15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਉਣ 'ਚ ਹਿੱਸਾ ਲਿਆ <br/>

ਅਜੀਤ ਡੈਸਕ 12-05-2026
ਜਲੰਧਰ, 11 ਮਈ (ਪਵਨ ਖਰਬੰਦਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ 'ਚ ਕÏਸ਼ਲ ਬੋਧ ਵਿਸ਼ੇ ਨਾਲ ਸੰਬੰਧਿਤ ਜਮਾਤ ਛੇਵੀਂ, ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਵੱਲੋਂ ਕੁਕਿੰਗ ਵਿਦਆਊਟ ਫਾਇਰ ਗਤੀਵਿਧੀ ਬੜੇ ਉਤਸ਼ਾਹ ਨਾਲ ਕਰਵਾਈ ਗਈ¢ ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਿਕਤਾ, ਸਵੈ-ਨਿਰਭਰਤਾ ਅਤੇ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ¢ ਵਿਦਿਆਰਥੀਆਂ ਨੇ ਬਿਨਾਂ ਅੱਗ ਦੀ ਵਰਤੋਂ ਕੀਤੇ ਵੱਖ-ਵੱਖ ਸੁਆਦਲੇ ਅਤੇ ਪੌਸ਼ਟਿਕ ਪਕਵਾਨ ਤਿਆਰ ਕੀਤੇ, ਜਿਵੇਂ ਕਿ ਸੈਂਡਵਿਚ, ਫਲਾਂ ਦੀ ਚਾਟ, ਸਪ੍ਰਾਉਟ ਸਲਾਦ, ਭੇਲਪੁਰੀ, ਮਿਲਕਸ਼ੇਕ, ਸਮੂਥੀ, ਮੌਕਟੇਲ, ਸੋਡਾ, ਕੋਲਡ ਡਿ੍ੰਕ, ਐਨਰਜੀ ਡਿ੍ੰਕ, ਲੈਮੋਨੇਡ ਅਤੇ ਹੋਰ ਕਈ ਸਿਹਤਮੰਦ ਖਾਣੇ¢ ਵਿਦਿਆਰਥੀਆਂ ਨੇ ਆਪਣੀਆਂ ਡਿਸ਼ਾਂ ਨੂੰ ਬਹੁਤ ਸੁੰਦਰ ਢੰਗ ਨਾਲ ਸਜਾ ਕੇ ਪੇਸ਼ ਕੀਤਾ, ਜਿਸ ਨਾਲ ਉਨ੍ਹਾਂ ਦੀ ਕਲਾਤਮਕ ਸੋਚ ਅਤੇ ਟੀਮ ਵਰਕ ਦੀ ਝਲਕ ਨਜ਼ਰ ਆਈ¢ ਇਸ ਮੌਕੇ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਅਤੇ ਚੇਅਰਪਰਸਨ ਜਗਦੀਪ ਕÏਰ, ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਵਿੱਚ ਜੀਵਨ ਕੌਸ਼ਲਾਂ ਦਾ ਵਿਕਾਸ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਭਰਦੀਆਂ ਹਨ¢ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਸਿਹਤਮੰਦ ਅਤੇ ਸਫ਼ਾਈ ਵਾਲੇ ਭੋਜਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ¢ ਸਕੂਲ ਦੇ ਪਿ੍ੰਸੀਪਲ ਵਨੀਤਾ ਚੱਢਾ ਨੇ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੀਆਂ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰੋਤਸਾਹਨ ਮਿਲ ਸਕੇ¢

ਪਿਛਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ <br/> ਅਗਲੀ ਖ਼ਬਰ ਪੰਜਾਬ ਦੇ ਆਰਮੀ ਸਕੂਲਾਂ 'ਚ ਪੰਜਾਬੀ ਦੀ ਥਾਂ ਸੰਸਕ੍ਰਿਤ ਮੜ੍ਹਨਾ ਬੰਦ ਕੀਤਾ ਜਾਵੇ-'ਪਲਸ ਮੰਚ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।