15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਿਤਿਨ ਕੋਹਲੀ ਵਲੋਂ ਗੁਲਾਬ ਪਾਰਕ ਲਾਜਪਤ ਨਗਰ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ <br/>

ਅਜੀਤ ਡੈਸਕ 12-05-2026
ਜਲੰਧਰ, 11 ਮਈ (ਜਤਿੰਦਰ ਪੰਮੀ)-ਲਾਜਪਤ ਨਗਰ ਦੇ ਗੁਲਾਬ ਪਾਰਕ ਵਿਖੇ ਨਵੇਂ ਲੱਗੇ ਟਿਊਬਵੈੱਲ ਦਾ ਉਦਘਾਟਨ ਹਲਕਾ ਇੰਚਾਰਜ ਨਿਤਿਨ ਕੋਹਲੀ ਵਲੋਂ ਸੋਮਵਾਰ ਨੂੰ ਕੀਤਾ ਗਿਆ | ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਨਿਤਿਨ ਕੋਹਲੀ ਨੇ ਕਿਹਾ ਕਿ ਇਹ ਨਵਾਂ ਟਿਊਬਵੈੱਲ ਵਾਰਡ ਨੰਬਰ 30 ਦੇ ਲੋਕਾਂ ਨੂੰ ਪਾਣੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਵੱਡੀ ਰਾਹਤ ਦੇਵੇਗਾ ਅਤੇ ਨਿਵਾਸੀਆਂ ਨੂੰ ਹੋਰ ਵਧੀਆ ਸਹੂਲਤ ਪ੍ਰਦਾਨ ਕਰੇਗਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਲਗਾਤਾਰ ਹਰ ਵਾਰਡ ਵਿੱਚ ਲੋਕਾਂ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਅੱਗੇ ਵਧਾਇਆ ਜਾ ਰਿਹਾ ਹੈ | ਇਸ ਮੌਕੇ ਵਾਰਡ ਨੰਬਰ 30 ਦੇ ਵਾਰਡ ਇੰਚਾਰਜ ਅਜੈ ਚੋਪੜਾ ਸਮੇਤ ਸੁਭਾਸ਼ ਸ਼ਰਮਾ, ਸੰਜੀਵ ਤ੍ਰੇਹਨ, ਪ੍ਰਵੀਨ ਪੱਬੀ, ਗੋਲਡੀ ਮਰਵਾਹਾ, ਧੀਰਜ ਸੇਠ, ਐਮ.ਬੀ. ਬਾਲੀ, ਮਨੀਸ਼ ਸ਼ਰਮਾ, ਸ਼ਿਵਮ ਸ਼ਰਮਾ, ਸਕਿਤਾ ਜਾਵੀ ਅਤੇ ਸਮੂਹ ਵਾਰਡ ਨਿਵਾਸੀ ਮੌਜੂਦ ਸਨ | ਲਾਜਪਤ ਨਗਰ ਰੈਜ਼ੀਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਪੁਰੀ, ਵਾਈਸ ਪ੍ਰਧਾਨ ਕੌਸ਼ਲ ਸ਼ਰਮਾ, ਵਾਈਸ ਚੇਅਰਮੈਨ ਰਾਕੇਸ਼ ਝਾਂਜੀ, ਜਨਰਲ ਸਕੱਤਰ ਨੀਰਜ ਬੇਰੀ, ਜੁਆਇੰਟ ਸਕੱਤਰ ਗਗਨ ਰਲਹਨ, ਸਿਧਾਰਥ ਕਾਲਰਾ ਅਤੇ ਰਜਤ ਜੈਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਲਾਜਪਤ ਨਗਰ ਵਾਸੀਆਂ ਨੇ ਕਿਹਾ ਕਿ ਨਵੇਂ ਟਿਊਬਵੈੱਲ ਦੇ ਚਾਲੂ ਹੋਣ ਨਾਲ ਪਾਣੀ ਦੀ ਸਪਲਾਈ ਵਿੱਚ ਵੱਡਾ ਸੁਧਾਰ ਆਵੇਗਾ, ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ | ਉਨ੍ਹਾਂ ਨੇ ਨਿਤਿਨ ਕੋਹਲੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਅੰਤ ਵਿੱਚ ਨਿਤਿਨ ਕੋਹਲੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਵਚਨਬੱਧ ਰਹਿਣਗੇ |

ਪਿਛਲੀ ਖ਼ਬਰ ਵਰਿਆਣਾ ਸਥਿਤ ਕੂੜੇ ਦੇ ਡੰਪ 'ਤੇ ਲੱਗੀ ਅੱਗ <br/> ਅਗਲੀ ਖ਼ਬਰ ਦ ਗੁਰੂਕੁਲ ਸਕੂਲ 'ਚ ਉਤਸ਼ਾਹ ਨਾਲ ਮਨਾਇਆ 'ਮਾਂ ਦਿਵਸ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।