21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੁੱਚੀ ਪਿੰਡ ਸ਼ਮਸ਼ਾਨਘਾਟ ਦੀ ਛੱਤ ਦਾ ਲੈਂਟਰ ਪਵਾਇਆ <br/>

ਅਜੀਤ ਡੈਸਕ 11-05-2026
ਚੁਗਿੱਟੀ/ਜੰਡੂੂਸਿੰਘਾ, 10 ਮਈ (ਨਰਿੰਦਰ ਲਾਗੂ)-ਵਾਰਡ ਨੰ. 5 ਅਧੀਨ ਆਉਂਦੇ ਸੁੱਚੀ ਪਿੰਡ ਵਿਚ ਸਥਿਤ ਸ਼ਮਸ਼ਾਨਘਾਟ ਦੀ ਛੱਤ ਦਾ ਲੈਂਟਰ ਹਲਕਾ ਇੰਚਾਰਜ ਨਿਤਿਨ ਕੋਹਲੀ ਤੇ ਕੌਂਸਲਰ ਦੇ ਯਤਨਾਂ ਨਾਲ ਪਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਪਤੀ ਸੀਨੀਅਰ 'ਆਪ' ਆਗੂ ਲਗਨਦੀਪ ਸਿੰਘ ਨੇ ਦੱਸਿਆ ਕਿ ਉਕਤ ਸ਼ਮਸ਼ਾਨਘਾਟ ਦੀ ਛੱਤ ਪਿਛਲੇ ਕਈ ਸਾਲਾਂ ਤੋਂ ਟੀਨਾਂ ਵਾਲੀ ਸੀ, ਜਿਸ ਦੀ ਕਿ ਹੁਣ ਹਾਲਤ ਖਰਾਬ ਹੋ ਚੁੱਕੀ ਸੀ | ਪਿੰਡ ਵਾਸੀਆਂ ਦੀ ਮੰਗ ਦੇ ਮੱਦੇਨਜ਼ਰ ਹੁਣ ਛੱਤ 'ਤੇ ਲੈਂਟਰ ਦਾ ਨਿਰਮਾਣ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਵਾਰਡ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |ਇਸ ਗੱਲ ਨੂੰ ਲੈ ਕੇ ਪਿੰਡ ਦੇ ਵਸਨੀਕਾਂ ਵਲੋਂ ਹਲਕਾ ਇੰਚਾਰਜ ਨਿਤਿਨ ਕੋਹਲੀ, ਕੌਂਸਲਰ ਨਵਦੀਪ ਕੌਰ ਤੇ ਆਮ ਆਦਮੀ ਪਾਰਟੀ ਦੇ ਆਗੂ ਲਗਨਦੀਪ ਸਿੰਘ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾ, ਬਲਵਿੰਦਰ ਸਿੰਘ ਸੈਣੀ, ਸੁਖਵਿੰਦਰ ਸਿੰਘ ਚੱਠਾ, ਰਾਜ ਕੁਮਾਰ ਕ੍ਰਿਸ਼ਨ ਕੁਮਾਰ ਬੰਗੜ, ਸੱਤਪਾਲ, ਰਾਕੇਸ਼ ਕੁਮਾਰ, ਪ੍ਰੇਮ ਲਾਲ, ਤਿਲਕ ਰਾਜ ਚੌਹਕਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 40 ਸਾਲ ਤੋਂ ਵੱਧ ਉਮਰ ਦੇ ਈ.ਐੱਸ.ਆਈ. ਲਾਭਪਾਤਰੀਆਂ ਦੀ ਹੋਵੇਗੀ ਮੁਫ਼ਤ ਸਾਲਾਨਾ ਸਿਹਤ ਜਾਂਚ ਅਗਲੀ ਖ਼ਬਰ ਸਰਹਿੰਦ ਫ਼ਤਹਿ ਦਿਵਸ ਸੰਬੰਧੀ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।