22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਭਾਜਪਾ ਦੀ ਤਿੰਨ ਸੂਬਿਆਂ 'ਚ ਜਿੱਤ ਲੋਕਾਂ ਦੇ ਭਰੋਸੇ ਦੀ ਜਿੱਤ ਹੈ-ਘਾਰੂ, ਘਈ ਕਿਹਾ, ਪੰਜਾਬ ਦੇ ਲੋਕਾਂ ਦਾ ਝੁਕਾਅ ਹੁਣ ਭਾਜਪਾ ਵੱਲ ਵਧ ਰਿਹਾ

ਅਜੀਤ ਡੈਸਕ 11-05-2026
ਸ਼ਾਹਕੋਟ, 10 ਮਈ (ਦਲਜੀਤ ਸਿੰਘ ਸਚਦੇਵਾ)-ਭਾਜਪਾ ਦੀ ਤਿੰਨ ਸੂਬਿਆਂ ਵਿਚ ਹੋਈ ਸ਼ਾਨਦਾਰ ਜਿੱਤ 'ਤੇ ਭਾਜਪਾ ਐੱਸ.ਸੀ ਮੋਰਚੇ ਦੇ ਆਗੂ ਰਮਨ ਘਾਰੂ ਤੇ ਸ਼ੈੱਰਫ਼ ਘਈ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਦਿੱਤਾ ਹੈ | ਭਾਜਪਾ ਆਗੂਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਚਲਾਏ ਗਏ ਕੂੜ ਪ੍ਰਚਾਰ ਨੂੰ ਜਨਤਾ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਕੰਮਾਂ 'ਤੇ ਮੋਹਰ ਲਗਾਈ ਹੈ | ਇਹ ਜਿੱਤ ਸਿਰਫ਼ ਭਾਰਤੀ ਜਨਤਾ ਪਾਰਟੀ ਦੀ ਨਹੀਂ, ਸਗੋਂ ਲੋਕਾਂ ਦੇ ਭਰੋਸੇ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਬੰਗਾਲ ਵਿਚ ਹੋਈ ਇਤਿਹਾਸਕ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ | ਪੰਜਾਬ ਦੇ ਲੋਕਾਂ ਦਾ ਝੁਕਾਅ ਹੁਣ ਤੇਜ਼ੀ ਨਾਲ ਭਾਜਪਾ ਵੱਲ ਵਧ ਰਿਹਾ ਹੈ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸਰਕਾਰ ਬਣਨ ਜਾ ਰਹੀ ਹੈ |

ਪਿਛਲੀ ਖ਼ਬਰ ਨੂਰਮਹਿਲ ਤੋਂ ਮਹਿਤਪੁਰ ਤੱਕ ਨਵੀਂ ਕੰਕਰੀਟ ਦੀ ਸੜਕ ਬਣਾਉਣ ਕਰ ਕੇ ਇਹ ਸੜਕ 30 ਦਿਨਾਂ ਲਈ ਹੋਵੇਗੀ ਬੰਦ ਨਵਾਂ ਰੂਟ ਜਾਰੀ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ 'ਮਾਂ ਦਿਵਸ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।