15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਦੀ ਬਿਹਤਰੀ ਲਈ ਨਗਰ ਕੌਂਸਲ ਦੀਆਂ ਚੋਣਾਂ ਵਿਚ ਭਾਜਪਾ ਨੂੰ ਮਜ਼ਬੂਤ ਕਰੋ-ਰਣਜੀਤ ਸਿੰਘ ਪਵਾਰ <br/>

ਅਜੀਤ ਡੈਸਕ 12-05-2026
ਫਿਲੌਰ, 11 ਮਈ (ਸਤਿੰਦਰ ਸ਼ਰਮਾ)-ਭਾਰਤੀ ਜਨਤਾ ਪਾਰਟੀ ਜਲੰਧਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਪਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਬਿਹਤਰੀ ਲਈ ਨਗਰ ਕੌਂਸਲ ਦੀਆਂ ਚੋਣਾਂ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਤਾਂ ਜੋ ਨਰੋਏ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ | ਪਵਾਰ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਆਦਮਪੁਰ, ਕਰਤਾਰਪੁਰ ਅਤੇ ਫਿਲੌਰ ਵਿਚ ਪਾਰਟੀ ਵੱਲੋਂ ਮਜ਼ਬੂਤ, ਮਿਹਨਤੀ ਅਤੇ ਇਮਾਨਦਾਰ ਉਮੀਦਵਾਰ ਮੈਦਾਨ 'ਚ ਉਤਾਰੇ ਜਾਣਗੇ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਭਾਜਪਾ ਦੇ ਦਿਨ ਪ੍ਰਤੀ ਦਿਨ ਵਧਦੇ ਪ੍ਰਭਾਵ ਨੂੰ ਵੇਖਦੇ ਹੋਏ ਲੋਕ ਹੁਣ ਪੰਜਾਬ ਵਿਚ ਵੀ ਭਾਜਪਾ ਦਾ ਸਾਸ਼ਨ ਵੇਖਣਾ ਚਾਹੁਦੇ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵੀ ਪੰਜਾਬ 'ਚ ਭਾਜਪਾ ਪੂਰੀ ਵਿਉਂਤਬੰਦੀ ਨਾਲ ਲੜੇਗੀ, ਪਾਰਟੀ ਦੇ ਆਗੂ ਅਤੇ ਵਰਕਰ ਘਰ-ਘਰ ਜਾ ਕੇ ਇਕ ਇਕ ਵੋਟਰ ਨਾਲ ਸੰਪਰਕ ਕਰਨਗੇ ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਗੇ | ਰਣਜੀਤ ਪਵਾਰ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ 'ਵਿਕਾਸਸ਼ੀਲ ਪੰਜਾਬ' ਵੇਖਣਾ ਚਾਹੁੰਦੇ ਹਨ ਅਤੇ ਨਗਰ ਕੌਂਸਲਾਂ ਵਿਚ ਵੀ ਪੂਰੀ ਤਰਾਂ ਭਾਜਪਾ ਨੂੰ ਵੇਖਣਾ ਲੋਚਦੇ ਹਨ | ਉਨ੍ਹਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਦਿਨ ਰਾਤ ਇਕ ਕਰਕੇ ਆਪੋ ਆਪਣੇ ਇਲਾਕੇ ਵਿਚ ਘਰ ਘਰ ਜਾ ਕੇ ਵੋਟਰਾਂ ਨੂੰ ਭਾਜਪਾ ਦੇ ਪੰਜਾਬ ਦੇ ਵਿਕਾਸਸ਼ੀਲ ਮਾਡਲ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਰੋਧੀਆਂ ਦੇ ਗੁੰਮਰਾਹਕੁਨ ਗੱਲਾਂ ਵਿਚ ਨਾ ਆਉਣ, ਬਲਕਿ ਪੰਜਾਬ ਦੀ ਬਿਹਤਰੀ ਲਈ ਪੂਰੀ ਜ਼ਿੰਮੇਵਾਰੀ ਨਾਲ ਭਾਰਤੀ ਜਨਤਾ ਪਾਰਟੀ ਨੂੰ ਵੋਟ ਕਰਨ ਤਾਂ ਜੋ ਨਰੋਏ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ |

ਪਿਛਲੀ ਖ਼ਬਰ ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਨੇ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਪੰਜਾਬ ਸਰਕਾਰ ਵਿਰੁ... ਅਗਲੀ ਖ਼ਬਰ ਨਗਰ ਕੌਂਸਲ ਗੁਰਾਇਆ ਦੇ ਸਫ਼ਾਈ ਕਾਮਿਆਂ ਵਲੋਂ ਹੜਤਾਲ ਪੰਜਵੇਂ ਦਿਨ ਵੀ ਜਾਰੀ ਮਿੳਾੂਸੀਪਲ ਪੈਨਸ਼ਨਰਜ਼ ਯੂਨੀਅਨ ਗੁਰਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।