16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਚੋਣਾਂ ਦੇ ਐਲਾਨ ਤੋਂ ਬਾਅਦ 'ਆਪ' ਸਰਗਰਮ; ਆਦਮਪੁਰ ਵਿਖੇ ਹਲਕਾ ਇੰਚਾਰਜ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਵਰਕਰਾਂ ਨੂੰ ਚੋਣਾਂ ਲਈ ਕਮਰ ਕੱਸਣ ਦਾ ਸੱਦਾ; ਘਰ-ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਦੀ ਹਦਾਇਤ <br/>

ਅਜੀਤ ਡੈਸਕ 12-05-2026
ਆਦਮਪੁਰ, 11 ਮਈ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਪੰਜਾਬ ਸਰਕਾਰ ਵੱਲੋਂ ਨਗਰ ਨਿਗਮ, ਅਤੇ ਕੌਂਸਲ ਚੋਣਾਂ ਦੀਆਂ ਤਰੀਕਾਂ ਦੇ ਕੀਤੇ ਗਏ ਐਲਾਨ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ (ਆਪ) ਪੂਰੀ ਤਰ੍ਹਾਂ ਚੋਣ ਮੈਦਾਨ ਵਿੱਚ ਨਿਤਰ ਆਈ ਹੈ | ਇਸੇ ਸਿਲਸਿਲੇ ਤਹਿਤ ਅੱਜ ਆਦਮਪੁਰ ਵਿਖੇ ਪਾਰਟੀ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵੱਲੋ ਇੱਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦਾ ਮੁੱਖ ਮਕਸਦ ਚੋਣ ਰਣਨੀਤੀ ਤਿਆਰ ਕਰਨਾ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਭਰਨਾ ਸੀ | ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਆਦਮਪੁਰ ਅਰਜਰਵਰ ਗੁਰਿੰਦਰ ਸਿੰਘ ਸ਼ੇਰਗਿਲ ਦਾ ਸਨਮਾਨ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ 'ਤੇ ਚੋਣ ਲੜੇਗੀ | ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਫੈਸਲੇ ਲਏ ਹਨ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਸ਼ਾਮਲ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਵਾਰਡ ਵਿੱਚ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ | ਹਲਕਾ ਇੰਚਾਰਜ ਨੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਲੋਕਾਂ ਦੀ ਰਾਏ ਅਤੇ ਵਰਕਰਾਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ | ਮਿਹਨਤੀ ਅਤੇ ਇਮਾਨਦਾਰ ਚਿਹਰਿਆਂ ਨੂੰ ਪਹਿਲ ਦਿੱਤੀ ਜਾਵੇਗੀ | ਚੋਣ ਪ੍ਰਚਾਰ ਨੂੰ ਸੁਚਾਰੂ ਬਣਾਉਣ ਲਈ ਸੀਨੀਅਰ ਆਗੂਆਂ ਦੀਆਂ ਵੱਖ-ਵੱਖ ਵਾਰਡਾਂ ਵਿੱਚ ਡਿਊਟੀਆਂ ਲਗਾਈਆਂ ਗਈਆਂ ਹਨ | ਮੀਟਿੰਗ ਵਿੱਚ ਹਾਜ਼ਰ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਪ੍ਰਣ ਲਿਆ | ਇਸ ਮੌਕੇ ਪਰਮਜੀਤ ਸਿੰਘ ਚੇਅਰਮੈਨ, ਜੋਗਿੰਦਰ ਪਾਲ ਸ਼ਹਿਰੀ ਪ੍ਰਧਾਨ, ਦਵਿੰਦਰ ਸਿੰਘ ਸੂਰੀ ਪ੍ਰਧਾਨ ਵਪਾਰ ਮੰਡਲ, ਮਨਜੀਤ ਸਿੰਘ ਵਾਰਡ ਸੈਕਟਰੀ, ਰਾਕੇਸ਼ ਅਗਰਵਾਲ ਪ੍ਰਧਾਨ, ਪੰਕਜ ਹਨੀ ਬਲਾਕ ਪ੍ਰਧਾਨ, ਹਰਕੀਤ ਸਿੰਘ ਭੇਲਾਂ ਕੁਆਰਡੀਨੇਟਰ ਕਿਸਾਨ ਵਿੰਗ, ਲਖਬੀਰ ਸਿੰਘ ਹਜ਼ਾਰਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਤਾਰਾ, ਕ੍ਰਿਸਨਾ ਗਰੇਵਾਲ ਮੈਬਰ ਐਸ.ਸੀ ਕਮਿਸ਼ਨ, ਵਿੱਕੀ ਬੱਧਣ ਸਾਬਕਾ ਕੌਂਸਲਰ, ਅਨੂਪ ਵਰਮਾ ਪ੍ਰਧਾਨ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਕੂਨਰ, ਸੰਜੀਵ ਗਾਂਧੀ, ਚਰਨਜੀਤ ਸਿੰਘ ਸ਼ੇਰੀ, ਜੋਗੀ ਗਾਂਧੀ, ਜਿੰਦਪਾਲ ਗਾਜ਼ੀਪੁਰ, ਜਤਿੰਦਰ ਪਾਲ ਟੀਨਾ, ਸੋਨੂ ਭਾਟੀਆ ਸਮੇਤ ਸਥਾਨਕ ਇਕਾਈ ਦੇ ਪ੍ਰਧਾਨ, ਬਲਾਕ ਇੰਚਾਰਜ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਸਰਗਰਮ ਵਰਕਰ ਹਾਜ਼ਰ ਸਨ | ਆਗੂਆਂ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਬਚਿਆ ਹੈ ਅਤੇ ਲੋਕ ਇੱਕ ਵਾਰ ਫਿਰ 'ਆਪ' ਦੇ ਹੱਕ ਵਿੱਚ ਫਤਵਾ ਦੇਣਗੇ |

ਪਿਛਲੀ ਖ਼ਬਰ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਥਾਣਾ ਮਹਿਤਪੁਰ ਬਾਹਰ ਧਰਨਾ ਪ੍ਰਦਰਸ਼ਨ ਸਿਆਸੀ ਸ਼ਹਿ 'ਤੇ ਕੀਤੇ ਪਰਚੇ... ਅਗਲੀ ਖ਼ਬਰ ਰਾਹੁਲ ਇੰਦਰ ਭੱਠਲ ਤੇ ਰਵਿੰਦਰ ਸਿੰਘ ਟੁਰਨਾ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।