ਸ਼ਾਹਕੋਟ, 10 ਮਈ (ਸੁਖਦੀਪ ਸਿੰਘ)-ਸ਼ਾਹਕੋਟ ਹਲਕੇ ਦੇ ਪਿੰਡ ਪੂਨੀਆਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ, ਜਦੋਂ ਵੱਡੀ ਗਿਣਤੀ 'ਚ ਪਰਿਵਾਰਾਂ ਵੱਲੋਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਨੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ 'ਚ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤ੍ਹਾ 'ਤੇ ਰਾਜ ਕਰ ਚੁੱਕੀਆਂ ਪਾਰਟੀਆਂ ਨੇ ਸੂਬੇ ਨੂੰ ਮਾੜੇ ਹਲਾਤ ਵੱਲ ਧੱਕਣ 'ਚ ਕੋਈ ਕਸਰ ਨਹੀਂ ਛੱਡੀ, ਜਿਸ ਕਾਰਨ ਲੋਕ ਸੂਬੇ 'ਚ ਵੱਡਾ ਬਦਲਾਅ ਚਾਹੁੰਦੇ ਹਨ | ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਤੋਂ ਹੁਣ ਵੱਡੀਆਂ ਆਸਾਂ-ਉਮੀਦਾਂ ਹਨ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ | ਇਸ ਮੌਕੇ ਉਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਅਮਰੀਕ ਸਿੰਘ, ਪ੍ਰਭਕੀਰਤ ਸਿੰਘ, ਹਾਕਮ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ, ਦਲਜੀਤ ਸਿੰਘ, ਪਾਲ ਸਿੰਘ, ਚਰਨ ਸਿੰਘ, ਸੇਵਾ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਰਾਜਵੀਰ ਸਿੰਘ, ਗੁਰਜੀਤ ਸਿੰਘ, ਸੁਰਜੀਤ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |