17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜਨਗਣਨਾ ਦੇ ਆਨਲਾਈਨ ਫਾਰਮ 'ਚ ਜਾਤੀਸੂਚਕ ਸ਼ਬਦ ਲਿਖਣ ਵਾਲਿਆਂ ਖ਼ਿਲਾਫ਼ ਹੋਵੇ ਕਾਰਵਾਈ-ਵੀਰ ਕੁਲਵੰਤ ਸਿੰਘ

ਅਜੀਤ ਡੈਸਕ 10-05-2026
ਸ਼ਾਹਕੋਟ, 9 ਮਈ (ਨਗਿੰਦਰ ਸਿੰਘ ਬਾਂਸਲ)- ਡਾ. ਬੀ.ਆਰ. ਅੰਬੇਡਕਰ ਆਰਮੀ ਪੰਜਾਬ ਦੇ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਨੇ ਜਨਗਣਨਾ ਦੇ ਆਨਲਾਈਨ ਫਾਰਮ ਵਿਚ ਜਾਤੀਸੂਚਕ ਸ਼ਬਦ ਦੀ ਵਰਤੋਂ ਕੀਤੇ ਜਾਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਇਸ ਹਰਕਤ ਨੇ ਸੂਬੇ ਦੇ ਲੋਕਾਂ ਨੂੰ ਸ਼ਰਮਸਾਰ ਕੀਤਾ ਹੈ¢ ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੜ੍ਹੇ-ਲਿਖੇ ਅਤੇ ਸੂਝਵਾਨ ਅਧਿਕਾਰੀਆਂ ਨੂੰ ਇਸ ਗੱਲ ਦਾ ਗਿਆਨ ਨਹੀਂ ਕਿ ਮਾਣਯੋਗ ਅਦਾਲਤਾਂ ਵੱਲੋਂ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਗਈ ਹੈ¢ ਉਨ੍ਹਾਂ ਅਫ਼ਸੋਸ ਜਤਾਇਆ ਕਿ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਗ਼ਲਤੀ ਲਈ ਨਾ ਤਾਂ ਮੁਆਫ਼ੀ ਮੰਗੀ ਹੈ ਅਤੇ ਨਾ ਹੀ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕੀਤੀ ਹੈ¢ ਉਨ੍ਹਾਂ ਸਪੱਸ਼ਟ ਕੀਤਾ ਕਿ ਦਲਿਤ ਸਮਾਜ ਦੇ ਲੋਕ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਕਿਸੇ ਵੀ ਕਿਸਮ ਦਾ ਜਾਤੀ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਉਨ੍ਹਾਂ ਮੰਗ ਕੀਤੀ ਕਿ ਜਾਤੀਸੂਚਕ ਸ਼ਬਦ ਲਿਖਣ ਵਾਲੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ¢ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਦਲਿਤ ਸਮਾਜ, ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਭਰਾਤਰੀ ਜਥੇਬੰਦੀਆਂ ਮਿਲ ਕੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨਗੀਆਂ¢
ਪਿਛਲੀ ਖ਼ਬਰ ਹਥਿਆਰਬੰਦ ਵਿਅਕਤੀਆਂ ਵਲੋਂ ਪਿੰਡ ਰਾਮੇ ਦੇ ਕਿਸਾਨ ਭਰਾਵਾਂ ਦੀ ਫ਼ਸਲ ਧੱਕੇ ਨਾਲ ਵਾਹ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਅਗਲੀ ਖ਼ਬਰ ਪਿੰਡ ਲੋਹਗੜ੍ਹ ਵਿਖੇ ਪਹਿਲਾ ਕਬੱਡੀ ਕੱਪ 12 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।