16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗਿੱਲ ਵੈੱਲਫ਼ੇਅਰ ਸੁਸਾਇਟੀ ਵਲੋਂ ਸ਼ਹਿਰੀ ਪ੍ਰਧਾਨ ਲਛਮਣ ਸੋਬਤੀ ਦਾ ਵਿਸ਼ੇਸ਼ ਸਨਮਾਨ ਸੋਬਤੀ ਸਿਆਸਤ ਦੇ ਨਾਲ ਸਮਾਜਿਕ ਕੰਮ ਵੀ ਮੋਹਰੀ ਹੋ ਕੇ ਕਰ ਰਹੇ-ਲੱਖੀ ਗਿੱਲ <br/>

ਅਜੀਤ ਡੈਸਕ 12-05-2026
ਸ਼ਾਹਕੋਟ, 11 ਮਈ (ਦਲਜੀਤ ਸਿੰਘ ਸਚਦੇਵਾ)-ਸਮਾਜਿਕ ਕੰਮਾਂ ਵਿਚ ਮੋਹਰੀ ਰਹਿਣ ਵਾਲੀ ਸੰਸਥਾ ਗਿੱਲ ਵੈੱਲਫ਼ੇਅਰ ਚੈਰੀਟੇਬਲ ਸੁਸਾਇਟੀ ਵਲੋਂ ਸਰਪ੍ਰਸਤ ਰਾਜ ਗਿੱਲ ਤੇ ਪ੍ਰਧਾਨ ਰਜਿੰਦਰ ਕੌਰ ਮਾਨ ਦੀ ਅਗਵਾਈ ਹੇਠ ਲਛਮਣ ਸੋਬਤੀ ਦਾ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਬਣਨ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੁਸਾਇਟੀ ਦੇ ਖ਼ਜ਼ਾਨਚੀ ਲਖਵੀਰ ਸਿੰਘ ਲੱਖੀ ਗਿੱਲ ਨੇ ਕਿਹਾ ਕਿ ਲਛਮਣ ਸੋਬਤੀ ਜਿੱਥੇ ਸਿਆਸਤ ਦੇ ਖੇਤਰ ਵਿਚ ਸਰਗਰਮ ਰਹਿ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ, ਉੱਥੇ ਹੀ ਉਹ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਹਮੇਸ਼ਾ ਮੋਹਰੀ ਹੋ ਕੇ ਆਪਣਾ ਯੋਗਦਾਨ ਪਾਉਂਦੇ ਹਨ | ਉਨ੍ਹਾਂ ਕਿਹਾ ਕਿ ਸੋਬਤੀ ਪਿਛਲੇ ਲੰਬੇ ਸਮੇਂ ਤੋਂ ਗਿੱਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੇ ਸਰਪ੍ਰਸਤ ਰਾਜ ਗਿੱਲ ਨਾਲ ਮਿਲ ਕੇ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਵਿਚ ਗਊਧਨ ਦੀ ਸੇਵਾ ਕਰ ਰਹੇ ਹਨ | ਲਛਮਣ ਸੋਬਤੀ ਨੇ ਗਿੱਲ ਵੈੱਲਫੇਅਰ ਸੁਸਾਇਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੰਸਥਾ ਵਲੋਂ ਮਿਲਿਆ ਇਹ ਮਾਣ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾ ਦਿੰਦਾ ਹੈ | ਇਸ ਮੌਕੇ ਅਜੀਤ ਸਿੰਘ, ਤੀਰਥ ਸਿੰਘ, ਮਲਕੀਤ ਸਿੰਘ, ਫਕੀਰ ਸਿੰਘ, ਬਲਜਿੰਦਰ ਸਿੰਘ ਜਿੰਦੂ, ਹਰਵਿੰਦਰ ਸਿੰਘ ਮੈਨੇਜਰ ਗਊਸ਼ਾਲਾ, ਯੋਗੇਸ਼, ਗੁਰਪ੍ਰੀਤ ਸਿੰਘ ਬੱਬੂ, ਲੱਕੀ ਚੋਪੜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਲੜਕੇ ਦੀ ਮੌਤ ਮਿ੍ਤਕ ਦੇ ਪਿਤਾ ਦਾ ਕਹਿਣਾ ਗੱਡੀ ਦੀ ਜ਼ਿਆਦਾ ਸਪੀਡ ਹੋਣ ਕਾਰਨ ਹੋਇਆ ਹਾ... ਅਗਲੀ ਖ਼ਬਰ ਡੂਨ ਵਰਲਡ ਸਕੂਲ ਮਲਸੀਆਂ 'ਚ ਮਾਂ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਕੁਝ ਬੱਚਿਆਂ ਦੀਆਂ ਮਾਵਾਂ ਨੂੰ ਰੰਗਲਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।