21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਆਗੂ ਕਾਲੀਆ ਦੇ ਘਰ ਵੱਲ ਜਾਣ ਤੋਂ ਪੁਲਿਸ ਨੇ ਰੋਕਿਆ

ਅਜੀਤ ਡੈਸਕ 11-05-2026

ਜਲੰਧਰ, 10 ਮਈ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਵਲੋਂ ਐਤਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਸਾੜਿਆ ਗਿਆ | ਜਦੋਂ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਇਸ ਦੌਰਾਨ ਧੱਕਾ-ਮੁੱਕੀ ਹੋ ਗਈ ਪਰ ਪੁਲਿਸ ਨੇ ਭੀੜ 'ਤੇ ਕਾਬੂ ਪਾ ਲਿਆ | ਇਸ ਰੋਸ ਪ੍ਰਦਰਸ਼ਨ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ, ਲੋਕ ਸਭਾ ਹਲਕਾ ਇੰਚਾਰਜ ਰਮਣੀਕ ਸਿੰਘ ਰੰਧਾਵਾ, ਮੇਅਰ ਵਨੀਤ ਧੀਰ, ਨਿਤਿਨ ਕੋਹਲੀ ਹਲਕਾ ਇੰਚਾਰਜ ਜਲੰਧਰ ਸੈਂਟਰਲ, ਪ੍ਰਦੀਪ ਦੁੱਗਲ ਜ਼ਿਲ੍ਹਾ ਪ੍ਰਧਾਨ ਦਿਹਾਤੀ, ਐਮਐਲਏ ਬਲਕਾਰ ਸਿੰਘ, ਐਮਐਲਏ ਇੰਦਰਜੀਤ ਕੌਰ ਮਾਨ, ਤਰਨਦੀਪ ਸਿੰਘ ਦੋਆਬਾ ਮੀਡੀਆ ਇੰਚਾਰਜ, ਰਾਜਵਿੰਦਰ ਕੌਰ ਥਿਆੜਾ ਹਲਕਾ ਇੰਚਾਰਜ ਕੈਂਟ,ਆਤਮ ਪ੍ਰਕਾਸ ਸਿੰਘ ਦੋਆਬਾ ਮੀਡੀਆ ਸਕੱਤਰ, ਸੰਜੀਵ ਭਗਤ ਮੀਡੀਆ ਇੰਚਾਰਜ ਸ਼ਹਿਰੀ ਅਤੇ ਹੋਰ ਆਗੂਆਂ ਤੇ ਵਰਕਰਾਂ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਤੰਤਰ ਦਾ ਘਾਣ ਕਰਨ ਦੇ ਦੋਸ਼ ਲਗਾਉਂਦੇ ਹੋਏ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਆਪਣੇ ਰਾਜਨੀਤਿਕ ਫਾਇਦੇ ਲਈ ਵਰਤ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵਿਰੋਧੀ ਧਿਰ ਭਾਜਪਾ ਦੀਆਂ ਗਲਤ ਨੀਤੀਆਂ ਖ਼ਿਲਾਫ ਆਵਾਜ਼ ਉਠਾਉਂਦੀ ਹੈ ਤਾਂ ਈਡੀ, ਸੀਬੀਆਈ ਅਤੇ ਹੋਰ ਏਜੰਸੀਆਂ ਨੂੰ ਉਸ ਦੇ ਪਿੱਛੇ ਲਾ ਦਿੱਤਾ ਜਾਂਦਾ ਹੈ | ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾ ਤਾਂ ਕਿਸੇ ਦਬਾਅ ਵਿੱਚ ਆਵੇਗੀ ਅਤੇ ਨਾ ਹੀ ਲੋਕਾਂ ਦੀ ਆਵਾਜ਼ ਨੂੰ ਦੱਬਣ ਦੇਵੇਗੀ | ਉਨ੍ਹਾਂ ਕਿਹਾ ਪੰਜਾਬ ਦੇ ਲੋਕ ਕੇਂਦਰ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ | ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਲੋਕਤੰਤਰ ਨੂੰ ਕਮਜ਼ੋਰ ਕਰਨ ਲਈ ਸਰਕਾਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰ ਰਹੀ ਹੈ | ਇਹ ਸਿਰਫ ਆਮ ਆਦਮੀ ਪਾਰਟੀ ਦੀ ਲੜਾਈ ਨਹੀਂ, ਸਗੋਂ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ | ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਪਰ 'ਆਪ' ਦਾ ਇੱਕ-ਇੱਕ ਵਰਕਰ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹਾ ਰਹੇਗਾ | ਨਿਤਿਨ ਕੋਹਲੀ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ, ਨੌਜਵਾਨਾਂ ਅਤੇ ਆਮ ਵਰਗ ਦੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ | ਦੇਸ਼ ਵਿੱਚ ਡਰ ਅਤੇ ਬਦਲੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਜੋ ਕਿ ਲੋਕਤੰਤਰ ਲਈ ਬਹੁਤ ਖਤਰਨਾਕ ਹੈ | ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਅਤੇ ਸੱਚਾਈ ਦੀ ਲੜਾਈ ਲੜਦੀ ਰਹੇਗੀ ਅਤੇ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਅੱਗੇ ਕਦੇ ਝੁਕੇਗੀ ਨਹੀਂ | ਇਸ ਮੌਕੇ ਹਰਚਰਨ ਸਿੰਘ ਸੰਧੂ, ਸੁਭਾਸ਼ ਭਗਤ,ਵਿਜੈ ਭਾਟੀਆ, ਡਾ ਅਮਿਤ, ਗੁਰਨਾਮ ਸਿੰਘ, ਚੇਅਰਮੈਨ ਬਾਹਰੀ ਸਲਮਾਨੀ, ਪਿੰਦਰ ਪੰਡੋਰੀ ਹਲਕਾ ਇੰਚਾਰਜ ਸ਼ਾਹਕੋਟ, ਪ੍ਰੇਮ ਕੁਮਾਰ ਇੰਚਾਰਜ ਫਿਲੌਰ, ਡਿਪਟੀ ਮੇਅਰ ਮਲਕੀਤ ਸਿੰਘ, ਕੌਂਸਲਰ ਮੁਕੇਸ਼ ਸੇਠੀ, ਰਾਜ ਕੁਮਾਰ ਰਾਜੂ, ਅਯੂਬ ਦੁੱਗਲ, ਦੀਪਕ ਸ਼ਾਰਦਾ, ਮਨਮੋਹਨ ਰਾਜੂ, ਰਾਜੇਸ਼ ਠਾਕੁਰ, ਡਾ. ਮੁਨੀਸ਼, ਸ਼ੋੋਭਾ ਭਗਤ, ਵਰੁਣ ਸੱਜਣ ਸਮੇਤ ਵੱਖ-ਵੱਖ ਵਿੰਗਾਂ ਦੇ ਪ੍ਰਧਾਨ, ਯੂਥ ਵਿੰਗ, ਮਹਿਲਾ ਵਿੰਗ,ਕਿਸਾਨ ਵਿੰਗ, ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ 66 ਫੁੱਟੀ ਰੋਡ 'ਤੇ ਨਗਰ ਨਿਗਮ ਨੇ ਕਈਆਂ ਤੋਂ ਕਰਨੀ ਹੈ ਪਾਣੀ, ਸੀਵਰੇਜ ਦੇ ਕਰੋੜਾਂ ਦੀ ਵਸੁੂਲੀ-ਵਿਜੀਲੈਂਸ ਵੀ ਜਾ ਕੇ ਕਰ... ਅਗਲੀ ਖ਼ਬਰ ਐੱਸ.ਆਈ ਬਲਬੀਰ ਸਿੰਘ ਥਾਣਾ ਲਾਂਬੜਾ ਮੁਖੀ ਨਿਯੁਕਤ, ਗੁਰਮੀਤ ਰਾਮ ਦਾ ਹੋਇਆ ਤਬਾਦਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।