮਾਰਗਦਰਸ਼ਨ ਕਰਦੀ ਹੈ |

ਪਿਛਲੀ ਖ਼ਬਰ ਪਿੰਡ ਲੋਹਗੜ੍ਹ ਵਿਖੇ ਪਹਿਲਾ ਕਬੱਡੀ ਕੱਪ 12 ਨੂੰ ਅਗਲੀ ਖ਼ਬਰ ਆਦਮਪੁਰ ਦੇ ਵਾਰਡ ਨੰਬਰ 12 ਦੇ ਵਸਨੀਕਾਂ ਨੂੰ ਮਿਲੇਗੀ ਤੰਗ ਗਲੀ ਤੋਂ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।