15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਦ ਗੁਰੂਕੁਲ ਸਕੂਲ 'ਚ ਉਤਸ਼ਾਹ ਨਾਲ ਮਨਾਇਆ 'ਮਾਂ ਦਿਵਸ' <br/>

ਅਜੀਤ ਡੈਸਕ 12-05-2026
ਜਲੰਧਰ, 11 ਮਈ (ਪਵਨ ਖਰਬੰਦਾ)-ਦ ਗੁਰੂਕੁਲ ਸਕੂਲ 'ਚ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ ਉਚਾਰਨ, ਡਾਂਸ ਅਤੇ ਗਾਇਨ ਦੇ ਮਾਧਿਅਮ ਰਾਹੀਂ ਮਨੁੱਖ ਦੇ ਜੀਵਨ ਵਿੱਚ ਮਾਂ ਦੀ ਅਹਿਮੀਅਤ ਦਾ ਮਹੱਤਵ ਸਮਝਾਇਆ ¢ ਸਾਰੀਆਂ ਕਲਾਸਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਾਰਡ ਮੇਕਿੰਗ, ਕਵਿਤਾ ਉਚਾਰਨ ਆਦਿ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਲਾ ਦੇ ਮਾਧਿਅਮ ਰਾਹੀਂ ਆਪਣੀ ਮਾਂ ਪ੍ਰਤੀ ਪਿਆਰ ਪ੍ਰਗਟ ਕੀਤਾ ¢ ਸਕੂਲ ਦੀ ਡਾਇਰੈਕਟਰ ਸੁਸ਼ਮਾ ਹਾਂਡਾ ਅਤੇ ਪਿ੍ੰਸੀਪਲ ਰਾਧਾ ਗੱਖੜ ਨੇ ਸਾਰੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸਮਝਾਇਆ ਕਿ ਮਾਂ ਇੱਕ ਬੱਚੇ ਦੇ ਚਰਿੱਤਰ ਨਿਰਮਾਣ ਦੀ ਨੀਂਹ-ਪੱਥਰ ਹੈ¢ ਉਹ ਨਾ ਕੇਵਲ ਜਨਮ ਦਿੰਦੀ ਹੈ ਸਗੋਂ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਨੈਤਿਕਤਾ ਦਾ ਬੀਜ ਵੀ ਬੀਜਦੀ ਹੈ¢

ਪਿਛਲੀ ਖ਼ਬਰ ਨਿਤਿਨ ਕੋਹਲੀ ਵਲੋਂ ਗੁਲਾਬ ਪਾਰਕ ਲਾਜਪਤ ਨਗਰ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ <br/> ਅਗਲੀ ਖ਼ਬਰ ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।