ਜਲੰਧਰ, 10 ਮਈ (ਸ਼ੈਲੀ)-ਜਲੰਧਰ ਦੇ ਚੁਨਮੁਨ ਚੌਕ ਵਿਖੇ ਦੋ ਕਾਰਾਂ ਆਪਸ ਵਿਚ ਟਕਰਾ ਗਈਆਂ | ਇਸ ਦੌਰਾਨ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ | ਗਨਿਮਤ ਰਹੀ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਸੂਚਨਾ ਮਿਲਦੇ ਹੀ ਥਾਣਾ 6 ਦੇ ਏ.ਐੱਸ.ਆਈ ਨਰਿੰਦਰ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ | ਪੁਲਿਸ ਨੇ ਸਭ ਤੋਂ ਪਹਿਲਾਂ ਕਾਰਾਂ ਸਾਈਡ 'ਤੇ ਕਰਵਾਈਆਂ ਤਾਂ ਕਿ ਟਰੈਫਿਕ ਵਿਚ ਕੋਈ ਸਮਸਿਆ ਨਾ ਆਵੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ 6 ਦੇ ਏ.ਐੱਸ.ਆਈ ਨਰਿੰਦਰ ਕੁਮਾਰ ਨੇ ਦਸਿਆ ਕਿ ਹਾਦਸੇ ਦੌਰਾਨ ਇਕ ਕਾਰ ਚਾਲਕ ਜਖਮੀ ਹੋਇਆ ਹੈ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਵੀ ਸ਼ਿਕਾਇਤ ਆਵੇਗੀ ਉਸ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |